ਬਲਰਾਜ ਸਿੰਘ, ਵੇਰਕਾ : ਸੱਤਾ ‘ਚ ਬਣੇ ਰਹਿਣ ਲਈ ਭਾਜਪਾ ਕੁਝ ਵੀ ਕਰ ਸਕਦੀ ਹੈ, ਉਸ ਦਾ ਕਿਸੇ ਧਰਮ ਨਾਲ ਕੋਈ ਲੈਣਾ ਦੇਣਾ ਨਹੀਂ। ਇਹ ਪ੍ਰਗਟਾਵਾ ਮੀਟਿੰਗ ਦੌਰਾਨ ਮਜ਼ਦੂਰ ਆਗੂ ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਸਹਿਮੀ ਨੇ ਕੀਤਾ। ਉਨ੍ਹਾਂ ਕਿਹਾ ਦੇਸ਼ ਦੇ ਮੌਜੂਦਾ ਮਾਹੌਲ ਨੂੰ ਮੁੱਖ ਰੱਖਦਿਆਂ ਵਿਰੋਧੀ ਪਾਰਟੀਆਂ ਭਾਰਤ ਦੀ ਆਤਮਾ ਬਚਾਉਣ ਲਈ ਇਕਜੁੱਟ ਹੋ ਕੇ ਲੜਾਈ ਲੜ ਰਹੀਆਂ ਹਨ ਤੇ ਭਾਰਤ ਵਿਚ ਲੋਕਤੰਤਰੀ ਕਦਰਾਂ ਕੀਮਤਾਂ ਦੀ ਮੁੜ ਸਥਾਪਨਾ ਹੋਵੇਗੀ। ਹਿੰਦੂ ਰਾਸ਼ਟਰਵਾਦ ਦੇ ਨਾਅਰੇ ਤੇ ਕਿੰਤੂ-ਪਰੰਤੂ ਕਰਦਿਆਂ ਮਜ਼ਦੂਰ ਨੇਤਾ ਸਹਿਮੀ ਨੇ ਕਿਹਾ ਧਰਮ ਦੀ ਕਿਸੇ ਕਿਤਾਬ ਵਿਚ ਨਹੀਂ ਲਿਖਿਆ ਕਿ ਲੋਕਾਂ ਨੂੰ ਦਹਿਸ਼ਤਜ਼ਦਾ ਕੀਤਾ ਜਾਵੇ ਜਾਂ ਕਮਜ਼ੋਰ ਤਬਕੇ ਨੂੰ ਬੇਵਜ੍ਹਾ ਨੁਕਸਾਨ ਪਹੁੰਚਾਇਆ ਜਾਵੇ, ਇਸ ਲਈ ਇਹੋ ਜਿਹੇ ਰਾਸ਼ਟਰਵਾਦ ਦਾ ਨਾਅਰਾ ਲਾਇਆ ਜਾ ਰਿਹਾ ਹੈ, ਉਸ ਨੂੰ ਗ਼ਲਤ ਕਹਿਣਾ ਹੀ ਉਚਿਤ ਹੋਵੇਗਾ। ਉਨ੍ਹਾਂ ਕਿਹਾ ਇਹ ਸਭ 2024 ਦੀਆਂ ਸੰਸਦੀ ਚੋਣਾਂ ਨੂੰ ਮੁੱਖ ਰੱਖ ਕੇ ਕੀਤਾ ਜਾ ਰਿਹਾ ਹੈ।
ਸਰੀ ਨੇ ਨਿਰਧਾਰਿਤ ਸਮੇਂ ਤੋਂ ਪਹਿਲਾਂ ਰਿਹਾਇਸ਼ੀ ਟੀਚੇ ਪੂਰੇ ਕੀਤੇ
13,800 ਤੋਂ ਵੱਧ ਨਵੇਂ ਘਰਾਂ ਨੂੰ ਦਿੱਤੀ ਮਨਜ਼ੂਰੀ ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਆਪਣੇ ਰਿਹਾਇਸ਼ੀ ਟੀਚਿਆਂ ਤੋਂ ਵੱਧ ਪ੍ਰਾਪਤੀ ਹਾਸਲ ਕੀਤੀ ਹੈ। ਪਿਛਲੇ ਢਾਈ ਸਾਲਾਂ ਵਿੱਚ ਸ਼ਹਿਰ


