Skip to content
Friday, October 30, 2026 8°C · Drizzle · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਪੰਜਾਬ Punjab

ਬੇਅੰਤ ਸਿੰਘ ਦੀ ਹੱਤਿਆ ਸਮੇਂ ਦੇ ਹਾਲਾਤ ਦਾ ਨਤੀਜਾ : ਅਕਾਲੀ ਦਲ

By Admin Published 2 min read

ਨਵੀਂ ਦਿੱਲੀੜ੍ਹ (ਕਮਲ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਉਸ ਸਮੇਂ ਦੇ ਹਾਲਾਤ ਦਾ ਨਤੀਜਾ ਸੀ। ਇਹ ਕਹਿਣਾ ਹੈ ਸ਼੍ਰੋਮਣੀ ਅਕਾਲੀ ਦਲ ਦੇ ਸਾਂਸਦ ਬਲਵਿੰਦਰ ਸਿੰਘ ਭੂੰਦੜ ਦਾ। ਅਕਾਲੀ ਦਲ ਨੇ ਮੰਗ ਕੀਤੀ ਹੈ ਕੇ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ‘ਚ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ ‘ਚ ਤਬਦੀਲ ਕਰ ਦਿੱਤਾ ਜਾਵੇ। ਇਸ ਮੰਗ ਲੈ ਕੇ ਅਕਾਲੀ ਦਲ ਤੇ ਐੱਸ. ਜੀ. ਪੀ. ਸੀ. ਦੇ ਵਫਦ ਨੇ ਦੇਸ਼ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਤ ਕੀਤੀ। ਅਕਾਲੀ ਦਲ ਨੇ ਪੰਜਾਬ ਦਾ ਮਾਹੌਲ ਖਰਾਬ ਹੋਣ ਦੀ ਦਲੀਲ ਦੇ ਕੇ ਰਾਜੋਆਣਾ ਲਈ ਰਹਿਮ ਦੀ ਅਪੀਲ ਕੀਤੀ ਹੈ। ਭੂੰਦੜ ਨੇ ਕਿਹਾ ਕਿ ਗ੍ਰਹਿ ਮੰਤਰੀ ਨੇ ਜਲਦ ਹੀ ਇਸ ਮਾਮਲੇ ਨੂੰ ਸੁਲਝਾਉਣ ਦਾ ਭਰੋਸਾ ਵੀ ਦਿੱਤਾ ਹੈ।
ਬੇਅੰਤ ਸਿੰਘ 1992 ਤੋਂ 1995 ਤੱਕ ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ‘ਤੇ ਰਹੇ ਇਸ ਸਮੇਂ ਪੰਜਾਬ ਦੇ ਹਜ਼ਾਰਾਂ ਨੌਜਵਾਨ ਝੂਟੇ ਮੁਕਾਬਲਿਆ ਵਿੱਚ ਅਣਪਛਾਤੇ ਐਲਾਨ ਕੇ ਖਤਮਕਰ ਦਿੱਤੇ ਗਏ।। ਫਿਰ 31 ਅਗਸਤ 1995 ਨੂੰ ਂ ਬੇਅੰਤ ਸਿੰਘ ਨੂੰ ਕਾਰ ਬੰਬ ਧਮਾਕੇ ‘ਚ ਸਦਾ ਲਈ ਮੌਤ ਦੀ ਨੀਂਦ ਸੁਲਾ ਦਿੱਤਾ ਗਿਆ। ਬਹਿਰਹਾਲ ਹੁਣ ਹੱਤਿਆ ਮਾਮਲੇ ‘ਚ ਦੋਸ਼ੀ ਤੇ ਫਾਂਸੀ ਦੀ ਸਜ਼ਾ ਪਾ ਚੁੱਕੇ ਰਾਜੋਆਣਾ ਲਈ ਕੀ ਫੈਸਲਾ ਆਉਂਦਾ ਹੈ ਇਸ ‘ਤੇ ਸਭ ਦੀਆਂ ਨਜ਼ਰਾਂ ਬਣੀਆਂ ਹੋਈਆਂ ਹਨ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp