Skip to content
Monday, October 26, 2026 7°C · Fog · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਸ਼ਰਧਾਂਜਲੀ Obituaries

ਭਾਰਤੀ ਸੰਸਦ ‘ਚ ਪਹਿਲੀ ਵਾਰ ਦਿੱਤੀ ਗਈ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ

By Admin Published 1 min read

ਨਵੀਂ ਦਿੱਲੀ:-ਆਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਲੋਕ ਸਭਾ ਵਿੱਚ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰ ਕੌਰ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਮਤਾ ਪੇਸ਼ ਕੀਤਾ। ਵਿਰੋਧੀ ਧਿਰ ਸਮੇਤ ਸਮੁੱਚੀਆਂ ਪਾਰਟੀਆਂ ਨੇ ਸੰਸਦ ਵਿੱਚ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਸਿਜਦਾ ਕੀਤਾ। ਇਹ ਪਹਿਲਾ ਮੌਕਾ ਸੀ ਜਦੋਂ ਸੰਸਦ ਵਿੱਚ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਨੂੰ ਸ਼ਰਧਾਂਜਲੀ ਦਿੱਤੀ ਗਈ। ਚੰਦੂਮਾਜਰਾ ਵੱਲੋਂ ਲਿਆਂਦੇ ਮਤੇ ਦੀ ਵਿਰੋਧੀ ਧਿਰ ਦੇ ਆਗੂਆਂ ਨੇ ਪ੍ਰੋੜਤਾ ਕੀਤੀ, ਜਿਸ ਤੋਂ ਬਾਅਦ ਸਮੁੱਚੀਆਂ ਪਾਰਟੀਆਂ ਵੱਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਲਾਸਾਨੀ ਹੈ। ਸਮੁੱਚੀ ਲੋਕਾਈ ਅੱਜ ਦੇ ਦਿਨ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀਆਂ ਭੇਟ ਕਰਦੀ ਹੈ ਅਤੇ ਉਨ੍ਹਾਂ ਦੀ ਕੁਰਬਾਨੀ ਅੱਗੇ ਨਤਮਸਤਕ ਹੁੰਦੀ ਹੈ। ਇਸ ਲਈ ਉਹ ਸੰਸਦ ਵਿੱਚ ਇਹ ਮਤਾ ਲਿਆਏ ਸੀ। ਉਨ੍ਹਾਂ ਕਿਹਾ ਕਿ ਖਾਲਸਾ ਪੰਥ ਦੀ ਸਾਜਨਾ ਦੀ ਪਵਿੱਤਰ ਧਰਤੀ ਤੋਂ ਗੁਰੂ ਗ੍ਰੰਥ ਸਾਹਿਬ ਦੇ ਆਸ਼ੀਰਵਾਦ ਸਦਕਾ ਹੀ ਉਹ ਸੰਸਦ ਮੈਂਬਰ ਬਣੇ ਹਨ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਸ਼ਰਧਾਂਜਲੀ Obituaries →
Share on WhatsApp