ਬੇਗੁਨਾਹ ਡਾਂਸਰ ਦੀ ਮੌਤ ‘ਤੇ ਰੋ ਪਿਆ ਇਨ੍ਹਾਂ ਪੰਜਾਬੀ ਗਾਇਕਾਂ ਦਾ ਦਿਲ 

ਐਤਵਾਰ ਨੂੰ ਬਠਿੰਡਾ ਦੇ ਮੌੜ ਮੰਡੀ ਇਲਾਕੇ ‘ਚ ਵਿਆਹ ਸਮਾਗਮ ਦੌਰਾਨ ਕੁਲਵਿੰਦਰ ਨਾਂ ਦੀ ਡਾਂਸਰ ਦੀ ਹੋਈ ਮੌਤ ਨੇ ਜਿਥੇ ਪੂਰੇ ਪੰਜਾਬ ਨੂੰ ਸ਼ਰਮਸਾਰ ਕਰਕੇ ਰੱਖ ਦਿੱਤਾ ਹੈ, ਉਥੇ ਪੰਜਾਬੀ ਗਾਇਕ ਵੀ ਇਸ ਘਟਨਾ ਦੀ ਨਿੰਦਿਆ ਕਰ ਰਹੇ ਹਨ। ਪ੍ਰੀਤ ਹਰਪਾਲ, ਹਰਜੀਤ ਹਰਮਨ, ਹਰਭਜਨ ਮਾਨ, ਅਨਮੋਲ ਗਗਨ ਮਾਨ, ਕਮਲ ਖਾਨ, ਮਿਸ ਪੂਜਾ ਤੇ ਸਚਿਨ ਅਹੂਜਾ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟਾਇਆ ਹੈ।

ਆਪਣੀ ਗਾਇਕੀ ਨਾਲ ਸੱਭਿਆਚਾਰ ਨੂੰ ਨਾਲ ਲੈ ਕੇ ਤੁਰਨ ਵਾਲੇ ਗਾਇਕ ਹਰਭਜਨ ਮਾਨ ਤੇ ਹਰਜੀਤ ਹਰਮਨ ਨੇ ਸਿਸਟਮ ਨੂੰ ਕੋਸਦਿਆਂ ਵਿਆਹ ਸਮਾਗਮਾਂ ‘ਚ ਹਥਿਆਰ ਲਿਜਾਉਣ ‘ਤੇ ਪਾਬੰਦੀ ਦੀ ਮੰਗ ਕੀਤੀ ਹੈ। ਉਨ੍ਹਾਂ ਭੜਕਾਊ ਗੀਤ ਗਾਉਣ ਵਾਲੇ ਪੰਜਾਬੀ ਗਾਇਕਾਂ ਨੂੰ ਵੀ ਲਾਹਨਤਾਂ ਪਾਈਆਂ ਹਨ। ਦੱਸਣਯੋਗ ਹੈ ਕਿ ਕੁਲਵਿੰਦਰ ਗਰਭਵਤੀ ਸੀ ਤੇ ਮਿਹਨਤ ਕਰਕੇ ਆਪਣਾ ਪਰਿਵਾਰ ਪਾਲਦੀ ਸੀ। ਇਹ ਪਹਿਲਾਂ ਮਾਮਲਾ ਨਹੀਂ ਹੈ, ਜਦੋਂ ਪੰਜਾਬ ‘ਚ ਵਿਆਹ ਸਮਾਗਮ ਦੌਰਾਨ ਗੋਲੀ ਲੱਗਣ ਨਾਲ ਕਿਸੇ ਦੀ ਮੌਤ ਹੋਈ ਹੋਵੇ, ਇਸ ਤੋਂ ਪਹਿਲਾਂ ਵੀ ਕਈ ਬੇਗੁਨਾਹ ਲੋਕ ਅਜਿਹੀਆਂ ਘਟਨਾਵਾਂ ਦਾ ਸ਼ਿਕਾਰ ਹੋ ਚੁਕੇ ਹਨ। ਲੋੜ ਹੈ ਪੰਜਾਬ ‘ਚ ਸਖਤ ਕਾਨੂੰਨ ਬਣਾਉਣ ਦੀ ਤਾਂ ਜੋ ਭਵਿੱਖ ‘ਚ ਮਾਸੂਮ ਲੋਕਾਂ ਦੀ ਜਾਨ ਬਚਾਈ ਜਾ ਸਕੇ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

ਸਰੀ ਵਿਚ ‘ਹੁਣ’ ਮੈਗਜ਼ੀਨ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦਾ ਗਜ਼ਲ ਮੰਚ ਸਰੀ ਦੇ ਮੈਂਬਰਾਂ ਵੱਲੋਂ ਨਿੱਘਾ ਸਵਾਗਤ

ਸਰੀ, 13 ਜੂਨ (ਹਰਦਮ ਮਾਨ)-ਬੀਤੇ ਦਿਨ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਜਨਰਲ ਸਕੱਤਰ ਅਤੇ ਪੰਜਾਬੀ ਸਾਹਿਤ ਜਗਤ ਦੇ ਵੱਕਾਰੀ ਮੈਗਜ਼ੀਨ ‘ਹੁਣ’ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦੇ ਸਰੀ ਪਹੁੰਚਣ ‘ਤੇ ‘ਗਜ਼ਲ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.