ਬੁਰਹਾਨ ਵਾਨੀ ਦੀ ਫੋਟੋ ‘ਤੇ ਪੰਜਾਬ ‘ਚ ਕਿਉਂ ਚਰਚਾ ਕਰ ਰਿਹੈ ਮੀਡੀਆ?

ਪਾਕਿਸਤਾਨ ਦੇ ‘ਡੌਨ’ ਅਖ਼ਬਾਰ ਮੁਤਾਬਕ ਕੁਲਭੂਸ਼ਨ ਜਾਧਵ ਦੀ ਪਤਨੀ ਦੀਆਂ ਜੁੱਤੀਆਂ ਵਿੱਚ ਕੁਝ ਲੱਗਿਆ ਹੋਇਆ ਸੀ।ਇਹ ਦਾਅਵਾ ਪਾਕਿਸਾਤਾਨੀ ਵਿਦੇਸ਼ ਮੰਤਰਾਲੇ ਨੇ ਕੀਤਾ ਹੈ। ਉਨ੍ਹਾਂ ਦੇ ਸਾਰੇ ਗਹਿਣੇ ਤੇ ਸਮਾਨ ਵਾਪਿਸ ਕਰ ਦਿੱਤਾ ਗਿਆ, ਪਰ ਜੁੱਤੀਆਂ ਨਹੀਂ ਦਿੱਤੀਆਂ ਗਈਆਂ ਹਨ।

‘ਡੇਲੀ ਪਾਕਿਸਤਾਨ’ ਵਿੱਚ ਲੱਗੀ ਖ਼ਬਰ ਮੁਤਾਬਕ ਪਾਕਿਸਤਾਨੀ ਵਿਦੇਸ਼ ਮੰਤਰਾਲੇ ਨੇ ਦਾਅਵਾ ਕੀਤਾ ਹੈ ਕਿ ਕੁਲਭੂਸ਼ਨ ਜਾਧਵ ਦੀ ਪਤਨੀ ਦੀਆਂ ਜੁੱਤੀਆਂ ਵਿੱਚ ਧਾਤੂ ਦੀ ਕੋਈ ਚੀਜ਼ ਲੱਗੀ ਸੀ, ਜਿਸ ਦੀ ਜਾਂਚ ਹੋ ਰਹੀ ਹੈ।ਇੰਡੀਅਨ ਐਕਸਪ੍ਰੈਸ ਅਖ਼ਬਾਰ ਵਿੱਚ ਛਪੀ ਖਬਰ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁਰਹਾਨ ਵਾਨੀ ਦੀ ਫੋਟੋ ਲੱਗੀ ਮੈਗਜ਼ੀਨ ਦੀ ਵਿਕਰੀ ਮਾਮਲੇ ਵਿੱਚ ਜਾਂਚ ਦੇ ਹੁਕਮ ਦੇ ਦਿੱਤੇ ਹਨ।ਦਰਅਸਲ ਇਹ ਮੈਗਜ਼ੀਨ ਫਤਹਿਗੜ੍ਹ ਸਾਹਿਬ ਦੇ ਸ਼ਹੀਦੀ ਜੋੜ ਮੇਲ ਦੌਰਾਨ ਵੇਚੀ ਜਾ ਰਹੀ ਸੀ।’ਦ ਹਿੰਦੂ’ ਅਖ਼ਬਾਰ ਦੀ ਖ਼ਬਰ ਮੁਤਾਬਕ ਹਰਿਆਣਾ ਦੀ ਲੋਕ ਸੰਪਰਕ ਮੰਤਰੀ ਕਵਿਤਾ ਜੈਨ ਨੇ ਇੱਕ ਸਰਕਾਰੀ ਇਸ਼ਤਿਹਾਰ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਨਾਲ ਛੇੜਛਾੜ ਕਰਨ ਦੇ ਮਾਮਲੇ ਵਿੱਚ ਜਾਂਚ ਦੇ ਹੁਕਮ ਦੇ ਦਿੱਤੇ ਹਨ। ਇਹ ਸਰਕਾਰੀ ਇਸ਼ਤਿਹਾਰ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਦਿਹਾੜੇ ਮੌਕੇ ਪ੍ਰਕਾਸ਼ਿਤ ਕਰਵਾਇਆ ਗਿਆ ਸੀ।

‘ਦ ਟਾਈਮਜ਼ ਆਫ਼ ਇੰਡੀਆ’ ਅਖ਼ਬਾਰ ਮੁਤਾਬਕ ਯੂਕੇ ਇਮੀਗ੍ਰੇਸ਼ਨ ਨਿਯਮਾਂ ਵਿੱਚ 11 ਜਨਵਰੀ ਤੋਂ ਬਦਲਾਅ ਕਰਨ ਜਾ ਰਿਹਾ ਹੈ। ਨਵੇਂ ਨਿਯਮਾਂ ਵਿੱਚ ਕੋਰਸ ਖਤਮ ਹੁੰਦਿਆਂ ਹੀ ਵਿਦੇਸ਼ੀ ਵਿਦਿਆਰਥੀ ਟਾਈਰ-2 ਵੀਜ਼ਾ ਲਈ ਅਪਲਾਈ ਕਰ ਸਕਦੇ ਹਨ। ਹਾਲੇ ਤੱਕ ਡਿਗਰੀ ਮਿਲਣ ਦੀ ਉਡੀਕ ਕਰਨੀ ਪੈਂਦੀ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

10,000 ਸੀਟਾਂ ਵਾਲੇ ਸਿਟੀ ਸੈਂਟਰ ਐਰੀਨਾ ਦੀ ਉਸਾਰੀ ਵੱਲ ਵੱਡਾ ਕਦਮ:

ਸਾਈਟ ‘ਤੇ ਮੌਜੂਦ ਪੁਰਾਣੀ ਇਮਾਰਤ ਨੂੰ ਢਾਹੁਣ ਦਾ ਕੰਮ ਸ਼ੁਰੂ ਸਰੀ, ਬੀ.ਸੀ. – 10,000 ਸੀਟਾਂ ਵਾਲੇ ਪ੍ਰਸਤਾਵਿਤ ਸਿਟੀ ਸੈਂਟਰ ਐਰੀਨਾ ਵਾਲੀ ਜਗ੍ਹਾ ’ਤੇ ਢੋਆ-ਢੁਆਈ ਦਾ ਕੰਮ ਸ਼ੁਰੂ ਹੋ ਗਿਆ ਹੈ।

ਸਰੀ ਸਿਟੀ ਵੱਲੋਂ ਯੋਗ ਵੋਟਰਾਂ ਨੂੰ 17 ਅਕਤੂਬਰ 2026 ਦੀਆਂ ਮਿਊਂਸੀਪਲ ਚੋਣਾਂ ਵਿੱਚ ਵੋਟ ਪਾਉਣ ਦੀ ਅਪੀਲ

ਸਰੀ ਸਿਟੀ ਵੱਲੋਂ ਯੋਗ ਵੋਟਰਾਂ ਨੂੰ 17 ਅਕਤੂਬਰ 2026 ਦੀਆਂ ਮਿਊਂਸੀਪਲ ਚੋਣਾਂ ਵਿੱਚ ਵੋਟ ਪਾਉਣ ਦੀ ਅਪੀ ਸਰੀ, ਬੀ.ਸੀ. – ਸਰੀ ਸਿਟੀ ਸਾਰੇ ਯੋਗ ਵੋਟਰਾਂ ਨੂੰ

ਗ਼ਜ਼ਲ ਮੰਚ ਸਰੀ ਵੱਲੋਂ ਸਾਲਾਨਾ ‘ਸ਼ਾਇਰਾਨਾ ਸ਼ਾਮ 2026’ 19 ਸਤੰਬਰ ਨੂੰ

ਸਰੀ, (ਹਰਦਮ ਮਾਨ)- ਗ਼ਜ਼ਲ ਮੰਚ ਸਰੀ ਵੱਲੋਂ ਪੰਜਾਬੀ ਸ਼ਾਇਰੀ ਨੂੰ ਸਮਰਪਿਤ ਸਾਲਾਨਾ ‘ਸ਼ਾਇਰਾਨਾ ਸ਼ਾਮ 2026’ 19 ਸਤੰਬਰ, ਦਿਨ ਸ਼ਨੀਵਾਰ ਨੂੰ ਸਰੀ ਆਰਟਸ ਸੈਂਟਰ ਵਿਖੇ ਕਰਵਾਈ ਜਾ ਰਹੀ ਹੈ। ਇਸ ਮੌਕੇ ਵਿਸ਼ੇਸ਼ ਕਵੀ ਦਰਬਾਰ ਕਰਵਾਇਆ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.