Skip to content
Wednesday, October 28, 2026 8°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਪੰਜਾਬ Punjab

ਬੇਅੰਤ ਸਿੰਘ ਦੇ ਪੋਤਰੇ ਨੇ ਕੀਤੀ ਖ਼ੁਦਕੁਸ਼ੀ

By Admin Published 1 min read

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਹਰਕੀਰਤ ਸਿੰਘ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਵਿਧਾਇਕ ਗੁਰਕੀਰਤ ਕੋਟਲੀ ਦੇ ਭਰਾ ਹਰਕੀਰਤ ਨੂੰ ਤੁਰੰਤ ਪੀਜੀਆਈ ਵਿੱਚ ਭਰਤੀ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਬੇਅੰਤ ਪਰਿਵਾਰ ਦੇ ਚੰਡੀਗੜ੍ਹ ਸਥਿਤ ਸੈਕਟਰ ਪੰਜ ਵਾਲੇ ਘਰ ਵਿੱਚ ਹੋਈ।

ਗੋਲੀ ਮਾਰਨ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਹਰਕੀਰਤ ਕੋਟਲੀ ਪਿੰਡ ਦਾ ਸਰਪੰਚ ਵੀ ਰਹਿ ਚੁੱਕਾ ਹੈ। ਲੁਧਿਆਣਾ ਤੋਂ ਐਮ ਪੀ ਰਵਨੀਤ ਸਿੰਘ ਬਿੱਟੂ ਨੇ ਦੱਸਿਆ ਕਿ ਹਰਕੀਰਤ ਨੇ ਕਾਫੀ ਸਮੇਂ ਤੋਂ ਮਾਨਸਿਕ ਤੌਰ ਉਤੇ ਪ੍ਰੇਸ਼ਾਨ ਸੀ ਅਤੇ ਉਸ ਦਾ 1994 ਤੋਂ ਇਲਾਜ ਚੱਲ ਰਿਹਾ ਸੀ। ਬਿੱਟੂ ਅਨੁਸਾਰ ਅੱਜ ਸਵੇਰੇ ਹਰਕੀਰਤ ਨੇ ਆਪਣੇ ਸਿਰ ਵਿੱਚ ਗੋਲੀ ਮਾਰ ਕੇ ਆਪਣੀ ਜਾਨ ਦੇ ਦਿੱਤੀ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp