ਬੰਦੀ ਸਿੰਘਾਂ ਦੀ ਛੇਤੀ ਰਿਹਾਈ ਲਈ ਸੁਹਿਰਦ ਯਤਨ ਕਰ ਰਹੇ ਹਾਂ : ਮਾਨ
ਚੰਡੀਗੜ੍ਹ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਬੰਦੀ ਸਿੰਘਾਂ ਦੀ ਜਲਦੀ ਰਿਹਾਈ ਲਈ ਲਗਾਤਾਰ ਅਤੇ ਸੁਹਿਰਦ ਯਤਨ ਕਰ ਰਹੀ ਹੈ । ਉਨ੍ਹਾ ‘ਕੌਮੀ ਇਨਸਾਫ ਮੋਰਚੇ’ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ । ਇਸ ਦੌਰਾਨ ਮੋਰਚੇ ਵੱਲੋਂ ਉਠਾਈਆਂ ਗਈਆਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ । ਮੁੱਖ ਮੰਤਰੀ ਨੇ ਮੋਰਚੇ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਇਸ ਮਸਲੇ ਦਾ ਸਾਰਥਕ ਹੱਲ ਕੱਢਿਆ ਜਾਵੇ । ਉਨ੍ਹਾ ਉਮੀਦ ਪ੍ਰਗਟਾਈ ਕਿ ਇਸ ਸੰਬੰਧੀ ਜਲਦੀ ਹੀ ਹਾਂ-ਪੱਖੀ ਨਤੀਜੇ ਸਾਹਮਣੇ ਆਉਣਗੇ । ਮੋਰਚੇ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਸਰਕਾਰ ਅੱਗੇ ਰੱਖੀਆਂ । ਹਾਲਾਂਕਿ, ਮੀਟਿੰਗ ਦੌਰਾਨ ਵਿਚਾਰੀਆਂ ਗਈਆਂ ਮੰਗਾਂ ਦੇ ਵੇਰਵੇ ਅਤੇ ਉਨ੍ਹਾਂ ‘ਤੇ ਸਰਕਾਰ ਵੱਲੋਂ ਚੁੱਕੇ ਜਾਣ ਵਾਲੇ ਅਗਲੇ ਕਦਮਾਂ ਬਾਰੇ ਵਿਸਥਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ।



