Skip to content
Tuesday, September 15, 2026 Weather · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
Religion

ਭਾਈ ਰਾਜੋਆਣਾ ਦੀ ਸਜ਼ਾ ਸਬੰਧੀ ਫੈਸਲੇ ਲਈ ਸ਼੍ਰੋਮਣੀ ਕਮੇਟੀ ਦਾ 7 ਮੈਂਬਰੀ ਵਫਦ ਮਿਲੇਗਾ ਰਾਸ਼ਟਰਪਤੀ ਨੂੰ

By uscreative Published 1 min read

ਅੰਮ੍ਰਿਤਸਰ:-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁਖ ਮੰਤਰੀ ਬੇਅੰਤ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ ਤਹਿਤ ਪਟਿਆਲਾ ਜੇਲ੍ਹ ਵਿੱਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਲਈ ਇੱਕ 7 ਮੈਂਬਰੀ ਵਫ਼ਦ ਭਾਰਤ ਦੇ ਰਾਸ਼ਟਰਪਤੀ ਨੂੰ ਪੱਤਰ ਸੌਂਪੇਗਾ। ਅੱਜ ਇਥੇ ਗੱਲਬਾਤ ਕਰਦਿਆਂ ਪ੍ਰੋ: ਬਡੂੰਗਰ ਨੇ ਦੱਸਿਆ ਕਿ ਪਿਛਲੇ ਦਿਨੀਂ ਭਾਈ ਰਾਜੋਆਣਾ ਵੱਲੋਂ ਆਪਣੀ ਸਜ਼ਾ ਸਬੰਧੀ ਅਦਾਲਤ ਵੱਲੋਂ ਦਿੱਤੇ ਜਾਣ ਵਾਲੇ ਫੈਸਲੇ ਵਿੱਚ ਦੇਰੀ ਹੋਣ ਕਾਰਨ ਭੁੱਖ ਹੜਤਾਲ ਰੱਖੀ ਗਈ ਸੀ। ਜਿਸ ਦੇ ਨਤੀਜੇ ਵਜੋਂ ਭਾਈ ਰਾਜੋਆਣਾ ਦੀ ਸਿਹਤ ਖਰਾਬ ਹੋ ਜਾਣ ‘ਤੇ ਉਨ੍ਹਾਂ ਨੂੰ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ ਸੀ।

uscreative Punjab Guardian · Surrey
ਸੰਬੰਧਿਤ ਖ਼ਬਰਾਂ Related Religion →
Share on WhatsApp