Skip to content
Tuesday, October 6, 2026 16°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
Religion

ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤਾ ਤਲਬ

By Admin Published 1 min read

ਅੰਮ੍ਰਿਤਸਰ (ਪਰਵੀਨ ਪੁਰੀ)— ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਿੰਘ ਸਾਹਿਬਾਨ ਦੀ ਇਕ ਜ਼ਰੂਰੀ ਮੀਟਿੰਗ ਬੁਲਾਈ ਗਈ। ਇਸ ਮੀਟਿੰਗ ‘ਚ ਫੈਸਲਾ ਲੈਂਦਿਆਂ ਸਾਬਕਾ ਪ੍ਰਧਾਨ ਤੇ ਮੌਜੂਦਾ ਸ਼੍ਰੋਮਣੀ ਗੁਰਦੁਰਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਬੀਬੀ ਜਗੀਰ ਕੌਰ ਨੂੰ ਤਲਬ ਕੀਤਾ ਗਿਆ ਹੈ। ਬੀਬੀ ਜਗੀਰ ਕੌਰ ‘ਤੇ ਆਪਣੀ ਪੁੱਤਰੀ ਤੇ ਉਸ ਦੇ ਬੱਚੇ ਨੂੰ ਕੁੱਖ ‘ਚ ਮਾਰਨ ਦੇ ਦੋਸ਼ ਹਨ। ਇਸ ਸਬੰਧੀ ਸੰਗਤਾਂ ਵਲੋਂ ਲਿਖਤੀ ਸ਼ਿਕਾਇਤ ਸ੍ਰੀ ਅਕਾਲ ਤਖਤ ਸਾਹਿਬ ਨੂੰ ਕੀਤੀ ਗਈ ਸੀ। ਇਸ ਦੀ ਸਜ਼ਾ ਅਦਾਲਤ ਵਲੋਂ ਵੀ ਜਗੀਰ ਕੌਰ ਨੂੰ ਸੁਣਾਈ ਗਈ ਹੈ ਪਰ ਫਿਰ ਵੀ ਉਹ ਧਾਰਮਿਕ ਅਹੁਦਿਆਂ ‘ਤੇ ਬਰਕਰਾਰ ਹੈ, ਜਿਸ ਨੂੰ ਲੈ ਕੇ ਸਿੱਖ ਸੰਗਤਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਆਪਣਾ ਪੱਖ ਰੱਖਣ ਲਈ ਬੀਬੀ ਜਗੀਰ ਕੌਰ ਨੂੰ 7 ਨਵੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Religion →
Share on WhatsApp