ਕੋਲਕਾਤਾ— ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਆਏ ਦਿਨ ਭੀੜ ਦੀ ਹਿੰਸਾ ਦੀਆਂ ਖਬਰਾਂ ਆ ਰਹੀਆਂ ਹਨ। ਸਰਕਾਰ ਇਸ ਨੂੰ ਰੋਕਣ ਲਈ ਕਾਨੂੰਨ ਬਣਾਉਣ ‘ਤੇ ਵਿਚਾਰ ਕਰ ਰਹੀ ਹੈ। ਪੱਛਮੀ ਬੰਗਾਲ ‘ਚ ਬੱਚਾ ਚੋਰੀ ਦੇ ਸ਼ੱਕ ‘ਚ ਚਾਰ ਔਰਤਾਂ ਨੂੰ ਭੀੜ ਨੇ ਕੁੱਟਿਆ-ਮਾਰਿਆ ਜਦਕਿ ਇਨ੍ਹਾਂ ‘ਚੋਂ ਦੋ ਦੇ ਕੱਪੜੇ ਤਕ ਪਾੜ ਦਿੱਤੇ ਗਏ। ਮਾਮਲਾ ਪੱਛਮੀ ਬੰਗਾਲ ਦੇ ਜਲਪਾਈਗੁੜੀ ਦਾ ਹੈ, ਇੱਥੇ ਸੋਮਵਾਰ ਨੂੰ ਭੀੜ ਨੇ ਬੱਚਾ ਚੋਰੀ ਦੇ ਸ਼ੱਕ ‘ਚ ਬੁਰੀ ਤਰ੍ਹਾਂ ਮਾਰਿਆ, ਉਨ੍ਹਾਂ ਦੇ ਨਾਲ ਗਲਤ ਵਿਵਹਾਰ ਕੀਤਾ। ਪੁਲਸ ਨੇ ਕਿਸੇ ਤਰ੍ਹਾਂ ਔਰਤਾਂ ਨੂੰ ਬਚਾਇਆ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਘਰ ਤੱਕ ਪਹੁੰਚਾਇਆ। ਅਜੇ ਤੱਕ ਕਿਸੇ ਦੀ ਵੀ ਗ੍ਰਿਫਤਾਰੀ ਨਹੀਂ ਹੋਈ ਹੈ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


