Ad-Time-For-Vacation.png

ਭਾਈ ਜਗਤਾਰ ਸਿੰਘ ਹਵਾਰਾ ਇਕ ਹੋਰ ਕਤਲ ਮਾਮਲੇ ‘ਚੋਂ ਬਰੀ

ਰੂਪਨਗਰ (ਗੁਲਸ਼ਨ) : ਦਿੱਲੀ ਤਿਹਾੜ ਜੇਲ ‘ਚ ਬੰਦ ਅਕਾਲ ਤਖ਼ਤ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੁਲਸ ਕਾਂਸਟੇਬਲ ਦੀ ਹੱਤਿਆ ਦੇ ਚੱਲ ਰਹੇ ਇਕ ਮਾਮਲੇ ‘ਚ ਜ਼ਿਲਾ ਅਦਾਲਤ ਰੂਪਨਗਰ ਵਲੋਂ ਸਬੂਤਾਂ ਦੀ ਘਾਟ ਦੇ ਚੱਲਦੇ ਮੰਗਲਵਾਰ ਬਰੀ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ 21 ਦਸੰਬਰ 1992 ਦੇਰ ਸ਼ਾਮ ਲਗਭਗ 9. 15 ਵਜੇ ਗੁਰਦੁਆਰਾ ਗੜੀ ਸਾਹਿਬ ਦੇ ਨਾਲ ਲੱਗਦੇ ਖੇਤਾਂ ‘ਚ ਕੁਝ ਵਿਅਕਤੀ ਜਿਨਾਂ ਕੋਲ ਹਥਿਆਰ ਸਨ, ਨੇ ਉਥੇ ਤਾਇਨਾਤ ਪੁਲਸ ਕਰਮਚਾਰੀਆਂ ‘ਤੇ ਅਚਾਨਕ ਫਾਈਰਿੰਗ ਸ਼ੁਰੂ ਕਰ ਦਿੱਤੀ। ਜਿਸ ‘ਚ ਇਕ ਐੱਸ. ਪੀ. ਓ ਸੁਨੀਲ ਕੁਮਾਰ ਸਮੇਤ ਕਾਂਸਟੇਬਲ ਸੋਹਣ ਲਾਲ ਅਤੇ ਰਾਜ ਕੁਮਾਰ ਬੁਰੀ ਤਰਾਂ ਜ਼ਖਮੀ ਹੋ ਗਏ ਸਨ ਪਰ ਬਾਅਦ ‘ਚ ਐੱਸ. ਪੀ. ਓ. ਸੁਨੀਲ ਕੁਮਾਰ ਦੀ ਮੌਤ ਹੋ ਗਈ ਸੀ। ਉਸ ਮੌਕੇ ਪੁਲਸ ਵਲੋਂ ਕੀਤੀ ਗਈ ਜਵਾਬੀ ਫਾਈਰਿੰਗ ‘ਚ ਉਕਤ ਹਥਿਆਰਬੰਦ ਵਿਅਕਤੀ ਆਪਣੇ ਹਥਿਆਰ ਛੱਡ ਕੇ ਭੱਜਣ ‘ਚ ਕਾਮਯਾਬ ਹੋ ਗਏ ਸਨ।ਮੌਕੇ ‘ਤੇ ਪੁਲਸ ਵਲੋਂ ਇਕ ਪਿਸਤੌਲ, ਬੰਦੂਕ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਗਿਆ ਸੀ ਅਤੇ ਚਮਕੌਰ ਸਾਹਿਬ ਪੁਲਸ ਵਲੋਂ ਵੱਖ-ਵੱਖ ਧਾਰਾਵਾਂ ਤਹਿਤ ਉਕਤ ਹਥਿਆਰਬੰਦ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ। ਜਿਸ ‘ਚ ਭਾਈ ਜਗਤਾਰ ਸਿੰਘ ਹਵਾਰਾ ਦਾ ਨਾ ਵੀ ਸ਼ਾਮਲ ਕੀਤਾ ਗਿਆ ਸੀ। ਉਕਤ ਮਾਮਲੇ ‘ਚ ਜਗਤਾਰ ਸਿੰਘ ਦੀ ਪੇਸ਼ੀ ਰੂਪਨਗਰ ਅਦਾਲਤ ‘ਚ ਚੱਲ ਰਹੀ ਸੀ ਪਰ ਸੁਰੱਖਿਆ ਦੇ ਕਾਰਨਾਂ ਦੇ ਚੱਲਦੇ ਭਾਈ ਜਗਤਾਰ ਸਿੰਘ ਦੀ ਪੇਸ਼ੀ ਕੁਝ ਸਮੇਂ ਤੋਂ ਤਿਹਾੜ ਜੇਲ ਤੋਂ ਵੀਡੀਓ ਕਾਨਫਰੰਸ ਰਾਹੀਂ ਹੁੰਦੀ ਰਹੀ ਅਤੇ ਮੰਗਲਵਾਰ ਨੂੰ ਵਧੀਕ ਅਤੇ ਸੈਸ਼ਨ ਜੱਜ ਸੁਨੀਤਾ ਕੁਮਾਰੀ ਸ਼ਰਮਾ ਦੀ ਅਦਾਲਤ ਵਲੋਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਉਕਤ ਹੱਤਿਆ ਦੇ ਮਾਮਲੇ ‘ਚ ਸਬੂਤਾਂ ਦੀ ਘਾਟ ਦੇ ਚੱਲਦੇ ਬਰੀ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਮੰਗਲਵਾਰ ਦਾ ਫੈਸਲਾ ਵੀ ਜੱਜ ਸਾਹਿਬ ਵਲੋਂ ਵੀਡੀਓ ਕਾਨਫਰੰਸ ਰਾਹੀਂ ਸੁਣਾਇਆ ਗਿਆ।

Share:

Facebook
Twitter
Pinterest
LinkedIn
matrimonail-ads
On Key

Related Posts

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.