ਭਾਈ ਸੁਖਦੇਵ ਸਿੰਘ ਬੱਬਰ, ਭਾਈ ਦਿਲਾਵਰ ਸਿੰਘ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ‘ਚ ਲਾਉਣ ਦੀ ਮੰਗ

ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਅਮਰੀਕਾ, ਜਰਮਨੀ, ਯੂ.ਕੇ., ਕੈਨੇਡਾ ਤੇ ਪੰਜਾਬ ਦੀਆਂ ਇਕਾਈਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪਾਸੋਂ (8 ਅਕਤਬੂਰ, 2017) ਮੰਗ ਕੀਤੀ ਹੈ ਕਿ ਸ਼ਹੀਦ ਭਾਈ ਸੁਖਦੇਵ ਸਿੰਘ ਬੱਬਰ, ਸ਼ਹੀਦ ਭਾਈ ਦਿਲਾਵਰ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਾਈ ਜਾਏ। ਇਹ ਵੀ ਮੰਗ ਕੀਤੀ ਗਈ ਹੈ ਕਿ ਜੂਨ 1984 ਵਿੱਚ ਭਾਰਤੀ ਫੌਜ ਨਾਲ ਮੁਕਾਬਲਾ ਕਰਦਿਆਂ ਸ਼ਹੀਦ ਹੋਣ ਵਾਲੇ ਭਾਈ ਮਹਿੰਗਾ ਸਿੰਘ ਬੱਬਰ ਦੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਯੋਗ ਯਾਦਗਾਰ ਸਥਾਪਿਤ ਕੀਤੀ ਜਾਏ।

ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਜਰਮਨੀ ਦੇ ਪ੍ਰਧਾਨ ਭਾਈ ਭੁਪਿੰਦਰ ਸਿੰਘ ਭਲਵਾਨ ਵਲੋਂ ਭੇਜੀ ਜਾਣਕਾਰੀ ਅਨੁਸਾਰ ਜਥੇ ਦੇ ਕਨਵੀਨਰ ਅਰਜਨ ਸਿੰਘ ਸ਼ੇਰਗਿੱਲ, ਜਰਮਨੀ ਤੋਂ ਭਾਈ ਭੁਪਿੰਦਰ ਸਿੰਘ ਭਲਵਾਨ, ਧਰਮ ਪ੍ਰਚਾਰ ਲਹਿਰ ਦੇ ਮਾਸਟਰ ਬਲਦੇਵ ਸਿੰਘ, ਭਾਈ ਮਹਾਂਬੀਰ ਸਿੰਘ ਸੁਲਤਾਨ ਵਿੰਡ ਅਤੇ ਖਾਲਸਾ ਕਾਲਜ ਚੰਵਿਢਾ ਦੇਵੀ ਦੇ ਸਾਬਕਾ ਪ੍ਰਿੰਸੀਪਲ ਬਲਜਿੰਦਰ ਸਿੰਘ ਹੁਰਾਂ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨਾਲ ਮੁਲਾਕਾਤ ਕਰਕੇ ਇਸ ਲਈ ਮੰਗ ਪੱਤਰ ਸੌਪਿਆ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਦੇ 19ਵੇਂ ਫਿਊਜ਼ਨ ਫ਼ੈਸਟੀਵਲ ਵਿੱਚ ਵਿਭਿੰਨ ਸੱਭਿਆਚਾਰਾਂ ਨੇ ਲਾਈ ਰੌਣਕ: 80,000 ਤੋਂ ਵੱਧ ਲੋਕਾਂ ਨੇ ਕੀਤੀ ਸ਼ਮੂਲੀਅਤ

ਕੁਲਵਿੰਦਰ ਬਿੱਲਾ ਅਤੇ 54•40 ਸਮੇਤ ਕਈ ਕਲਾਕਾਰਾਂ ਨੇ ਲੁੱਟਿਆ ਮੇਲਾ ਸਰੀ, ਬੀ.ਸੀ. – ਕੋਸਟ ਕੈਪੀਟਲ (Coast Capital) ਦੁਆਰਾ ਪੇਸ਼ ਕੀਤੇ ਗਏ ਸਰੀ ਦੇ ਫਿਊਜ਼ਨ ਫ਼ੈਸਟੀਵਲ ( Surrey Fusion Festival) ਵਿੱਚ

ਸਰੀ ਸੌਕਰ ਫੈਨ ਜ਼ੋਨਜ਼ ਵਿੱਚ ਫੀਫਾ ਵਿਸ਼ਵ ਕੱਪ 2026™ ਦੌਰਾਨ 175,000 ਤੋਂ ਵੱਧ ਪ੍ਰਸ਼ੰਸਕਾਂ ਨੇ ਕੀਤੀ ਸ਼ਮੂਲੀਅਤ

ਸਰੀ, ਬੀ.ਸੀ. – ਇਨ੍ਹਾਂ ਗਰਮੀਆਂ ਵਿੱਚ ਸਿਟੀ ਆਫ਼ ਸਰੀ ਵੱਲੋਂ ਆਯੋਜਿਤ ਫੀਫਾ ਵਿਸ਼ਵ ਕੱਪ 2026™ ਸੌਕਰ ਫੈਨ ਜ਼ੋਨਾਂ ਵਿੱਚ 175,000ਤੋਂ ਵੱਧ ਪ੍ਰਸ਼ੰਸਕ ਸਰੀ ਭਰ ਵਿੱਚ ਇਕੱਠੇ ਹੋਏ। ਛੇ ਹਫ਼ਤਿਆਂ ਅਤੇ ਚਾਰ

ਸਰੀ ਨੇ ਨਿਰਧਾਰਿਤ ਸਮੇਂ ਤੋਂ ਪਹਿਲਾਂ ਰਿਹਾਇਸ਼ੀ ਟੀਚੇ ਪੂਰੇ ਕੀਤੇ

13,800 ਤੋਂ ਵੱਧ ਨਵੇਂ ਘਰਾਂ ਨੂੰ ਦਿੱਤੀ ਮਨਜ਼ੂਰੀ ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਆਪਣੇ ਰਿਹਾਇਸ਼ੀ ਟੀਚਿਆਂ ਤੋਂ ਵੱਧ ਪ੍ਰਾਪਤੀ ਹਾਸਲ ਕੀਤੀ ਹੈ। ਪਿਛਲੇ ਢਾਈ ਸਾਲਾਂ ਵਿੱਚ ਸ਼ਹਿਰ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.