Skip to content
Tuesday, September 15, 2026 Weather · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
ਪੰਜਾਬ Punjab

ਬੰਦਾ ਸਿੰਘ ਬਹਾਦਰ ਕਦੇ ਜ਼ੁਲਮ ਅੱਗੇ ਨਹੀਂ ਝੁਕੇ-ਉਨ੍ਹਾਂ ਸਚਾਈ ‘ਤੇ ਪਹਿਰਾ ਦਿੱਤਾ-ਅਰਵਿੰਦ ਕੇਜਰੀਵਾਲ

By uscreative Published 1 min read

ਨਵੀਂ ਦਿੱਲੀ, (ਬਲਵਿੰਦਰ ਸਿੰਘ ਸੋਢੀ)-ਬੰਦਾ ਸਿੰਘ ਬਹਾਦਰ ਕਦੇ ਵੀ ਜ਼ੁਲਮ ਅੱਗੇ ਨਹੀਂ ਝੁਕੇ ਅਤੇ ਉਨ੍ਹਾਂ ਨੇ ਹਮੇਸ਼ਾ ਸਚਾਈ ‘ਤੇ ਪਹਿਰਾ ਦਿੰਦੇ ਹੋਏ ਆਪਣੇ ਅਸੂਲਾਂ ਨੂੰ ਨਹੀਂ ਛੱਡਿਆ ਅਤੇ ਅਦੁੱਤੀ ਸ਼ਹਾਦਤ ਦਿੱਤੀ। ਇਹ ਸ਼ਬਦ ਹਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ, ਜਿਨ੍ਹਾਂ ਨੇ ਪੰਜਾਬੀ ਅਕਾਦਮੀ ਦਿੱਲੀ ਵੱਲੋਂ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਨਾਟ ਪੈਲੇਸ ਦੇ ਸੈਂਟਰਲ ਪਾਰਕ ਵਿਖੇ ਬੋਲਦਿਆਂ ਕਹੇ। ਉਨ੍ਹਾਂ ਕਿਹਾ ਕਿ ਦਿੱਲੀ ਦੀ ਲੋਕ ਪੱਖੀ ਸਰਕਾਰ ਉਨ੍ਹਾਂ ਦੀ ਕਰਮ ਭੂਮੀ ਦਿੱਲੀ ਵਿਖੇ ਦਿੱਤੀ ਸ਼ਹਾਦਤ ਨੂੰ ਸਿਜਦਾ ਕਰਦੀ ਹੈ। ਉਨ੍ਹਾਂ ਅਹਿਦ ਕੀਤਾ ਕਿ ਉਨ੍ਹਾਂ ਦੀ ਸਰਕਾਰ ਵੀ ਸੱਚੇ-ਸੁੱਚੇ ਅਸੂਲਾਂ ‘ਤੇ ਚਲਦੀ ਹੋਈ ਕਦੇ ਵੀ ਲੋਕਾਈ ਨਾਲ ਬੇਇਨਸਾਫੀ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਬੰਦਾ ਬਹਾਦਰ ਵਰਗੀਆਂ ਮਹਾਨ ਸ਼ਖ਼ਸੀਅਤਾਂ ਹਮੇਸ਼ਾ ਹੀ ਆਉਣ ਵਾਲੀਆਂ ਪੀੜੀਆਂ ਨੂੰ ਜ਼ੁਲਮ ਦਾ ਟਾਕਰਾ ਕਰਨ ਦੀ ਪ੍ਰੇਰਨਾ ਦਿੰਦੀਆਂ ਰਹਿਣਗੀਆਂ। ਉਨ੍ਹਾਂ ਇਸ ਪ੍ਰੋਗਰਾਮ ਪ੍ਰਤੀ ਪੰਜਾਬੀ ਅਕਾਦਮੀ ਦੀ ਭਰਪੂਰ ਸ਼ਲਾਘਾ ਕੀਤੀ।

uscreative Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp