ਸਰਵਣ ਸਿੰਘ ਭੰਗਲਾਂ, ਸਮਰਾਲਾ : ਕਿੰਡਰ ਗਾਰਟਨ ਸਕੂਲ ‘ਚ ਅਧਿਆਪਕਾਂ ਤੇ ਮਾਪਿਆਂ ਦੀ ਮਿਲਣੀ ਮੌਕੇ ਬੱਚਿਆਂ ਵੱਲੋਂ ਹੱਥੀ ਤਿਆਰ ਕੀਤੀਆਂ ਚੀਜ਼ਾਂ ਦੀ ਪ੍ਰਦਰਸ਼ਨੀ ਲਗਾਈ ਗਈ ਜਿਸ ‘ਚ ਬੱਚਿਆਂ ਨੇ ਦੁਸਹਿਰੇ, ਦੀਵਾਲੀ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਸਬੰਧੀ ਆਪਣੇ ਨਿੱਕੇ-ਨਿੱਕੇ ਹੱਥਾਂ ਨਾਲ ਬਣਾਈਆਂ ਚੀਜ਼ਾਂ ਪੇਸ਼ ਕੀਤੀਆਂ। ਇਹ ਪ੍ਰਦਰਸ਼ਨੀ ਮਾਪਿਆਂ ਤੇ ਬੱਚਿਆਂ ਦੀ ਖਿੱਚ ਦਾ ਕੇਂਦਰ ਬਣੀ, ਜਿਸ ਨੂੰ ਦੇਖ ਕੇ ਮਾਪੇ ਬਹੁਤ ਹੀ ਖੁਸ਼ ਹੋਏ। ਬੱਚਿਆਂ ਦੇ ਹੁਨਰ ਨੂੰ ਦੇਖ ਕੇ ਉਨਾਂ੍ਹ ਦੇ ਮਾਤਾ ਪਿਤਾ ਨੇ ਸਕੂਲ ਦੇ ਹੋਣਹਾਰ ਸਟਾਫ ਮੈਂਬਰਾਂ ਤੇ ਸਕੂਲ ਦੇ ਪਿੰ੍ਸੀਪਲ ਰਣਜੋਤ ਕੌਰ ਤੇ ਡਾਇਰੈਕਟਰ ਸਰਬਜੀਤ ਕੌਰ ਦਾ ਧੰਨਵਾਦ ਕੀਤਾ ਤੇ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ‘ਚ ਅਜਿਹੇ ਹੁਨਰ ਪੈਦਾ ਕਰਨ ਲਈ ਸਕੂਲ ਦੇ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਸਕੂਲ ਦੇ ਡਾਇਰੈਕਟਰ ਸਰਬਜੀਤ ਕੌਰ, ਪਿੰ੍ਸੀਪਲ ਰਣਜੋਤ ਕੌਰ ਨੇ ਬੱਚਿਆਂ ਤੇ ਆਧਿਆਪਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ।
ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ
ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ


