Skip to content
Saturday, October 31, 2026 11°C · Clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
Latest News

ਬ੍ਰਿਟੇਨ ਵਿੱਚ ਸਿੱਖਾਂ ਨੂੰ ਮਿਲਿਆ ਇਤਿਹਾਸਕ ਸਨਮਾਣ

By Admin Published 1 min read

ਲੰਡਨ: 27 ਮਾਰਚ ਨੂੰ ਬ੍ਰਿਟੇਨ ਵਿੱਚ ਸਿੱਖਾਂ ਨੂੰ ਇਤਿਹਾਸਕ ਸਨਮਾਣ ਮਿਲਣ ਜਾ ਰਿਹਾ ਹੈ। ਬਰਤਾਨੀਆ ਵਿੱਚ 27 ਮਾਰਚ ਨੂੰ ‘ਦਸਤਾਰ ਦਿਹਾੜਾ’ ਮਨਾਇਆ ਜਾ ਰਿਹਾ ਹੈ। ਇਸ ਮੌਕੇ ਬ੍ਰਿਟੇਨ ਦੇ ਸਾਰੇ ਸੰਸਦ ਮੈਂਬਰ ਪੱਗਾਂ ਬੰਨ੍ਹ ਕੇ ਆਉਣਗੇ। ਇਸ ਨਾਲ ਵਿਸ਼ਵ ਭਰ ਵਿੱਚ ਸਿੱਖਾਂ ਦੀ ਪਛਾਣ ਬਣੇਗੀ।

ਦਰਅਸਲ ਕੁਝ ਦਿਨ ਪਹਿਲਾਂ ਬ੍ਰਿਟਿਸ਼ ਸੰਸਦ ਭਵਨ ਦੇ ਬਾਹਰ ਸਿੱਖ ਨੌਜਵਾਨ ਰਵਨੀਤ ਸਿੰਘ ‘ਤੇ ਹਮਲਾ ਹੋਇਆ ਸੀ। ਇਸ ਨੂੰ ਬੇਹੱਦ ਗੰਭੀਰਤਾ ਨਾਲ ਲੈਂਦੇ ਹੋਏ ਬ੍ਰਿਟਿਸ਼ ਸੰਸਦ ਨੇ ਇਹ ਇਤਿਹਾਸਕ ਫ਼ੈਸਲਾ ਲਿਆ ਹੈ। ਇਸ ਨੂੰ ਸਿੱਖਾਂ ਲਈ ਵੱਡੇ ਮਾਣ ਵਾਲੀ ਗੱਲ ਮੰਨਿਆ ਜਾ ਰਿਹਾ ਹੈ। ਰਵਨੀਤ ਸਿੰਘ ਨੇ ਬ੍ਰਿਟਿਸ਼ ਸਰਕਾਰ ਦੇ ਇਸ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਪਹਿਲੀ ਵਾਰ ਕਿਸੇ ਦੂਜੇ ਮੁਲਕ ਨੇ ਸਿੱਖਾਂ ਨੂੰ ਇੰਨਾ ਵੱਡਾ ਮਾਣ ਸਤਿਕਾਰ ਦਿੱਤਾ ਹੈ।

ਰਵਨੀਤ ਸਿੰਘ ‘ਤੇ ਸੰਸਦ ਦੇ ਬਾਹਰ ਹੋਈ ਨਸਲੀ ਟਿੱਪਣੀ ਤੋਂ ਬਾਅਦ ਇਹ ਮਾਮਲਾ ਸਿੱਖ ਸਾਂਸਦ ਤਨਮਨਜੀਤ ਸਿੰਘ ਢੇਸੀ ਵੱਲੋਂ ਬ੍ਰਿਟੇਨ ਦੀ ਸੰਸਦ ਵਿੱਚ ਉਠਾਇਆ ਗਿਆ ਸੀ। ਇਸ ਮਗਰੋਂ ਜਿੱਥੇ ਸੰਸਦ ਦੇ ਸਪੀਕਰ ਨੇ ਮੁਆਫ਼ੀ ਮੰਗੀ ਸੀ, ਉੱਥੇ ਹੀ ਇਸ ਤਰੀਕੇ ਨਾਲ ‘ਟਰਬਨ ਡੇਅ’ ਮਨਾਉਣ ਦਾ ਵੀ ਫ਼ੈਸਲਾ ਲਿਆ ਸੀ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Latest News →
Share on WhatsApp