Skip to content
Friday, October 30, 2026 9°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
Canada

ਬ੍ਰਿਟਿਸ਼ ਕੋਲੰਬੀਆ ਸਰਕਾਰ ਵੱਲੋਂ ਅਪਰੈਲ ਨੂੰ ਸਿੱਖ ਵਿਰਾਸਤੀ ਮਹੀਨੇ ਵਜੋਂ ਮਨਾਉਣ ਦੇ ਹੁਕਮ

By Admin Published 1 min read

ਵੈਨਕੂਵਰ:- ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੀ ਸਰਕਾਰ ਨੇ ਅਪਰੈਲ ਨੂੰ ਸਿੱਖ ਵਿਰਾਸਤੀ ਮਹੀਨੇ ਵਜੋਂ ਮਨਾਉਣ ਦਾ ਹੁਕਮ ਜਾਰੀ ਕੀਤਾ ਹੈ। ਇਸ ਦਾ ਐਲਾਨ ਪਿਛਲੇ ਸਾਲ ਤਤਕਾਲੀ ਪ੍ਰੀਮੀਅਰ ਕ੍ਰਿਸਟੀ ਕਲਾਰਕ ਨੇ ਕੀਤਾ ਸੀ, ਪਰ ਮੌਜੂਦਾ ਐੱਨਡੀਪੀ ਸਰਕਾਰ ਨੇ ਇਸ ਨੂੰ ਲਾਗੂ ਕਰ ਦਿੱਤਾ ਹੈ। ਬੀਸੀ ਦੀ ਲੈਫਟੀਨੈਂਟ ਗਵਰਨਰ ਵੱਲੋਂ ਇਸ ਐਲਾਨ ਨੂੰ ਲਾਗੂ ਕੀਤੇ ਜਾਣ ’ਤੇ ਸਹੀ ਪਾ ਦਿੱਤੀ ਗਈ ਹੈ।

ਜਾਰੀ ਪੱਤਰ ਮੁਤਾਬਕ ਅਪਰੈਲ ਵਿੱਚ ਵਿਸਾਖੀ ਮੌਕੇ ਸਿੱਖ ਧਰਮ ਦਾ ਮੁੱਢ ਬੱਝਾ ਹੋਣ ਕਾਰਨ ਇਹ ਮਹੀਨਾ ਸਾਰੀ ਦੁਨੀਆਂ ’ਚ ਵਸੇ ਸਿੱਖਾਂ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ ਤੇ ਪਿਛਲੀ ਸਦੀ ਦੀ ਸ਼ੁਰੂਆਤ ਤੋਂ ਹੀ ਸਿੱਖਾਂ ਵੱਲੋਂ ਬੀਸੀ ’ਚ ਆਉਣ ਅਤੇ ਇਸ ਦੀ ਆਰਥਿਕਤਾ ’ਚ ਵੱਡਾ ਯੋਗਦਾਨ ਪਾਉਣ ਕਾਰਨ ਇਹ ਮਹੀਨਾ ਇਸ ਸੂਬੇ ਲਈ ਵੀ ਖ਼ਾਸ ਬਣ ਜਾਂਦਾ ਹੈ। ਇਸ ਫ਼ੈਸਲੇ ਦਾ ਸਿੱਖ ਜਥੇਬੰਦੀਆਂ ਵੱਲੋਂ ਸਵਾਗਤ ਕੀਤਾ ਗਿਆ ਹੈ। ਐਬਟਸਫੋਰਟ ਗੁਰਦੁਆਰਾ ਕਮੇਟੀ ਦੇ ਸਕੱਤਰ ਜਤਿੰਦਰ ਸਿੰਘ ਹੈਪੀ  ਨੇ ਵੀ ਇਸ ਫ਼ੈਸਲੇ ’ਤੇ ਖ਼ੁਸ਼ੀ ਪ੍ਰਗਟ ਕੀਤੀ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Canada →
Share on WhatsApp