ਏਐੱਨਆਈ, ਨਵੀਂ ਦਿੱਲੀ : ਭਾਰਤ ਅਤੇ ਦੱਖਣੀ ਕੋਰੀਆ ਦੇ ਕੂਟਨੀਤਕ ਸਬੰਧਾਂ ਨੂੰ 50 ਸਾਲ ਪੂਰੇ ਹੋ ਗਏ ਹਨ। ਇਸ ਦੌਰਾਨ ਪੀਐਮ ਮੋਦੀ ਨੇ ਭਾਰਤ ਅਤੇ ਦੱਖਣੀ ਕੋਰੀਆ ਦੇ ਕੂਟਨੀਤਕ ਸਬੰਧਾਂ ਨੂੰ ਲੈ ਕੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇੱਕ ਪੋਸਟ ਕੀਤੀ ਹੈ।

ਕੂਟਨੀਤਕ ਸਬੰਧਾਂ ਦੀ ਸਥਾਪਨਾ ਦੇ ਪੂਰੇ ਹੋਏ 50 ਸਾਲ

ਪੀਐੱਮ ਮੋਦੀ ਨੇ ਐਕਸ ‘ਤੇ ਲਿਖਿਆ- ‘ਅਸੀਂ ਭਾਰਤ ਅਤੇ ਕੋਰੀਆ ਗਣਰਾਜ ਵਿਚਾਲੇ ਕੂਟਨੀਤਕ ਸਬੰਧਾਂ ਦੀ ਸਥਾਪਨਾ ਦੇ 50 ਸਾਲ ਦਾ ਜਸ਼ਨ ਮਨਾ ਰਹੇ ਹਾਂ। ਇਹ ਆਪਸੀ ਸਨਮਾਨ, ਸਾਂਝੀਆਂ ਕਦਰਾਂ-ਕੀਮਤਾਂ ਅਤੇ ਵਧਦੀ ਭਾਈਵਾਲੀ ਦੀ ਯਾਤਰਾ ਰਹੀ ਹੈ। ਮੈਂ ਰਾਸ਼ਟਰਪਤੀ ਯੁਆਨ ਸੂਕ ਯੇਓਲ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਂ ਸਾਡੀ ਵਿਸ਼ੇਸ਼ ਰਣਨੀਤਕ ਭਾਈਵਾਲੀ ਨੂੰ ਡੂੰਘਾ ਕਰਨ ਅਤੇ ਵਿਸਤਾਰ ਕਰਨ ਲਈ ਉਨ੍ਹਾਂ ਨਾਲ ਮਿਲ ਕੇ ਕੰਮ ਕਰਨ ਦੀ ਉਮੀਦ ਕਰਦਾ ਹਾਂ।