ਲੰਡਨ: ਬ੍ਰਿਟੇਨ ਵੱਲੋਂ ਵਿਦਿਆਰਥੀਆਂ ਦੀ ਪੜ੍ਹਾਈ ਪੂਰੀ ਹੋਣ ਤੋਂ ਬਾਅਦ ਦੋ ਸਾਲ ਤਕ ਦਾ ਕੰਮਕਾਜੀ (ਵਰਕ) ਵੀਜ਼ਾ ਮੁੜ ਤੋਂ ਸ਼ੁਰੂ ਕੀਤਾ ਜਾਵੇਗਾ। ਇਹ ਵੀਜ਼ਾ ਭਾਰਤੀ ਵਿਦਿਆਰਥੀਆਂ ਵਿੱਚ ਕਾਫੀ ਪ੍ਰਸਿੱਧ ਸੀ, ਪਰ ਸਾਲ 2012 ਤੋਂ ਬੰਦ ਕਰ ਦਿੱਤਾ ਗਿਆ ਸੀ। ਇਹ ਬਦਲਾਅ ਕਦੋਂ ਲਾਗੂ ਕੀਤਾ ਜਾਵੇਗਾ, ਇਸ ਬਾਰੇ ਰਸਮੀ ਐਲਾਨ ਕਰਨਾ ਬਾਕੀ ਹੈ।
ਬ੍ਰਿਟੇਨ ਦੀ ਪਿਛਲੀ ਡੇਵਿਡ ਕੈਮਰੂਨ ਸਰਕਾਰ ਵਿੱਚ ਮੌਜੂਦਾ ਪ੍ਰਧਾਨ ਮੰਤਰੀ ਥੇਰੇਸਾ ਮੇਅ ਦੇ ਗ੍ਰਹਿ ਸਕੱਤਰ ਵਜੋਂ ਕਾਰਜਸ਼ੀਲ ਸਨ। ਉਦੋਂ ਇਸ ਨੂੰ ਇਸ ਲਈ ਬੰਦ ਕਰ ਦਿੱਤਾ ਗਿਆ ਸੀ, ਕਿਉਂਕਿ ਬਹੁਤ ਸਾਰੇ ਜਾਅਲੀ ਕਾਲਜ ਭਾਰਤੀ ਵਿਦਿਆਰਥੀਆਂ ਨੂੰ ਦਾਖ਼ਲ ਕਰ ਲੈਂਦੇ ਸਨ। ਉਨ੍ਹਾਂ ਦਾ ਮਕਸਦ ਸਿਰਫ਼ ਕੰਮਕਾਰ ਕਰਨਾ ਤੇ ਪੈਸਾ ਕਮਾਉਣਾ ਹੁੰਦਾ ਸੀ ਨਾ ਕਿ ਪੜ੍ਹਾਈ। ਕੈਮਰੂਨ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਯੂਕੇ ਵਿੱਚ ਭਾਰਤੀ ਵਿਦਿਆਰਥੀਆਂ ਦੀ 50% ਕਮੀ ਦਰਜ ਕੀਤੀ ਗਈ ਸੀ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


