ਸੁਰਿੰਦਰ ਿਢੱਲੋਂ, ਟਾਂਡਾ ਉੜਮੁੜ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨੇਤਰਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਟਾਂਡਾ ਉੜਮੁੜ ਇਲਾਕੇ ‘ਚ ਅੱਖਾਂ ਦਾਨ ਕਰਨ ਸਬੰਧੀ ਇਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਬੀਡੀਪੀਓ ਟਾਂਡਾ ਡਾ. ਧਾਰਾ ਕੱਕੜ ਨੇ ਆਪਣੇ ਦਫ਼ਤਰ ਟਾਂਡਾ ਵਿਖੇ ਆਈ ਡੋਨਰ ਇੰਚਾਰਜ ਭਾਈ ਬਰਿੰਦਰ ਸਿੰਘ ਮਸੀਤੀ ਦੀ ਹਾਜ਼ਰੀ ‘ਚ ਲੋਕਾਂ ਨੂੰ ਅੱਖਾਂ ਦਾਨ ਕਰਨ ਸਬੰਧੀ ਜਾਗਰੂਕ ਕੀਤਾ। ਬੀਡੀਪੀਓ ਨੇ ਕਿਹਾ ਕਿ ਜਿਉਂਦੇ ਜੀਅ ਖੂਨਦਾਨ ਕਰਨਾ ਤੇ ਮਰਨ ਉਪਰੰਤ ਅੱਖਾਂ ਦਾਨ ਕਰਨਾ ਮਨੁੱਖ ਦਾ ਸਭ ਤੋਂ ਉੱਤਮ ਦਾਨ ਹੈ। ਉਨਾਂ੍ਹ ਇਸ ਸੋਚ ਨੂੰ ਫੈਲਾਉਣ ਵਾਲੇ ਭਾਈ ਮਸੀਤੀ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਜੇਈ ਜਸਦੀਪ ਸਿੰਘ, ਯੂਸਫ ਮਸੀਹ, ਭੁਪਿੰਦਰ ਜੀਤ ਸਿੰਘ, ਅਵਤਾਰ ਸਿੰਘ, ਅਰਜਨ ਸਿੰਘ, ਸੁਖਵਿੰਦਰ ਸਿੰਘ, ਸੌਰਵ ਸ਼ਰਮਾ, ਮਨਦੀਪ ਸਿੰਘ, ਪਰਮਿੰਦਰ ਸਿੰਘ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।
ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ
ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ


