ਰਾਜਨ ਭੱਲਾ, ਬੱਸੀ ਪਠਾਣਾਂ : ਭਾਜਪਾ ਬੱਸੀ ਮੰਡਲ ਪ੍ਰਧਾਨ ਰਾਜੀਵ ਮਲਹੋਤਰਾ ਦੀ ਅਗਵਾਈ ਹੇਠ ਬੱਸੀ ਹਲਕੇ ‘ਚ ਪਿੰਡ ਪੱਧਰ ‘ਤੇ ‘ਮੇਰੀ ਮਿੱਟੀ ਮੇਰਾ ਦੇਸ਼’ ਪੋ੍ਗਰਾਮ ਦੀ ਸ਼ੁਰੂਆਤ ਕੀਤੀ ਗਈ। ਪੋ੍ਗਰਾਮ ਤਹਿਤ ਭਾਜਪਾ ਐੱਸਸੀ ਮੋਰਚਾ ਪੰਜਾਬ ਦੇ ਸਪੋਕਸਪਰਸਨ ਕੁਲਦੀਪ ਸਿੰਘ ਸਿੱਧੂਪੁਰ ਅਤੇ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਜਨਰਲ ਸਕੱਤਰ ਹਰਸ਼ ਗਰਗ ਨੇ ਪਿੰਡ ਮੈੜਾਂ ‘ਚ ਮਿੱਟੀ ਇਕੱਤਰ ਕਰਨ ਲਈ ਹਰ ਘਰ ਤੱਕ ਪਹੁੰਚ ਕੀਤੀ। ਇਸ ਮੌਕੇ ਕੁਲਦੀਪ ਸਿੰਘ ਸਿੱਧੂਪੁਰ ਤੇ ਹਰਸ਼ ਗਰਗ ਨੇ ਸਾਂਝੇ ਤੌਰ ‘ਤੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੁਨੇਹੇ ਤਹਿਤ ‘ਮੇਰੀ ਮਿੱਟੀ ਮੇਰਾ ਦੇਸ਼’ ਭਾਜਪਾ ਦੇ ਹਰ ਪਾਰਟੀ ਦੇ ਵਰਕਰ ਹਰ ਪਿੰਡ ਦੇ ਘਰ-ਘਰ ਜਾ ਕੇ ਪੂਰੀ ਸ਼ਰਧਾ ਨਾਲ ਥੋੜ੍ਹੀ ਜਿਹੀ ਮਿੱਟੀ ਘੜੇ ਵਿੱਚ ਲੈ ਕੇ ਇਕੱਤਰ ਕਰ ਰਹੇ ਹਨ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



