Skip to content
Saturday, October 17, 2026 15°C · Clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
Sports

ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ 2019 ਸ਼ੁਰੂ

By Admin Published 2 min read
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ 2019 ਦੀ ਅੱਜ ਤੋਂ ਸ਼ੁਰੂਆਤ ਹੋ ਗਈ ਹੈ। ਇਸ ਟੂਰਨਾਮੈਂਟ ਦਾ ਉਦਘਾਟਨ ਸੂਬੇ ਦੇ ਖੇਡ ਮੰਦਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸੁਲਤਾਨਪੁਰ ਲੋਧੀ ਦੇ ਗੁਰੂ ਨਾਨਕ ਸਟੇਡੀਅਮ ‘ਚ ਕੀਤਾ। ਉਦਘਾਟਨੀ ਸਮਾਰੋਹ ਦੌਰਾਨ ਇੱਕ ਸ਼ਾਨਦਾਰ ਰੰਗਾਰੰਗ ਪ੍ਰੋਗਰਾਮ ਵੀ ਕਰਵਾਇਆ ਗਿਆ। ਅੱਜ ਪਹਿਲੇ ਦਿਨ ਚਾਰ ਟੀਮਾਂ ਦੇ ਆਪਸ ਵਿੱਚ ਭੇੜ ਹੋਣਗੇ।

ਇਸ ਸਬੰਧੀ ਖੇਡ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੀਆਂ ਸਾਰੀਆਂ ਟੀਮਾਂ ਬੀਤੇ ਦਿਨੀਂ ਪਹੁੰਚ ਗਈਆਂ ਸਨ, ਜਿਨ੍ਹਾਂ ਨੂੰ ਜਲੰਧਰ ਦੇ ਵੱਖ-ਵੱਖ ਹੋਟਲਾਂ ‘ਚ ਠਹਿਰਾਇਆ ਗਿਆ ਗਿਆ ਹੈ। ਟੂਰਨਾਮੈਂਟ ਵਿੱਚ ਹਿੱਸਾ ਲੈ ਰਹੀਆਂ ਟੀਮਾਂ ਨੂੰ ਦੋ ਗਰੁੱਪਾਂ ਵਿੱਚ ਵੰਡਿਆ ਗਿਆ ਹੈ। ਗਰੁੱਪ ‘ਏ’ ਵਿੱਚ ਭਾਰਤ, ਇੰਗਲੈਂਡ, ਅਸਟਰੇਲੀਆ ਅਤੇ ਸ੍ਰੀਲੰਕਾ ਹਨ ਜਦਕਿ ਗਰੁੱਪ ‘ਬੀ’ ਵਿੱਚ ਕੈਨੇਡਾ, ਅਮਰੀਕਾ, ਨਿਊਜ਼ੀਲੈਂਡ ਅਤੇ ਕੀਨੀਆ ਹਨ।

ਬੁਲਾਰੇ ਅਨੁਸਾਰ ਪਹਿਲੇ ਦਿਨ ਤਿੰਨ ਮੁਕਾਬਲੇ ਹੋਣਗੇ ਜਿਨ੍ਹਾਂ ਵਿੱਚੋਂ ਪਹਿਲਾਂ ਮੁਕਾਬਲਾ ਸ੍ਰੀਲੰਕਾ ਅਤੇ ਇੰਗਲੈਂਡ ਵਿੱਚਕਾਰ ਹੋਵੇਗਾ ਜਦਕਿ ਦੂਜਾ ਮੈਚ ਕੈਨੇਡਾ ਅਤੇ ਕੀਨੀਆ ਅਤੇ ਤੀਜਾ ਮੈਚ ਅਮਰੀਕਾ ਅਤੇ ਨਿਊਜ਼ੀਲੈਂਡ ਵਿੱਚਕਾਰ ਹੋਵੇਗਾ। ਇਹ ਮੈਚ 11 ਵਜੇ ਤੋਂ ਸ਼ਾਮ 4.30 ਵਜੇ ਤੱਕ ਹੋਣਗੇ। ਬਾਕੀ ਦਿਨਾਂ ਦੌਰਾਨ ਦੋ-ਦੋ ਮੈਚ ਹੋਣਗੇ।

ਇਸ ਟੂਰਨਾਮੈਂਟ ਵਿੱਚ 8 ਵੱਖ-ਵੱਖ ਦੇਸ਼ਾਂ ਦੇ 150 ਦੇ ਕਰੀਬ ਖਿਡਾਰੀ ਹਿੱਸਾ ਲੈ ਰਹੇ ਹਨ। ਭਾਰਤ ਤੋਂ ਇਲਾਵਾ ਇਸ ਵਿੱਚ ਅਮਰੀਕਾ, ਆਸਟਰੇਲੀਆ, ਇੰਗਲੈਂਡ, ਕੈਨੇਡਾ, ਸ੍ਰੀਲੰਕਾ, ਕੀਨੀਆ ਅਤੇ ਨਿਊਜ਼ੀਲੈਂਡ ਦੇ ਖਿਡਾਰੀ ਆਪਣੇ ਜੌਹਰ ਦਿਖਾਉਣਗੇ। ਬੁਲਾਰੇ ਅਨੁਸਾਰ ਟੂਰਨਮੈਂਟ ਵਿੱਚ ਪਹਿਲੇ ਸਥਾਨ ‘ਤੇ ਆਉਣ ਵਾਲੀ ਟੀਮ ਨੂੰ 25 ਲੱਖ ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ ਜਦਕਿ ਦੂਜੇ ਅਤੇ ਤੀਜੇ ਸਥਾਨ ‘ਤੇ ਰਹਿਣ ਵਾਲੀਆਂ ਟੀਮਾਂ ਨੂੰ ਕ੍ਰਮਵਾਰ 15 ਲੱਖ ਅਤੇ 10 ਲੱਖ ਰੁਪਏ ਦੀ ਨਗਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Sports →
Share on WhatsApp