Ad-Time-For-Vacation.png

ਭਾਰਤੀ ਸਫਾਰਤਖਾਨੇ ਦੇ ਅਮਲੇ ਵਲੋਂ ਕਨੇਡੀਅਨ ਮਾਮਲਿਆਂ ਵਿੱਚ ਕੀਤੀ ਜਾ ਰਹੀ ਦਖਲਅੰਦਾਜ਼ੀ ਦੀ ਜਾਂਚ ਕਰਕੇ, ਪ੍ਰੋਟੋਕਾਲ ਦੀ ਉਲੰਘਣਾ ਕਰਨ ਵਾਲਿਆਂ ਨੂੰ ਕੈਨੇਡਾ ਚੋਂ ਕੱਢਿਆ ਜਾਵੇ:ਹੰਸਰਾ

ਟਰਾਂਟੋ (ਪਿਛਲੇ ਕੁੱਝ ਦਿਨ੍ਹਾਂ ਤੋਂ ਕਨੇਡੀਅਨ ਮੀਡੀਆ ਵਿੱਚ ਇਹ ਖਬਰ ਛਾਇਆ ਹੋ ਰਹੀ ਹੈ ਕਿ ਭਾਰਤੀ ਸਫਾਰਤਖਾਨੇ ਵਲੋਂ ਕਨੇਡਾ ਦੇ ਅੰਦਰੂਨੇ ਮਾਮਲਿਆਂ ਵਿੱਚ ਦਖਲਅੰਦਾਜ਼ੀ ਕੀਤੀ ਜਾ ਰਹੀ ਹੈ।

ਅਕਾਲੀ ਦਲ ਅੰਮ੍ਰਿਤਸਰ ਕੈਨੇਡਾ ਵਲੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਪੱਤਰ ਲਿਖ ਕੇ ਮੰਗ ਕੀਤੀ ਗਈ ਹੈ ਕਿ ਭਾਰਤੀਆਂ ਵਲੋਂ ਡਿਪਲੋਮੈਟਿਕ ਰੁਤਬੇ ਦੀ ਦੁਰਵਰਤੋਂ ਕਰਦਿਆਂ ਕਨੇਡੀਅਨ ਮਾਮਲਿਆਂ ਵਿੱਚ ਸਿੱਧੀ ਦਖਲਅੰਦਾਜ਼ੀ ਕੀਤੀ ਜਾ ਰਹੀ ਹੈ। ਇਸਦੀ ਤੁਰੰਤ ਜਾਂਚ ਕੀਤੀ ਜਾਵੇ ਅਤੇ ਜ਼ਿੰਮੇਵਾਰ ਡਿਪਲੋਮੈਟਸ ਨੂੰ ਕੈਨੇਡਾ ਚੋਂ ਕੱਢਿਆ ਜਾਵੇ।

ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਵਿੱਚ ਸੁਖਮਿੰਦਰ ਸਿੰਘ ਹੰਸਰਾ, ਪ੍ਰਧਾਨ ਅਕਾਲੀ ਦਲ ਅੰਮ੍ਰਿਤਸਰ ਕੈਨੇਡਾ ਨੇ ਕਿਹਾ ਕਿ ਗਲੋਬ ਐਂਡ ਮੇਲ ਦੀ ਇੱਕ ਰਿਪੋਰਟ ਅਨੁਸਾਰ ਭਾਰਤੀ ਹਾਈ ਕਮਿਸ਼ਨ ਦੇ ਨਜ਼ਦੀਕੀਆਂ ਵਲੋਂ ਲੋਕਾਂ ਨੂੰ ਜਗਮੀਤ ਸਿੰਘ ਦੀ ਕੈਂਪੇਨ ਦਾ ਸਹਿਯੋਗ ਨਾ ਦੇਣ ਦਾ ਦਬਾਅ ਬਣਾਇਆ ਜਾ ਰਿਹਾ ਹੈ। ਅਤੇ ਬਰੈਂਪਟਨ ਗਾਰਡੀਅਨ ਵਿੱਚ ਛਪੀ ਰਿਪੋਰਟ ਅਨੁਸਾਰ ਬਰੈਂਪਟਨ ਵਿੱਚ ਕੈਰਾਬਰੈਮ ਵਲੋਂ ਕਰਵਾਏ ਗਏ ਪੰਜਾਬ ਪਵਿਲੀਅਨ ਨੂੰ ਬੰਦ ਕਰਵਾਉਣ ਲਈ ਭਾਰਤੀ ਕਾਂਸਲੇਟ ਨੇ ਆਪਣੇ ਨੁਮਾਇੰਦੇ ਭੇਜ ਕੇ ਕੈਰਾਬਰੈਮ ਅਤੇ ਪੰਜਾਬ ਪਵਿਲੀਅਨ ਦੇ ਪ੍ਰਬੰਧਕਾਂ ਉਪਰ ਸਰਕਾਰੀ ਬਦਾਅ ਪਾਉਣ ਦੀ ਕੋਸ਼ਿਸ਼ ਕੀਤੀ ਸੀ।ਅਕਾਲੀ ਦਲ ਅੰਮ੍ਰਿਤਸਰ ਕੈਨੇਡਾ ਵਲੋਂ ਕੈਨੇਡਾ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਭਾਰਤੀ ਸਫਾਰਤਖਾਨੇ ਦੇ ਮੈਂਬਰਾਂ ਵਲੋਂ ਕਨੇਡੀਅਨ ਮਾਮਲਿਆਂ ਵਿੱਚ ਕੀਤੀ ਜਾ ਰਹੀ ਘੁੱਸਪੈਠ ਦੀ ਤੁਰੰਤ ਜਾਂਚ ਕੀਤੀ ਜਾਵੇ ਅਤੇ ਪ੍ਰੋਟੋਕਾਲ ਦੀ ਉਲੰਘਣਾ ਕਰਨ ਵਾਲੇ ਸਫਾਰਤਖਾਨੇ ਦੇ ਅਮਲੇ ਦੇ ਮੈਂਬਰਾਂ ਨੂੰ ਕੈਨੇਡਾ ਚੋਂ ਤੁਰੰਤ ਕੱਢਿਆ ਜਾਵੇ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.