Skip to content
Saturday, October 17, 2026 13°C · Clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
ਭਾਰਤ India

ਭਾਰਤੀ ਟੀਮ ਨੂੰ ਵੱਡਾ ਝਟਕਾ, ਭੁਵਨੇਸ਼ਵਰ ਕੁਮਾਰ ਵਨਡੇ ਲੜੀ ‘ਚੋਂ ਬਾਹਰ

By Admin Published 1 min read
ਭਾਰਤੀ ਕ੍ਰਿਕਟ ਟੀਮ ਦੇ ਤੇਜ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਸੱਟ ਲੱਗਣ ਕਾਰਨ ਵੈਸਟਇੰਡੀਜ਼ ਵਿਰੁੱਧ ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ ‘ਚੋਂ ਬਾਹਰ ਹੋ ਗਏ ਹਨ ਅਤੇ ਉਨ੍ਹਾਂ ਦੀ ਥਾਂ ਮੁੰਬਈ ਦੇ ਤੇਜ ਗੇਂਦਬਾਜ਼ ਸ਼ਰਦੁਲ ਠਾਕੁਰ ਨੂੰ ਟੀਮ ‘ਚ ਥਾਂ ਮਿਲ ਸਕਦੀ ਹੈ।

ਭੁਵਨੇਸ਼ਵਰ ਬੁੱਧਵਾਰ ਨੂੰ ਖਤਮ ਹੋਈ ਟੀ20 ਲੜੀ ਦੌਰਾਨ ਜ਼ਖਮੀ ਹੋ ਗਏ ਸਨ। ਬੀਸੀਸੀਆਈ ਦੇ ਇੱਕ ਅਧਿਕਾਰੀ ਮੁਤਾਬਕ, “ਭੁਵਨੇਸ਼ਵਰ ਲੜੀ ‘ਚੋਂ ਬਾਹਰ ਹੋ ਗਏ ਹਨ ਅਤੇ ਸ਼ਰਦੁਲ ਠਾਕੁਰ ਟੀਮ ‘ਚ ਉਨ੍ਹਾਂ ਦੀ ਥਾਂ ਲੈਣਗੇ।”

ਸ਼ਰਦੁਲ ਬੰਗਲਾਦੇਸ਼ ਵਿਰੁੱਧ ਟੀ20 ਲੜੀ ‘ਚ ਟੀਮ ਦਾ ਹਿੱਸਾ ਸਨ ਅਤੇ ਵੀਰਵਾਰ ਤੱਕ ਉਨ੍ਹਾਂ ਨੇ ਬੜੌਦਾ ਵਿਰੁੱਧ ਰਣਜੀ ਮੈਚ ‘ਚ ਮੁੰਬਈ ਦੀ ਅਗਵਾਈ ਕੀਤੀ ਸੀ। ਭੁਵਨੇਸ਼ਵਰ ਦੀ ਸੱਟ ਬਾਰੇ ਹਾਲੇ ਸਪਸ਼ਟ ਜਾਣਕਾਰੀ ਨਹੀਂ ਮਿਲੀ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਮਾਂਸਪੇਸ਼ੀਆਂ ‘ਚ ਖਿੱਚ ਹੈ।

ਇਸ ਤੋਂ ਪਹਿਲਾਂ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਵੀ ਸੱਟ ਲੱਗਣ ਕਾਰਨ ਲੜੀ ‘ਚੋਂ ਬਾਹਰ ਹੋ ਚੁੱਕੇ ਹਨ। ਉਨ੍ਹੀਂ ਦੀ ਥਾਂ ਮਯੰਕ ਅਗਰਵਾਲ ਨੂੰ ਟੀਮ ‘ਚ ਸ਼ਾਮਲ ਕੀਤਾ ਗਿਆ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਭਾਰਤ India →
Share on WhatsApp