ਪੱਤਰ ਪੇ੍ਰਰਕ, ਬੇਲਾ : ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਪਿੰ੍ਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਕੈਂਪ ਕਾਲਜ ਦੇ ਐੱਨਐੱਸਐੱਸ ਅਤੇ ਐੱਨਸੀਸੀ ਯੂਨਿਟਾਂ ਦੇ ਸਹਿਯੋਗ ਸਦਕਾ ਲਾਇਆ ਗਿਆ।

ਇਸ ਮੌਕੇ ਰੋਪੜ ਦੇ ਪ੍ਰਸਿੱਧ ਸੁਰਜੀਤ ਹਸਪਤਾਲ ਦੀ ਟੀਮ ਪੁੱਜੀ, ਜਿਨ੍ਹਾਂ ਨੇ ਇਸ ਕੈਂਪ ਦੌਰਾਨ 50 ਦੇ ਕਰੀਬ ਯੂਨਿਟ ਖੂਨ ਇੱਕਤਰ ਕੀਤਾ। ਇਸ ਮੌਕੇ ਸੁਰਜੀਤ ਹਸਪਤਾਲ ਵੱਲੋਂ ਅੌਰਤ ਰੋਗਾਂ ਦੇ ਮਾਹਿਰ ਮਹਿਲਾ ਡਾਕਟਰ ਨੇ ਸ਼ਿਰਕਤ ਕੀਤੀ। ਉਨ੍ਹਾਂ ਕਾਲਜ ਦੀਆਂ ਵਿਦਿਆਰਥਣਾਂ ਅਤੇ ਸਟਾਫ਼ ਮੈਂਬਰਾਂ ਦੀਆਂ ਸਿਹਤ ਸਬੰਧੀ ਸਮੱਸਿਆਵਾਂ ਸੁਣਦਿਆਂ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ। ਇਸ ਮੌਕੇ ਐੱਨਸੀਸੀ ਦੇ ਮੁੱਖ ਇੰਚਾਰਜ ਲੈਫ਼ਟੀਨੈਂਟ ਸਹਾਇਕ ਪੋ੍ਫੈਸਰ ਪਿ੍ਰਤਪਾਲ ਸਿੰਘ ਨੇ ਕਿਹਾ ਕਿ ਖ਼ੂਨਦਾਨ ਮਹਾਦਾਨ ਹੈ, ਇਸ ਨਾਲ ਅਜੋਕੇ ਸਮੇਂ ਵਿੱਚ ਅਨੇਕਾਂ ਜਾਨਾਂ ਬਚ ਸਕਦੀਆਂ ਹਨ। ਉਨ੍ਹਾਂ ਨੇ ਨਿੱਜੀ ਪੱਧਰ ‘ਤੇ ਵਿਦਿਆਰਥੀਆਂ ਨੂੰ ਇਸ ਕਾਰਜ ਲਈ ਪੇ੍ਰਿਆ। ਉਨ੍ਹਾਂ ਕਿਹਾ ਕਿ ਇਸ ਮੌਕੇ ਵਿਦਿਆਰਥੀਆਂ ਨੂੰ ਖੁਦ ਤੋਂ ਉਤਾਂਹ ਉੱਠ ਕੇ ਵੱਡੇ ਸਮਾਜਿਕ ਸਰੋਕਾਰਾਂ ਪ੍ਰਤੀ ਸੋਚਣ ਲਈ ਪੇ੍ਰਰਦੇ ਹਨ। ਕਾਲਜ ਦੇ ਐੱਨਐੱਸਐੱਸ ਦੇ ਇੰਚਾਰਜ ਸਹਾਇਕ ਪ੍ਰਰੋ. ਸੁਨੀਤਾ ਰਾਣੀ ਅਤੇ ਸਹਾਇਕ ਪ੍ਰਰੋ. ਅਮਰਜੀਤ ਸਿੰਘ ਨੇ ਸੁਰਜੀਤ ਹਸਪਤਾਲ ਦੀ ਸਮੁੱਚੀ ਟੀਮ ਦਾ ਧੰਨਵਾਦ ਵਿਅਕਤ ਕੀਤਾ ਅਤੇ ਨਾਲ ਹੀ ਸਾਰੇ ਖ਼ੂੁਨਦਾਨੀਆਂ ਦੇ ਇਸ ਉਪਰਾਲੇ ਦਾ ਹਿੱਸਾ ਬਣਨ ਲਈ ਸ਼ੁਕਰਾਨਾ ਕੀਤਾ।

ਇਸ ਮੌਕੇ ਵਿਦਿਆਰਥੀਆਂ ਦੇ ਨਾਂ ਸੰਦੇਸ਼ ਵਿੱਚ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਗਤ ਸਿੰਘ ਲੌਂਗੀਆ ਨੇ ਕਿਹਾ ਕਿ ਮਾਨਵ ਭਲਾਈ ਦੇ ਕਾਰਜਾਂ ਲਈ ਯੁਵਾ ਵਰਗ ਨੂੰ ਤੋਰਨਾ ਸਭ ਤੋਂ ਵੱਡਾ ਧਰਮ ਹੈ ਅਤੇ ਬੇਲਾ ਕਾਲਜ ਨੇ ਸ਼ਹੀਦੇ-ਏ-ਆਜ਼ਮ ਸ. ਭਗਤ ਸਿੰਘ ਨੂੰ ਸਮਰਪਿਤ ਇਸ ਖ਼ੂੁਨਦਾਨ ਕੈਂਪ ਵਿਦਿਆਰਥੀਆਂ ਨੂੰ ਇਤਿਹਾਸ ਨਾਲ ਜੋੜਿਆ ਹੈ। ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਜਗਵਿੰਦਰ ਸਿੰਘ ਪੰਮੀ ਅਤੇ ਮੈਨੇਜਰ ਸੁਖਵਿੰਦਰ ਸਿੰਘ ਨੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਅਗਾਂਹ ਵੀ ਨੇਕੀ ਅਤੇ ਪਰਉਪਕਾਰ ਵਾਲੇ ਸਾਰੇ ਪੋ੍ਗਰਾਮ ਵਿੱਚ ਹਿੱਸਾ ਲੈਣ ਦੀ ਹੱਲਾਸ਼ੇਰੀ ਦਿੱਤੀ। ਇਸ ਮੌਕੇ ਡਾ. ਸੈਲੇਸ਼ ਸ਼ਰਮਾ, ਡਾਇਰੈਕਟਰ ਫਾਰਮੇਸੀ ਕਾਲਜ, ਡਾ. ਮਮਤਾ ਅਰੋੜਾ ਅਤੇ ਫਾਰਮੇਸੀ ਤੇ ਪੀਜੀ ਕਾਲਜ ਦਾ ਸਮੁੱਚਾ ਸਟਾਫ਼ ਤੇ ਵਿਦਿਆਰਥੀ ਆਦਿ ਮੌਜੂਦ ਸਨ।