ਤੇਜਿੰਦਰ ਪਾਲ ਸਿੰਘ ਖਾਲਸਾ, ਫਾਜ਼ਿਲਕਾ

ਸੇਮ ਏਰੀਆ ਦੇ ਗਰੀਬ ਕਿਸਾਨਾਂ ਦੇ ਮੋਟਰ ਕੁਨੈਕਸ਼ਨ ਕੱਟੇ ਜਾਣ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲ੍ਹਾ ਫਾਜਿਲਕਾ ਨੇ ਕਰੜਾ ਵਿਰੋਧ ਜਾਹਿਰ ਕੀਤਾ ਹੈ। ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਹਰੀਸ਼ ਢੱਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਏ.ਪੀ. ਮੀਟਰ ਖੇਤੀਬਾੜੀ ਖਪਤਕਾਰਾਂ ਦੇ ਬਕਾਇਆ ਖੜੇ ਅਤੇ ਭਵਿੱਖ ਵਿੱਚ ਆਉਣ ਵਾਲੇ ਬਿਲ ਮੁਆਫ ਕਰਨ ਸਬੰਧੀ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਨੂੰ ਸਖਤ ਸ਼ਬਦਾਂ ਵਿੱਚ ਯੂਨੀਅਨ ਚਿਤਾਵਨੀ ਦਿੰਦੀ ਹੈ ਕਿ ਕਿਸੇ ਵੀ ਸੂਰਤ ਵਿੱਚ ਇਨਾਂ੍ਹ ਸੇਮ ਏਰੀਆ ਦੇ ਕਿਸਾਨਾਂ ਦੇ ਬਿਜਲੀ ਦੇ ਕੁਨੈਕਸ਼ਨ ਨਹੀਂ ਕੱਟੇ ਦਿੱਤੇ ਜਾਣਗੇ। ਕਿਉਂਕਿ ਜੋ ਕੁਨੈਕਸ਼ਨ ਇਹ ਸੇਮ ਦੇ ਮਾਰੇ ਕਿਸਾਨਾਂ ਨੂੰ ਦਿੱਤੇ ਗਏ ਸੀ ਉਨਾਂ੍ਹ ਕਿਸਾਨਾਂ ਦੀ ਪਹਿਲਾਂ ਹੀ ਬਹੁਤ ਬੁਰੀ ਹਾਲਤ ਹੈ, ਉਪਰੋਂ ਬਿਜਲੀ ਵਿਭਾਗ ਵੱਲੋਂ ਵਾਰ-ਵਾਰ ਇਨਾਂ੍ਹ ਕੁਨੈਕਸ਼ਨਾਂ ਨੂੰ ਕੱਟਣ ਦੇ ਨੋਟਿਸ ਜਾਰੀ ਕੀਤੇ ਜਾ ਰਹੇ ਹਨ। ਜਿਸਦੇ ਵਿਰੋਧ ਵੱਜੋਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਇਨਾਂ੍ਹ ਕਿਸਾਨਾਂ ਨਾਲ ਮੀਟਿੰਗ ਕਰਕੇ ਸੰਘਰਸ਼ ਕਰਨ ਦਾ ਭਰੋਸਾ ਦਿਵਾਇਆ ਗਿਆ ਅਤੇ ਜੱਥੇਬੰਦੀ ਵੱਲੋਂ ਕਿਸੇ ਵੀ ਹਾਲਤ ਵਿੱਚ ਇਨਾਂ੍ਹ ਕਿਸਾਨਾਂ ਦੇ ਬਿਲ ਅਤੇ ਕੁਨੈਕਸ਼ਨ ਨਹੀਂ ਕੱਟੇ ਦਿੱਤੇ ਜਾਣਗੇ। ਉਨਾਂ੍ਹ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ ਉਨਾਂ੍ਹ ਦੇ ਬਿਲ ਮੁਆਫ ਕਰ ਦਿੱਤੇ ਜਾਣਗੇ ਅਤੇ ਬਿਜਲੀ ਵਿਭਾਗ ਵੱਲੋਂ ਨੋਟਿਸ ਵੀ ਜਾਰੀ ਕੀਤਾ ਗਿਆ ਸੀ ਕਿ ਕਿਸਾਨ ਬਿਲ ਨਾ ਭਰਨ, ਜਿਸ ਤੋਂ ਬਾਅਦ ਆਪ ਸਰਕਾਰ ਵੱਲੋਂ ਅਤੇ ਬਿਜਲੀ ਵਿਭਾਗ ਵੱਲੋਂ ਇਨਾਂ੍ਹ ਕਿਸਾਨਾਂ ਨੂੰ ਨੋਟਿਸ ਜਾਰੀ ਕਰਕੇ ਪੇ੍ਸ਼ਾਨ ਕੀਤਾ ਜਾ ਰਿਹਾ ਹੈ। ਜੋ ਦੂਜੇ ਖੇਤੀਬਾੜੀ ਨਾਲ ਸਬੰਧਤ ਕਿਸਾਨਾਂ ਦੇ ਮੋਟਰਾਂ ਦੇ ਬਿਲ ਬਿਲਕੁਲ ਮੁਆਫ ਨੇ ਅਤੇ ਇਨਾਂ੍ਹ ਸੇਮ ਏਰੀਆ ਦੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਨਾ ਕੀਤਾ ਜਾਵੇ।