ਬੰਗਲੁਰੂ ‘ਚ ਅਰੁਣਾਂਚਲ ਦੇ ਵਿਦਿਆਰਥੀ ਦੀ ਕੁੱਟਮਾਰ; ਜੁੱਤੀ ਚੱਟਣ ਨੂੰ ਕੀਤਾ ਮਜਬੂਰ

ਬੰਗਲੁਰੂ: ਬੰਗਲੁਰੂ ‘ਚ ਅਰੁਣਾਂਚਲ ਪ੍ਰਦੇਸ਼ ਦੇ ਇਕ ਵਿਦਆਰਥੀ ਦੀ ਮਾਰਕੁੱਟ ਦੀ ਖ਼ਬਰ ਆਈ ਹੈ। ਉਸਨੂੰ ਜੁੱਤੀ ਚੱਟਣ ਲਈ ਮਜਬੂਰ ਤਕ ਕੀਤਾ ਗਿਆ। ਭਾਰਤ ਗ੍ਰਹਿ ਰਾਜ ਮੰਤਰੀ ਕਿਰੇਨ ਰਿਜੀਜੂ ਨੇ ਆਪਣੀ ਪ੍ਰਤੀਕ੍ਰਿਆ ਦਿੰਦੇ ਹੋਏ ਟਵੀਟ ਕਰਕੇ ਕਿਹਾ, “ਮੇਰਾ ਦਫਤਰ ਮਾਮਲੇ ਨੂੰ ਦੇਖ ਰਿਹਾ ਹੈ। ਇਕ ਪਾਸੇ ਤਾਂ ਅਸੀਂ ਵਿਦੇਸ਼ਾਂ ਵਿਚ ਭਾਰਤੀਆਂ ਦੀ ਸੁਰੱਖਿਆ ਦੀਆਂ ਗੱਲਾਂ ਕਰਦੇ ਹਾਂ, ਦੂਜੇ ਪਾਸੇ ਅਰੁਣਾਂਚਲ ਦੇ ਨਾਗਰਿਕ ਨੂੰ ਭਾਰਤ ਦੇ ਦੂਜੇ ਹਿੱਸਿਆਂ ਵਿਚ ਅਜਿਹੀਆਂ ਘਟਨਾਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।”ਮਕਾਨ ਮਾਲਕ ਦੀ ਪਛਾਣ ਹੇਮੰਤ ਕੁਮਾਰ ਵਜੋਂ ਹੋਈ ਹੈ। ਪੀੜਤ ਵਿਦਿਆਰਥੀ ਕ੍ਰਾਇਸਟ ਯੂਨੀਵਰਸਿਟੀ ਦੇ ਚੌਥੇ ਸੈਮਿਸਟਰ ਦੇ ਹਿਗਿਓ ਗੁੰਟੇ ਨੇ ਘਟਨਾ ਦੀ ਸ਼ਿਕਾਇਤ ਦਰਜ ਕਰਵਾਈ ਅਤੇ ਦੱਸਿਆ ਕਿ ਘਟਨਾ 6 ਮਾਰਚ ਦੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ ਭਾਰਤ ਦੇ ਵੱਖ-ਵੱਖ ਹਿੱਸਿਆਂ ‘ਚ ਅਜਿਹੇ ਨਸਲਵਾਦੀ ਹਮਲੇ ਦਾ ਸ਼ਿਕਾਰ ਉੱਤਰ-ਪੂਰਬ ਦੇ ਕਈ ਵਿਦਿਆਰਥੀ ਪਹਿਲਾਂ ਵੀ ਹੋ ਚੁੱਕੇ ਹਨ। ਕਈ ਘਟਨਾਵਾਂ ‘ਚ ਪੀੜਤਾਂ ਨੇ ਸ਼ਿਕਾਇਤ ਕੀਤੀ ਕਿ ਉਨ੍ਹਾਂ ਨੂੰ ਨੇਪਾਲੀ ਜਾਂ ਚੀਨੀ ਕਹਿ ਕੇ ਛੇੜਿਆ ਅਤੇ ਪਰੇਸ਼ਾਨ ਕੀਤਾ ਜਾਂਦਾ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਫਿਊਜ਼ਨ ਫ਼ੈਸਟੀਵਲ 18-19 ਜੁਲਾਈ ਨੂੰ ਫੁੱਟਬਾਲ ਥੀਮ ਨਾਲ ਵਾਪਸ ਆ ਰਿਹਾ

50 ਤੋਂ ਵੱਧ ਪਵੇਲੀਅਨ, ਗਾਇਕ ਕੁਲਵਿੰਦਰ ਬਿੱਲਾ ਸਮੇਤ ਕਈ ਚੋਟੀ ਦੇ ਕਲਾਕਾਰ ਇਸ ਮੁਫ਼ਤ ਮੇਲੇ ਨੂੰ ਚਾਰ ਚੰਦ ਲਾਉਣਗੇ ਸਰੀ, ਬੀ.ਸੀ. – ਸਰੀ ਫਿਊਜ਼ਨ ਫ਼ੈਸਟੀਵਲ 18 ਅਤੇ 19 ਜੁਲਾਈ ਨੂੰ ਹਾਲੈਂਡ ਪਾਰਕ ਵਿੱਚ

ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ

ਕੌਂਸਲ ਵੱਲੋਂ ਬੀ.ਆਰ.ਟੀ. ਪ੍ਰੋਜੈਕਟ ਦੀ ਤਿਆਰੀ ਲਈ ਕਿੰਗਜੌਰਜ ਬੁਲੇਵਾਰਡ ਨੂੰ ਚੌੜਾ ਕਰਨ ਦੇ ਠੇਕੇ ਨੂੰ ਦਿੱਤੀ ਮਨਜ਼ੂਰੀ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਭਵਿੱਖ ਦੇ ਬੱਸ ਰੈਪਿਡ ਟਰਾਂਜ਼ਿਟ (BRT) ਪ੍ਰੋਜੈਕਟ ਨੂੰ ਸਮਰਥਨ ਦੇਣ ਲਈ ਕਿੰਗਜੌਰਜ ਬੁਲੇਵਾਰਡ ‘ਤੇ ਸੜਕ ਚੌੜੀ ਕਰਨ ਦੇ ਕੰਮ ਲਈ 1.26 ਮਿਲੀਅਨ ਡਾਲਰ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.