Skip to content
Tuesday, September 15, 2026 Weather · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
ਪੰਜਾਬ Punjab

ਭਗਵੇ ਵਾਲਿਆਂ ਨੂੰ ਮਿਲਿਆ ਪੁਲੀਸ ਮੁਲਾਜ਼ਮਾਂ ਨੂੰ ਕੁੱਟਣ ਦਾ ਲਾਇਸੈਂਸ: ਅਖਿਲੇਸ਼

By uscreative Published 2 min read

ਲਖਨਊ:- ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਅੱਜ ਯੋਗੀ ਆਦਿੱਤਿਆ ਨਾਥ ਦੀ ਅਗਵਾਈ ਵਾਲੀ ਉੱਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ਨੂੰ ਲੰਬੇ ਹੱਥੀਂ ਲੈਂਦਿਆਂ ਕਿਹਾ ਕਿ ਗਲ ਵਿੱਚ ਭਗਵਾਂ ਕੱਪੜਾ ਪਾਉਣ ਵਾਲਿਆਂ ਨੂੰ ਪੁਲੀਸ ਮੁਲਾਜ਼ਮਾਂ ਨੂੰ ਕੁੱਟਣ ਅਤੇ ਥਾਣਿਆਂ ‘ਤੇ ਹਮਲੇ ਕਰਨ ਦਾ ਲਾਇਸੈਂਸ ਮਿਲ ਗਿਆ ਹੈ। ਸਾਬਕਾ ਮੁੱਖ ਮੰਤਰੀ ਵੱਲੋਂ ਇਹ ਟਿੱਪਣੀ ਆਗਰਾ ਵਿੱਚ ਸੱਜੇ ਪੱਖੀ ਕਾਰਕੁਨਾਂ ਵੱਲੋਂ ਪੁਲੀਸ ਮੁਲਾਜ਼ਮਾਂ ਦੀ ਮਾਰਕੁੱਟ ਕੀਤੇ ਜਾਣ ਅਤੇ ਕਾਨੂੰਨ ਵਿਵਸਥਾ ਸਬੰਧੀ ਕੁਝ ਹੋਰ ਘਟਨਾਵਾਂ ਵਾਪਰਨ ਤੋਂ ਬਾਅਦ ਕੀਤੀ ਗਈ। ਉਹ ਇੱਥੇ ਪੱਤਰਕਾਰਾਂ ਨਾਲ ਗੈ਼ਰ-ਰਸਮੀ ਗੱਲਬਾਤ ਕਰ ਰਹੇ ਸਨ।

ਸ੍ਰੀ ਯਾਦਵ ਨੇ ਕਿਹਾ ਕਿ ਕਨੌਜ ਵਿੱਚ ਪੁਲੀਸ ਮੁਲਾਜ਼ਮਾਂ ਦੀ ਮਾਰਕੁੱਟ ਕੀਤੀ ਗਈ, ਆਗਰਾ ਵਿੱਚ ਪੁਲੀਸ ਨਾਲ ਝੜਪ ਹੋਈ ਅਤੇ ਅਲਾਹਬਾਦ ਵਿੱਚ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਹੱਤਿਆ ਵਰਗੀਆਂ ਘਟਨਾਵਾਂ ਮੰਦਭਾਗੀਆਂ ਹਨ। ਸਹਾਰਨਪੁਰ ਵਿੱਚ ਇਕ ਸ਼ੋਭਾ ਯਾਤਰਾ ਦੌਰਾਨ ਦੋ ਭਾਈਚਾਰਿਆਂ ਵਿਚਕਾਰ ਝੜਪ ਅਤੇ ਪੱਥਰਬਾਜ਼ੀ ਦੀ ਘਟਨਾ ਬਾਰੇ ਸ੍ਰੀ ਯਾਦਵ ਨੇ ਕਿਹਾ ਕਿ ਸਮਾਜਵਾਦੀ ਪਾਰਟੀ ਦੀ ਇਕ ਟੀਮ ਨੇ ਇਸ ਸਬੰਧੀ ਇਕ ਰਿਪੋਰਟ ਤਿਆਰ ਕੀਤੀ ਹੈ ਅਤੇ ਇਸ ਬਾਰੇ ਸਾਰੀ ਜਾਣਕਾਰੀ ਉਹ ਭਲਕੇ ਮੀਡੀਆ ਨਾਲ ਸਾਂਝੀ ਕਰਨਗੇ। ਬਲਾਤਕਾਰ ਦੇ ਕਥਿਤ ਦੋਸ਼ੀ ਗਾਇਤਰੀ ਪ੍ਰਜਾਪਤੀ ਜੋ ਕਿ ਉਨ੍ਹਾਂ ਦੀ ਸਰਕਾਰ ਵੇਲੇ ਮੰਤਰੀ ਸੀ, ਨੂੰ ਜ਼ਮਾਨਤ ਮਿਲਣ ਬਾਰੇ ਪੁੱਛੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਬਹੁਤ ਵਧੀਆ ਹੋਇਆ ਕਿ ਉਸ ਨੂੰ ਜ਼ਮਾਨਤ ਮਿਲ ਗਈ, ਇਸ ਵਿੱਚ ਗ਼ਲਤ ਵੀ ਕੀ ਹੈ।

uscreative Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp