ਸਟਾਫ ਰਿਪੋਰਟਰ, ਖੰਨਾ : ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2024 ਦੇ ਤਹਿਤ ਪਿੰਡ ਲਲੌੜੀ ਕਲਾਂ ਵਿਖੇ ਵਿਸ਼ੇਸ਼ ਬੂਥ ਲੈਵਲ ਕੈਂਪ ਬੀਐੱਲਓ ਅੰਮਿ੍ਤਪਾਲ ਕੌਰ ਦੀ ਅਗਵਾਈ ਹੇਠ ਲਾਇਆ ਗਿਆ। ਕੈਂਪ ਦੌਰਾਨ ਜਿੱਥੇ ਬੀਐੱਲਓਜ਼ ਵੱਲੋਂ ਬਿਨੈਕਾਰਾਂ ਪਾਸੋਂ ਦਾਅਵੇ ਤੇ ਇਤਰਾਜ਼ਾਂ ਦੇ ਫਾਰਮ ਪ੍ਰਰਾਪਤ ਕੀਤੇ ਗਏ, ਉੱਥੇ ਹੀ ਸਕੂਲ ਦੇ ਸੀਨੀਅਰ ਵਿਦਿਆਰਥੀਆਂ ਨੂੰ ਭਵਿੱਖ ‘ਚ ਵੋਟ ਬਣਾਉਣ, ਉਸ ਦੀ ਵਰਤੋਂ ਕਰਨ ਬਾਰੇ ਜਾਗਰੂਕ ਕੀਤਾ ਗਿਆ।

ਪਿੰ੍ਸੀਪਲ ਪ੍ਰਦੀਪ ਸਿੰਘ ਰੰਧਾਵਾ ਨੇ ਵੋਟ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਦਿਆਂ ਕਿਹਾ ਵੋਟ ਦੀ ਸਹੀ ਵਰਤੋਂ ਕਰਕੇ ਅਸੀਂ ਆਪਣੀ ਪਸੰਦ ਦੀ ਸਰਕਾਰ ਚੁਣ ਸਕਦੇ ਹਾਂ। ਉਨ੍ਹਾਂ ਕਿਹਾ ਮਜ਼ਬੂਤ ਲੋਕਤੰਤਰ ਦੀ ਉਸਾਰੀ ‘ਚ ਨੌਜਵਾਨਾਂ ਦੀ ਅਹਿਮ ਭੂਮਿਕਾ ਹੈ, ਇਸ ਲਈ ਉਨ੍ਹਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਬੀਐੱਲਓ ਅੰਮਿ੍ਤਪਾਲ ਨੇ ਦੱਸਿਆ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਕੰਮ ਚੱਲ ਰਿਹਾ ਹੈ ਤੇ ਇਹ ਸੁਧਾਈ 9 ਦਸੰਬਰ ਤਕ ਜਾਰੀ ਰਹੇਗੀ।

ਉਨ੍ਹਾਂ ਕਿਹਾ ਜੋ ਨੌਜਵਾਨ ਆਪਣੀ ਵੋਟ ਬਣਾਉਣ ਤੋਂ ਵਾਂਝੇ ਰਹਿ ਗਏ ਹਨ, ਉਹ ਆਪਣੀ ਵੋਟ ਜ਼ਰੂਰ ਬਣਾਉਣ। ਉਨ੍ਹਾਂ ਕਿਹਾ ਵੋਟਿੰਗ ਸਬੰਧੀ ਕੋਈ ਵੀ ਜਾਣਕਾਰੀ ਲੈਣ ਲਈ ਟੋਲ ਫਰੀ ਨੰਬਰ 1950 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਬੀਐੱਲਓ ਮਨਦੀਪ ਕੌਰ, ਇਕਬਾਲ ਸਿੰਘ, ਜਸਵੰਤ ਕੌਰ ਆਦਿ ਹਾਜ਼ਰ ਸਨ।