Ad-Time-For-Vacation.png

ਬਿਆਸ ਡੇਰੇ ਦੇ ਮੁਖੀ ਨੂੰ ਆਰਥਿਕ ਅਪਰਾਧ ਵਿੰਗ ਵੱਲੋਂ ਨੋਟਿਸ ਜਾਰੀ

ਨਵੀਂ ਦਿੱਲੀ:ਰੈਲੀਗੇਅਰ ਫਿਨਵੈਸਟ ਲਿਮਟਿਡ ਨਾਲ 2 ਹਜ਼ਾਰ ਕਰੋੜ ਰੁਪਏ ਦੀ ਠੱਗੀ ਦੇ ਸਬੰਧ ’ਚ ਦਿੱਲੀ ਪੁਲੀਸ ਦੇ ਆਰਥਿਕ ਅਪਰਾਧ ਵਿੰਗ (ਈਓਡਬਲਿਊ) ਨੇ ਰਾਧਾ ਸੁਆਮੀ ਸਤਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਨੋਟਿਸ ਜਾਰੀ ਕਰਦਿਆਂ ਉਨ੍ਹਾਂ ਨੂੰ ਜਾਂਚ ’ਚ ਸ਼ਾਮਲ ਹੋਣ ਦੇ ਨਿਰਦੇਸ਼ ਦਿੱਤੇ ਹਨ। ਰੈਲੀਗੇਅਰ ਫਿਨਵੈਸਟ ਲਿਮਟਿਡ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਐੱਫਆਈਆਰ ਦਰਜ ਕਰਨ ਮਗਰੋਂ ਨੋਟਿਸ ਜਾਰੀ ਕੀਤਾ ਗਿਆ ਹੈ। ਦਿੱਲੀ ਹਾਈ ਕੋਰਟ ’ਚ ਰੈਲੀਗੇਅਰ ਐਂਟਰਪ੍ਰਾਈਜ਼ਿਜ਼ ਦੇ ਸਾਬਕਾ ਪ੍ਰਮੋਟਰ ਮਲਵਿੰਦਰ ਮੋਹਨ ਸਿੰਘ ਵੱਲੋਂ ਹੁਣੇ ਜਿਹੇ ਦਾਖ਼ਲ ਹਲਫ਼ਨਾਮੇ ’ਚ ਬਿਆਸ ਡੇਰੇ ਦੇ ਮੁਖੀ ਖਿਲਾਫ਼ ਦੋਸ਼ ਲਾਇਆ ਗਿਆ ਸੀ ਕਿ ਉਨ੍ਹਾਂ ਫਰਜ਼ੀ ਕੰਪਨੀਆਂ ਬਣਾ ਕੇ ਪੈਸੇ ਦੀ ਹੇਰਾਫੇਰੀ ਕੀਤੀ। ਈਓਡਬਲਿਊ ਵੱਲੋਂ ਕੀਤੀ ਗਈ ਜਾਂਚ ਮਗਰੋਂ ਡੇਰਾ ਮੁਖੀ ਅਤੇ ਉਸ ਦੇ ਪੁੱਤਰਾਂ ਨੂੰ ਜਾਂਚ ’ਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

gurnaaz-new flyer feb 23
Ektuhi Gurbani App
Elevate-Visual-Studios
Select your stuff
Categories
Guardian Ads - Qualicare
Get The Latest Updates

Subscribe To Our Weekly Newsletter

No spam, notifications only about new products, updates.