Skip to content
Wednesday, October 28, 2026 5°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
Canada

ਭਾਰਤ-ਕੈਨੇਡਾ ਵਿਚਾਲੇ ਮੰਤਰੀਆਂ ਦੀ ਮੀਟਿੰਗ ਹੋਈ ਰੱਦ

By Admin Published 2 min read

ਨਵੀਂ ਦਿੱਲੀ— ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕੈਨੇਡਾ ਦੀ ਵਿਦੇਸ਼ ਮੰਤਰੀ ਨਾਲ ਹੋਣ ਵਾਲੀ ਬੈਠਕ ਰੱਦ ਹੋ ਗਈ ਹੈ। ਅਸਲ ‘ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਭਾਰਤ ਦੌਰੇ ਤੋਂ ਬਾਅਦ ਕੈਨੇਡਾ ਦੇ ਇਕ ਸੀਨੀਅਰ ਅਧਿਕਾਰੀ ਨੇ ਇਲਜ਼ਾਮ ਲਾਇਆ ਸੀ ਕਿ ਭਾਰਤ ਸਰਕਾਰ ਨੇ ਟਰੂਡੋ ਦੇ ਭਾਰਤ ਦੌਰੇ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸੇ ਕਾਰਨ ਦੋਵਾਂ ਦੇ ਰਿਸ਼ਤਿਆਂ ‘ਚ ਇਹ ਖਟਾਸ ਆਈ ਹੈ।
ਕੈਨੇਡਾ ਦੇ ਸੱਦੇ ‘ਤੇ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੀ ਅਪ੍ਰੈਲ ਦੇ ਆਖਰੀ ਹਫਤੇ ਕੈਨੇਡਾ ਦੀ ਵਿਦੇਸ਼ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਨਾਲ ਮੁਲਾਕਾਤ ਦੀ ਉਮੀਦ ਸੀ। ਇਹ ਸੱਦਾ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਰਤ ਫੇਰੀ ਦੌਰਾਨ ਮੋਦੀ ਤੇ ਟਰੂਡੋ ਦੀ ਮੁਲਾਕਾਤ ਤੋਂ ਇਕ ਦਿਨ ਪਹਿਲਾਂ 22 ਫਰਵਰੀ ਨੂੰ ਨਵੀਂ ਦਿੱਲੀ ਵਿਖੇ ਦੋਵਾਂ ਦੇਸ਼ਾਂ ਦੇ ਨੇਤਾਵਾਂ ਵਿਚਾਲੇ ਹੋਈ ਮੀਟਿੰਗ ਦੌਰਾਨ ਕੀਤਾ ਗਿਆ ਸੀ।ਭਾਰਤੀ ਵਿਦੇਸ਼ ਮੰਤਰਾਲੇ ਦੇ ਅਫਸਰਾਂ ਨੇ ਇਸ ‘ਤੇ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਸਿਰਫ ਇੰਨਾ ਹੀ ਕਿਹਾ ਕਿ ਅਪ੍ਰੈਲ ‘ਚ ਹੋਣ ਵਾਲੀ ਮੁਲਾਕਾਤ ਰੱਦ ਕਰ ਦਿੱਤੀ ਗਈ ਹੈ ਤੇ ਫਿਲਹਾਲ ਮੁਲਾਕਾਤ ਦੀ ਨਵੀਂ ਤਾਰੀਕ ਤੈਅ ਨਹੀਂ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਦੇ ਸੀਨੀਅਰ ਅਧਿਕਾਰੀ ਵਲੋਂ ਦਿੱਤੇ ਬਿਆਨ ‘ਤੇ ਭਾਰਤ ਸਰਕਾਰ ਨੇ ਸਖਤ ਇਤਰਾਜ਼ ਜਤਾਇਆ ਸੀ ਤੇ ਇਸ ਨੂੰ ਸਿਰੇ ਤੋਂ ਖਾਰਿਜ ਕਰ ਦਿੱਤਾ ਸੀ।ਜਸਪਾਲ ਅਟਵਾਲ ਮੁਦੇ ਤੇ ਸਿੱਖ ਹਲਕਿਆਂ ਵਿੱਚ ਇਹ ਕਿਹਾ ਜਾ ਰਿਹਾ ਹੈ ਕਿ ਸਿੱਖਾਂ ਵਿਰੋਧੀਆਂ ਵੱਲੋਂ ਸਿੱਖਾਂ ਨੂੰੂ ਬਦਨਾਮ ਕਰਨ ਦੀ ਸ਼ਾਜਿਸ਼ ਦਾ ਹਿਸਾ ਹੈ ।ਖਬਰ ਹੈ ਕਿ ਕੈਨੇਡੀਅਨ ਸੰਸਦ ਦੀ ਨਵੀਂ ਕੌਮੀ ਸੁਰੱਖਿਆ ਕਮੇਟੀ ਵਲੋਂ ਜਸਪਾਲ ਮਾਮਲੇ ਦੀ ਵਿਸ਼ੇਸ਼ ਨਜ਼ਰਸਾਨੀ ਕੀਤੀ ਜਾਵੇਗੀ।ਟਰੂਡੋ ਦੇ ਕੌਮੀ ਸੁਰੱਖਿਆ ਸਲਾਹਕਾਰ ਡੈਨੀਅਲ ਜੀਨ ਨੇ ਕਹਿ ਦਿੱਤਾ ਕਿ ਭਾਰਤ ਸਰਕਾਰ ਦੇ ਅੰਦਰੂਨੀ ਤੱਤਾਂ ਨੇ ਟਰੂਡੋ ਦੇ ਭਾਰਤ ਦੌਰੇ ਨੂੰ ਦਾਗਦਾਰ ਕੀਤਾ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Canada →
Share on WhatsApp