ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੋਨਸਨ ਹਸਪਤਾਲ ‘ਚ ਦਾਖ਼ਲ

ਬ੍ਰਿਟੇਨ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਬੋਰਿਸ ਜੋਨਸਨ ਨੂੰ ਹੁਣ ਕੋਰੋਨਾ ਦੀ ਲਾਗ ਦੇ ਲੱਛਣਾਂ ਕਾਰਨ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਹ ਜਾਣਕਾਰੀ ਪ੍ਰਧਾਨ ਮੰਤਰੀ ਜੋਨਸਨ ਦੇ ਦਫ਼ਤਰ ਨੇ ਦਿੱਤੀ ਹੈ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਜੋਨਸਨ ਦੀ ਰਿਪੋਰਟ ਪਿਛਲੇ ਮਹੀਨੇ ਪਾਜ਼ੀਟਿਵ ਆਈ ਸੀ। ਫਿਰ ਡਾਕਟਰਾਂ ਦੀ ਸਲਾਹ ਅਨੁਸਾਰ 10 ਡਾਊਨਿੰਗ ਸਟ੍ਰੀਟ ਵਿਖੇ ਉਨ੍ਹਾਂ ਨੇ ਖੁਦ ਨੂੰ ਆਈਸੋਲੇਟ ਕਰ ਲਿਆ ਸੀ।

ਪਹਿਲਾਂ ਇਹ ਖ਼ਬਰ ਮਿਲੀ ਸੀ ਕਿ ਪ੍ਰਧਾਨ ਮੰਤਰੀ ਜੋਨਸਨ ਦੀ ਗਰਭਵਤੀ ਮੰਗੇਤਰ ਕੈਰੀ ਸਾਇਮੰਡਜ਼ ਵੀ ਕੋਰੋਨਾ ਦੇ ਲੱਛਣਾਂ ਕਾਰਨ ਆਈਸੋਲੇਸ਼ਨ ‘ਚ ਹਨ। ਉਨ੍ਹਾਂ ਨੇ ਐਤਵਾਰ ਨੂੰ ਟਵਿੱਟਰ ‘ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਉਹ ਪਹਿਲਾਂ ਨਾਲੋਂ ਬਿਹਤਰ ਮਹਿਸੂਸ ਕਰ ਰਹੀ ਹੈ।

ਦੱਸ ਦੇਈਏ ਕਿ ਕੋਰੋਨਾ ਵਾਇਰਸ ਬ੍ਰਿਟੇਨ ਦੇ ਸ਼ਾਹੀ ਪਰਿਵਾਰ ਤੱਕ ਪਹੁੰਚ ਗਿਆ ਹੈ। ਪ੍ਰਧਾਨ ਮੰਤਰੀ ਜੋਨਸਨ ਤੋਂ ਪਹਿਲਾਂ ਬ੍ਰਿਟੇਨ ਦੇ ਰਾਜਕੁਮਾਰ ਚਾਰਲਸ ਦੀ ਰਿਪੋਰਟ ਵੀ ਪਾਜ਼ੀਟਿਵ ਆਈ ਸੀ। ਉਨ੍ਹਾਂ ਨੂੰ ਕੁਆਰੰਟੀਨ ਕੀਤਾ ਗਿਆ ਸੀ।ਬੋਰਿਸ ਜੋਨਸਨ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਕੀਤੇ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ ਸੀ ਕਿ ਉਹ ਇਸ ਜਾਨਲੇਵਾ ਵਾਇਰਸ ਵਿਰੁੱਧ ਸਰਕਾਰ ਦੇ ਸੰਘਰਸ਼ ਵਿੱਚ ਬ੍ਰਿਟਿਸ਼ ਸਰਕਾਰ ਦੀ ਅਗਵਾਈ ਕਰਦੇ ਰਹਿਣਗੇ।
ਉਨ੍ਹਾਂ ਨੇ ਟਵਿੱਟਰ ‘ਤੇ ਲਿਖਿਆ ਸੀ, “ਪਿਛਲੇ 24 ਘੰਟਿਆਂ ਵਿੱਚ ਮੈਨੂੰ ਹਲਕੇ ਲੱਛਣ ਹਨ ਅਤੇ ਟੈਸਟ ਪਾਜ਼ੀਟਿਵ ਆਇਆ ਹੈ। ਹੁਣ ਮੈਂ ਖੁਦ ਨੂੰ  ਆਈਸੋਲੇਟ ਕਰ ਰਿਹਾ ਹਾਂ, ਪਰ ਅਜਿਹੇ ਸਮੇਂ ਜਦੋਂ ਅਸੀਂ ਕੋਰੋਨਾ ਵਿਰੁੱਧ ਲੜਾਈ ਲੜ ਰਹੇ ਹਾਂ ਤਾਂ ਮੈਂ ਵੀਡੀਓ ਕਾਨਫ਼ਰੰਸਿੰਗ ਰਾਹੀਂ ਸਰਕਾਰ ਦੀ ਅਗਵਾਈ ਕਰਦਾ ਰਹਾਂਗਾ।”

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਦੀ ਪ੍ਰਸਿੱਧ $20 ਨੂੰ ਬੂਟਿਆਂ ਸੇਲ ਇਨ੍ਹਾਂ ਗਰਮੀਆਂ ਵਿੱਚ ਮੁੜ ਆ ਰਹੀ ਹੈ

ਸਰੀ, ਬੀ.ਸੀ. – ਸਰੀ ਸਿਟੀ ਦੀ ਬਹੁਤ ਹੀ ਲੋਕਪ੍ਰਿਯ 20 ਡਾਲਰ ਨੂੰ ਪੌਦਿਆਂ ਦੀ ਸੇਲ ਇਨ੍ਹਾਂ ਗਰਮੀਆਂ ਵਿੱਚ ਵਾਪਸ ਆ ਰਹੀ ਹੈ। ਇਹ ਪ੍ਰੋਗਰਾਮ ਨਿਵਾਸੀਆਂ ਨੂੰ ਆਪਣੀਆਂ ਜਾਇਦਾਦਾਂ ਵਿੱਚ

ਸਿਟੀ ਆਫ਼ ਸਰੀ ਅਤੇ ਪ੍ਰੋਲੋਜਿਸ ਨੇ ਕੈਂਬਲ ਹਾਈਟਸ ਦੇ ਵੱਡੇ ਵਿਕਾਸ ਲਈ ਪ੍ਰਸਤਾਵਿਤ ਲੀਜ਼ ਨੂੰ ਅੱਗੇ ਵਧਾਇਆ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਅਤੇ ਪ੍ਰੋਲੋਜਿਸ (Prologis), ਜੋ ਲੋਜਿਸਟਿਕਸ ਰੀਅਲ ਐਸਟੇਟ ਖੇਤਰ ਵਿੱਚ ਇੱਕ ਗਲੋਬਲ ਲੀਡਰ ਕੰਪਨੀ ਹੈ, ਦਰਮਿਆਨ ਇੱਕ ਪ੍ਰਸਤਾਵਿਤ ਲੰਬੇ ਸਮੇਂ ਦੀ ਲੀਜ਼ ਸਬੰਧੀ ਉੱਚ ਪੱਧਰੀ

ਸਰੀ ਸਿਟੀ ਵੱਲੋਂ ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਸਖ਼ਤ ਕਾਰਵਾਈ: ਤਿੰਨ ਹੋਰ ਘਰਾਂ ਦੇ ਟਾਈਟਲ ਤੇ ਨੋਟਿਸ ਦਾਇਰ

ਸਰੀ, ਬੀ.ਸੀ.- ਸੋਮਵਾਰ ਨੂੰ ਸਿਟੀ ਕੌਂਸਲ ਨੇ ਸਟਾਫ਼ ਨੂੰ ਸਰੀ ਦੀਆਂ ਤਿੰਨ ਜਾਇਦਾਦਾਂ ਦੇ ਟਾਈਟਲ ‘ਤੇ ਨੋਟਿਸ ਦਰਜ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਲੋੜੀਂਦੇ ਪਰਮਿਟਾਂ ਤੋਂ ਬਿਨਾਂ ਵੱਡੇ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.