Ad-Time-For-Vacation.png

ਭਾਰਤ ਨੂੰ ਖਤਰਾ ਦਹਿਸ਼ਤਗਰਦੀ ਨਾਲੋਂ ਕਿਤੇ ਵੱਧ ਇਸ ਕੁਰਬਲ ਕੁਰਬਲ ਕਰ ਰਹੀ ਖਲਕਤ ਤੋਂ ਹੈ: ਬੰਦੇ ਬੰਦਿਆਂ ਨੂੰ ਖਾਣ ਲੱਗ ਪੈਣਗੇ

ਇੱਕਲੀ ਦਿੱਲੀ ਵਿੱਚ ਇੱਕ ਲੱਖ ਬੱਚਾ ਭਿਖਾਰੀ: ਹਰ ਵਰ੍ਹੇ ਇਥੇ ਪੂਰੇ ਅਸਟਰੇਲੀਆ ਜਿੰਨੀ ਆਬਾਦੀ ਵਧ ਜਾਂਦੀ ਹੈ

*ਬੀਐੱਸ ਢਿੱਲੋਂ ਐਡਵੋਕੇਟ

ਭਾਰਤ ਦੀ ਆਬਾਦੀ ਇਕ ਅਰਬ ਅਤੇ ਤੇਤੀ ਕਰੋੜ ਹੋ ਗਈ ਹੈ ਪਰ ਦੇਸ਼ ਅਜੇ ਵੀ ਨਹੀਂ ਜਾਗਿਆ। ਪਿਛਲੇ ਸਾਲ ਪ੍ਰਧਾਨ ਮੰਤਰੀ ਦਾ ਕੌਮ ਦੇ ਨਾਮ ਚਿੰਤਾਪੂਰਵਕ ਸੰਦੇਸ਼ ਆਇਆ ਸੀ ਕਿ ਪਰਿਵਾਰ ਨਿਯੋਜਨ ਨੂੰ ਕੌਮੀ ਮੁਹਿੰਮ ਬਣਾਇਆ ਜਾਵੇ। ਕੌਮੀ ਆਬਾਦੀ ਕਮਿਸ਼ਨ ਸਥਾਪਤ ਕੀਤਾ ਗਿਆ ਹੈ। ਇਸ ਕਮਿਸ਼ਨ ਦੀ ਪਹਿਲੀ ਮੀਟਿੰਗ ਵਿਚ ਪ੍ਰਧਾਂਨ ਮੰਤਰੀ, ਵਿਰੋਧੀ ਧਿਰ ਦੇ ਨੇਤਾ,ਸਮੇਤ ਸਾਰੇ ਹੀ ਮੁੱਖ ਮੰਤਰੀਆਂ ਨੇ ਵਧਦੀ ਆਬਾਦੀ ਨੂੰ ਸਥਿਰ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਸੀ, ਪਰ ਕੋਈ ਸਖਤ ਫੈਸਲਾ ਨਾ ਲਿਆ ਗਿਆ। ਹੁਣ ਭੁੱਲ ਹੀ ਗਏ ।ਹੁਣ ਜਦੋਂ ਅਚਾਨਕ ਆਜ਼ਾਦੀ ਤੋਂ ਪਹਿਲਾਂ ਵਾਲੇ ਤੇਤੀ ਕਰੋੜ ਦੇਵੀ-ਦੇਵਤੇ ਡੇਢ ਸੌ ਕਰੋੜ ਹੋਣ ਵਾਲੇ ਹਨ ਤਾਂ ਚਾਰੋਂ ਪਾਸੀ ਇਸ ਬੇ ਰੋਕ ਟੋਕ ਵਧ ਰਹੀ ਅਬਾਦੀ ਨੂੰ ਰੋਕਣ ਦੀਆਂ ਅਵਾਜਾਂ ਆਉਣ ਲੱਗੀਆਂ ਹਨ।

ਭਾਰਤ ਕੋਲ ਸਾਰੀ ਧਰਤੀ ਦਾ ਢਾਈ ਫੀਸਦੀ ਹਿੱਸਾ ਹੈ ਤੇ ਦੁਨੀਆਂ ਦੇ ਸਿਰਫ ਡੇਢ ਫੀ ਸਦੀ ਕੁਦਰਤੀ ਸਾਧਨ ਹਨ। ਪਰ ਆਬਾਦੀ ਸੋਲਾਂ ਫੀਸਦੀ ਹੈ। ਵਿਸ਼ਵ ਦੇ ਸਾਧਨਾਂ ਅਤੇ ਧਰਤੀ ਅਨੁਪਾਤ ਅਨੁਸਾਰ ਸਾਡੀ ਆਬਾਦੀ ਸਿਰਫ ਵੀਹ ਕਰੋੜ ਹੋਣੀ ਚਾਹੀਦੀ ਸੀ।ਹੋ ਗਈ ਇੱਕ ਸੌ ਤੇਤੀ ਕਰੋੜ।ਹਰ ਵਰ੍ਹੇ ਇਥੇ ਪੂਰੇ ਅਸਟਰੇਲੀਆ ਜਿੰਨੀ ਆਬਾਦੀ ਵਧ ਜਾਂਦੀ ਹੈ। ਇਥੇ ਇਕ ਵਰਗ ਕਿਲੋਮੀਟਰ ਵਿਚ 368 ਆਦਮੀ ਰਹਿੰਦੇ ਹਨ, ਜਦੋਂ ਕਿ ਚੀਂਨ ਵਿੱਚ 139,ਅਮਰੀਕਾ ਵਿੱਚ 34, ਰੂਸ ਵਿੱਚ 8, ਕੈਨੇਡਾ ਵਿੱਚ 4, ਅਸਟਰੇਲੀਆ ‘ਚ ਇਹ ਗਿਣਤੀ ਸਿਰਫ 3 ਹੈ।ਇਹ ਵਿਕਸਤ ਦੇਸ਼ ਵਿਦੇਸ਼ਾਂ ਤੋ ਹਰ ਸਾਲ ਲੱਖਾਂ ਵਿਅਕਤੀ ਮੰਗਵਾਉਂਦੇ ਹਨ ।

ਵੱਧ ਅਬਾਦੀ ਹੀ ਕਾਰਨ ਹੈ ਕਿ ਸਾਡੇ ਦੇਸ਼ ਵਿਚ ਅੰਤਾਂ ਦੀ ਗਰੀਬੀ, ਭੁੱਖਮਰੀ, ਬੇਰੁਜ਼ਗਾਰੀ,ਭ੍ਰਿਸ਼ਟਾਚਾਰ,ਅਸੰਤੁਲਤ ਵਿਕਾਸ, ਅਤੇ ਵਾਤਾਵਰਣ ਪ੍ਰਦੂਸ਼ਨ ਹੈ। ਮੁੱਕਦੀ ਗੱਲ ਹਰ ਮਸਲੇ ਦੀ ਮਾਂ ਵੱਧ ਆਬਾਦੀ ਹੈ। ਪਰ ਅਸੀਂ ਬਿਮਾਰੀਆਂ ਦੀ ਮਾਂ ਨੂੰ ਰੋਕਣ ਦੀ ਥਾਂ ਬਿਮਾਰੀਆਂ ਨੂੰ ਕੋਸ ਰਹੇ ਹਾਂ। ਵਿਕਸਤ ਹੋ ਰਿਹਾ ਦੇਸ਼ ਸਾਲਾਨਾ ਲੱਖਾਂ ਨਵੇਂ ਸਕੂਲ, ਹਸਪਤਾਲ, ਮਕਾਂਨ ਬਣਾਉਣ ਤੁਰ ਪਿਆ ਤਾਂ ਰਹਿਣ ਸਹਿਣ ਦਾ ਪੱਧਰ ਗਿਰ ਜਾਵੇਗਾ। ਇਕੱਲੀ ਦਿੱਲੀ ਚੋਂ ਇਕ ਲੱਖ ਬੱਚਾ ਭਿਖਾਰੀ ਹੈ। ਬਾਕੀ ਦੇਸ਼ ਵਿੱਚ ਲੱਖਾਂ ਭਿਖਾਰੀ ਹਨ। ਭਿਖਾਰਣਾਂ ਨੇ ਵੀ ਦੋ ਦੋ ਬੱਚੇ ਚੁੱਕੇ ਹੁੰਦੇ ਹਨ।ਇਨ੍ਹਾਂ ਨੂੰ ਵੋਟ ਬੈਂਕ ਯਾਨੀ ਸਸਤੇ ਤੇ ਵਿਕਾਊ ਵੋਟਰ ਹੋਣ ਕਾਰਨ ਕੋਈ ਨਹੀਂ ਛੇੜਦਾ।ਨੇਤਾ ਲੋਕ ਗਰੀਬਾਂ ਨੂੰ ਗੁਰਬਤ ਵਿੱਚ ਪੈਦਾ ਹੋਣੋ ਰੋਕਣ ਦੀ ਥਾਂ ਸੱਭ ਲਈ ਇੱਕੋ ਜਿਹੀਆਂ ਬੁਨਿਆਦੀ ਸਹੂਲਤਾਂ ਦੇਣ ਦੀ ਗੱਪ ਮਾਰ ਰਹੇ ਹਨ। ਜੋ ਕਿ ਸੰਭਵ ਹੀ ਨਹੀਂ।

ਸੀਮਤ ਸਾਧਨਾਂ ਨਾਲ ਐਨੀ ਖਲਕਤ ਨੂੰ ਹਰ ਸਹੂਲਤ ਦੇਣੀ ਖਾਲਾ ਜੀ ਦਾ ਵਾੜਾ ਨਹੀਂ ਹੈ। ਅੱਧੋਂ ਬਹੁਤੀ ਆਬਾਦੀ ਪਹਿਲਾਂ ਹੀ (ਰੋਟੀ, ਕੱਪੜਾ ਔਰ ਮਕਾਨ) ਮੁੱਢਲੀਆਂ ਲੋੜਾਂ ਤੋਂ ਸੱਖਣੀ ਹੈ। ਮਾਮਲਾ ‘ਅਤੀ ਗੰਭੀਰ’ ਹੈ। ਜੇ ਇਹੀ ਰਫਤਾਰ ਰਹੀ ਤਾਂ ਦੇਸ਼ ਨੂੰ ਖਤਰਾ ਦਹਿਸ਼ਤਗਰਦੀ ਨਾਲੋਂ ਕਿਤੇ ਵੱਧ ਇਸ ਕੁਰਬਲ ਕੁਰਬਲ ਕਰ ਰਹੀ ਖਲਕਤ ਤੋਂ ਹੈ। ਤੇਜ਼ ਰਫਤਾਰ ਵਿਕਾਸ ਨੂੰ ਵੀ ਆਬਾਦੀ ਦਾ ਵਾਧਾ ਖਾ ਜਾਵੇਗਾ। ਸਮਾਜਵਾਦੀ ਚੀਂਨ ਨੇ ਇਸ ਮਸਲੇ ਨੂੰ ਸਮਝਕੇ ਇੱਕੋ ਬੱਚੇ ਦਾ ਨਾਹਰਾ ਸਖਤੀ ਨਾਲ ਲਾਗੂ ਕੀਤਾ ਸੀ। ਅੱਜ ਉਨ੍ਹਾਂ ਦੀ ਆਬਾਦੀ ਵੀ ਕੰਟਰੋਲ ਹੇਠ ਹੈ ਅਤੇ ਵਿਕਾਸ ਵਿੱਚ ਵੀ ਸਾਥੋਂ ਅੱਗੇ ਲੰਘ ਗਏ ਹਨ।

ਅਗਲੇ ਵੀਹ ਸਾਲਾਂ ਤਕ ਜੰਗਲ ਕੱਟਣ ਕਾਰਨ ਧਰਤੀ ਦੀ ਉਪਜਾਊ ਸ਼ਕਤੀ ਘਟੇਗੀ ਤੇ ਪ੍ਰਦੂਸ਼ਨ ਵਧੇਗਾ। ਬੇਹਿਸਾਬੀ ਵਰਤੋਂ ਕਾਰਨ ਧਰਤੀ ਹੇਠਲਾ ਪਾਣੀ ਹੋਰ ਨੀਵਾਂ ਹੋਵੇਗਾ।ਗਲੇਸੀਅਰ ਪਿਘਲ ਰਹੇ ਹਨ। ਰੋਟੀ ਰੋਜ਼ੀ ਦੀ ਤਲਾਸ਼ ਵਿਚ ਪੇਂਡੂ ਵਸੋਂ ਸ਼ਹਿਰਾਂ ਨੂੰ ਭੱਜੇਗੀ ਤੇ ਸੜਕਾਂ ‘ਤੇ ਟਰੈਫਿਕ ਜ਼ਾਮ ਇਕ ਆਮ ਘਟਨਾ ਹੋਵੇਗੀ। ਸੜਕਾਂ ਪਹਿਲਾਂ ਹੀ ਅਵਾਰਾ ਗਾਵਾਂ,ਸੂਰਾਂ ‘ਤੇ ਕੁੱਤਿਆਂ ਨਾਲ ਬੰਦ ਹੋ ਰਹੀਆਂ ਹਨ। ਮੰਗਤੇ, ਜੇਬ-ਕਤਰੇ, ਵੇਸਵਾਗਮਨੀ ਤੇ ਚੋਰ ਲੁਟੇਰੇ ਕਈ ਕਰੋੜ ਵਧ ਜਾਣਗੇ। ਲੇਖਕਾ ਮੇਨਕਾ ਗਾਂਧੀ ਖਾਹਮਖਾਹ ਹੀ ਕੁੱਤੇ ਬਿੱਲੀਆਂ ਦਾ ਫਿਕਰ ਕਰਦੀ ਰਹਿੰਦੀ ਹੈ। ਇਹ ਵਿਕਸਤ ਦੇਸ਼ਾਂ ਦੀ ‘ਅੱਯਾਸ਼ੀ’ ਹੈ। ਇਥੇ ਤਾਂ ਬੰਦੇ ਬੰਦਿਆਂ ਨੂੰ ਖਾਣ ਲੱਗ ਪੈਣਗੇ। ਕਲਕੱਤੇ ਵਰਗੇ ਮਹਾਂਨਗਰਾਂ ਵਿੱਚ ਭੁੱਖੇ ਮਰਦੇ ਭਿਖਾਰੀ ਸ਼ਮਸ਼ਾਂਨ ਘਾਟ ਵਿੱਚੋਂ ਮੁਰਦੇ ਚੋਰੀ ਕਰਕੇ ਖਾ ਜਾਂਦੇ ਹਨ।ਅਬਾਦੀ ਘਟਾਉਣ ਦੀ ਥਾਂ ਕੁੱਝ ਸਿਆਸੀ ਅਤੇ ਧਾਰਮਿਕ ਲੀਡਰ ਕਿਸਮ ਦੇ ਲੋਕ ਕਹਿ ਰਹੇ ਹਨ ਕਿ ਸਾਡੇ ਧਰਮ,ਜਾਤ,ਵਰਗ ਜਾਂ ਕੌਂਮ ਦੀ ਅਬਾਦੀ ਦੂਸਰੇ ਧਰਮ,ਜਾਤ,ਵਰਗ ਜਾਂ ਕੌਂਮ ਨਾਲੋਂ ਕਿਉਂ ਘਟ ਗਈ।ਜਦੋਂ ਕਿ ਕਹਿਣਾ ਇਹ ਚਾਹੀਦਾ ਹੈ ਕਿ ਦੂਸਰੇ ਦੀ ਆਬਾਦੀ ਵਧੀ ਕਿਉਂ ਹੈ?

ਪੰਜਾਬ, ਕੇਰਲਾ ਅਤੇ ਤਾਮਿਲਨਾਡੂ ਦੇ ਮੁਕਾਬਲੇ ਬਿਹਾਰ, ਮੱਧ ਪ੍ਰਦੇਸ਼, ਉਤਰ ਪ੍ਰਦੇਸ਼ ਅਤੇ ਰਾਜਸਥਾਨ ਦਾ ਆਬਾਦੀ ਵਾਧਾ ਦੁੱਗਣਾ ਹੈ। ਇਨ੍ਹਾਂ ਚਾਰਾਂ ਸੂਬਿਆਂ ਦੀ ਆਬਾਦੀ ਦੇਸ਼ ਦੀ ਚਾਲੀ ਫੀਸਦੀ ਹੈ। ਭਾਰਤੀ ਸੰਵਿਧਾਂਨ ਅਨੁਸਾਰ ਇਹਨਾ ਨੂੰ ਦੇਸ਼ ਦੇ ਕਿਸੇ ਵੀ ਹਿੱਸੇ ਦਾ ਅਬਾਦੀ ਸੰਤੁਲਨ ਵਿਗਾੜਣ ਦਾ ਹੱਕ ਹੈ। ਸਮਾਜਵਾਦੀ ਸੋਵੀਅਤ ਯੂਨੀਅਨ ਅਤੇ ਚੀਂਨ ਨੇ ਆਬਾਦੀ ਸੰਤੁਲਣ ਕਾਇਮ ਰੱਖਣ ਲਈ,ਆਪਣੇ ਨਾਗਰਿਕਾਂ ਨੂੰ ਵਿਸ਼ੇਸ਼ ਸ਼ਹਿਰਾਂ ਅਤੇ ਇਲਾਕਿਆਂ ਵਿੱਚ ਜਾ ਕੇ ਵੱਸਣ ਤੋਂ ਰੋਕਨ ਲਈ ਕਾਨੂੰਨ ਬਣਾਏ ਹੋਏ ਸਨ। ਅਵਿੱਕਸਤ ਮੁਲਕਾਂ ਵਿੱਚ ਆਬਾਦੀ ਦੀ ਘਣਤਾ ਹੀ ਦੇਸ਼ ਦੇ ਪਛੜੇਪਣ ਤੇ ਲੋਕਾਂ ਦੇ ਜੀਵਨ ਢੰਗ ਦਾ ਫੈਸਲਾ ਕਰਦੀ ਹੈ। ਇਕ ਵਰਗ ਕਿਲੋਮੀਟਰ ਵਿਚ 368 ਵਿਅਕਤੀ ਰਹਿਣ ਵਾਲਾ ਦੇਸ਼, ਇਕ ਵਰਗ ਕਿਲੋਮੀਟਰ ਵਿਚ 8, 4, ਅਤੇ 3 ਵਿਅਕਤੀਆਂ ਵਾਲੇ ਦੇਸ਼ਾਂ(ਕੈਨੇਡਾ,ਅਸਟਰੇਲੀਆ) ਨਾਲ ਕਦੀ ਵੀ ਨਹੀਂ ਰਲ ਸਕਦਾ। ਲੀਡਰ ਲੋਕ ਕੈਲੇਫੋਰਨੀਆਂ ਬਨਾਉਂਣ ਦੀਆ ਗੱਪਾਂ ਮਾਰ ਰਹੇ ਹਨ।

ਪਾਕਿਸਤਾਨ ਬਨਣ ਪਿੱਛੋਂ 1951 ਦੀ ਗਿਣਤੀ ਵੇਲੇ ਭਾਰਤੀ ਲੋਕਾਂ ਦੀ ਗਿਣਤੀ ਛੱਤੀ ਕਰੋੜ ਸੀ, ਸੱਠ ਸਾਲਾਂ ਵਿੱਚ ਇਹ ਸਵਾ ਸੌ ਕਰੋੜ ਤੋਂ ਟੱਪ ਕੇ ਚਾਰ ਗੁਣਾਂ ਦੇ ਨੇੜੇ ਜਾ ਪਹੁੰਚੀ। ਇੰਜ ਅਗਲੇ ਪੰਜਾਹ ਸਾਲ ਬਾਅਦ ਭਾਰਤ ਦੀ, ਸਵਾ ਦੋ ਸੌ ਕਰੋੜ ਤੱਕ ਪਹੁੰਚ ਜਾਣੀ ਹੈ। ਉਸ ਸਥਿਤੀ ਵਿੱਚ ਖਾਣ ਨੂੰ ਕਿੱਥੋਂ ਆਵੇਗਾ? ਰੋਜ਼ਗਾਰ ਦੇ ਮੌਕੇ ਕਿੱਥੋਂ ਪੈਦਾ ਹੋਣਗੇ? ਸਾਰੇ ਦੇਸ਼ ਵਿੱਚ ਜਨਤਾ ਕੀੜਿਆਂ ਵਾਂਗ ਕੁਰਬਲ ਕੁਰਬਲ ਕਰਦੀ ਫਿਰੇਗੀ। ਇਸਨੂੰ ਦੇਸ਼ ਦੀ ਬਦਕਿਸਮਤੀ ਹੀ ਕਹਾਂਗੇ ਕਿ ਆਬਾਦੀ ਵਿੱਚ ਵਾਧੇ ਉੱਤੇ ਕਾਬੂ ਨਹੀਂ ਪਾਇਆ ਜਾ ਰਿਹਾ।

ਪੰਜਾਬ ਦਾ ਸਾਰੇ ਵੱਡੇ ਸ਼ਹਿਰ ਜਲੰਧਰ , ਲੁਧਿਆਣੇ ਅਤੇ ਅੰਮ੍ਰਿਤਸਰ ਸਮੇਤ ਅਜਾਦੀ ਵੇਲੇ ਦੇ ਸ਼ਹਿਰਾਂ ਤੇ ਹੁਣ ਦੇ ਸ਼ਹਿਰਾਂ ਵਿੱਚ ਜ਼ਮੀਨ-ਅਸਮਾਨ ਦਾ ਫ਼ਰਕ ਹੈ। ਇਹ ਪੱਚੀ ਗੁਣਾਂ ਵਧ ਗਏ ਹਨ। ਇਨ੍ਹਾ ਦੇ ਨਜਦੀਕ ਦੀਆਂ ਮੰਡੀਆਂ ਤੇ ਛੋਟੇ ਕਸਬੇ ਇਨ੍ਹਾਂ ਵਿੱਚ ਹੀ ਰਲ ਗਏ ਹਨ। ਸਾਰੇ ਪਿੰਡ ਪਿਛਲੇ ਸਮੇਂ ਵਿੱਚ ਦੁੱਗਣੇ ਹੋ ਗਏ ਹਨ। ਹਰ ਪਿੰਡ ਦੀ ਅਬਾਦੀ ਖੇਤਾਂ ਵਿੱਚ ਘਰ ਬਣਾ ਕੇ ਵੀ ਬੈਠੀ ਹੋਈ ਹੈ। ਇੰਜ ਹਰ ਪਿੰਡ ਸੱਠ ਸਾਲਾਂ ਵਿੱਚ ਚਾਰ ਗੁਣਾਂ ਫੈਲ ਚੁੱਕਾ ਹੈ। ਖੇਤੀ ਹੇਠਲਾ ਰਕਬਾ ਘਟ ਰਿਹਾ ਹੈ ।ਸਾਡੇ ਸਾਰੇ ਨਦੀਆਂ-ਨਾਲੇ ਆਪਣੇ ਅਸਲੀ ਰੂਪ ਗੁਆ ਚੁੱਕੇ ਹਨ। ਜਿਨ੍ਹਾਂ ਨਦੀਆਂ, ਤੇ ਰੋਹੀਆਂ ਵਿੱਚ ਅੱਜ ਤੋਂ ਵੀਹ-ਪੰਝੀ ਸਾਲ ਪਹਿਲਾਂ ਸਾਫ਼-ਸੁਥਰਾ ਪਾਣੀ ਵਗਦਾ ਹੁੰਦਾ ਸੀ, ਅੱਜ ਉਨ੍ਹਾਂ ਸਭਨਾਂ ਵਿੱਚ ਕਾਰਖਾਨਿਆਂ ਦਾ ਗੰਦਾ ਤੇਜ਼ਾਬੀ ਪਾਣੀ ਤੇ ਸ਼ਹਿਰਾਂ ਅਤੇ ਕਸਬਿਆਂ ਦੇ ਸੀਵਰੇਜਾਂ ਦਾ ਸਾਰਾ ਗੰਦ ਉਨ੍ਹਾਂ ਵਿੱਚ ਹੀ ਜਾ ਰਿਹਾ ਹੈ। ਹੁਣ ਤੀਹ ਸਾਲ ਪਹਿਲਾਂ ਵਾਂਗ ਸੂਏ ਕੱਸੀਆਂ ਤੋਂ ਅਸੀਂ ਪਾਣੀ ਨਹੀਂ ਪੀ ਸਕਦੇ। ਇਹੋ ਪਾਣੀ ਧਰਤੀ ਦੇ ਅੰਦਰ ਸਮਾ ਕੇ ਆਪਣੇ ਨਾਲ ਹਰ ਕਿਸਮ ਦਾ ਕੂੜਾ-ਕਰਕਟ ਹੇਠਲੇ ਪਾਣੀ ਤੱਕ ਪਹੰਚਾ ਰਿਹਾ ਹੈ। ਇਸ ਸੱਭ ਕੁੱਝ ਲਈ ਆਬਾਦੀ ਦਾ ਵਾਧਾ ਜਿੰਮੇਵਾਰ ਹੈ।

ਲੀਡਰਾਂ ਨੂੰ ਇਹ ਫਿਕਰ ਹੀ ਨਹੀਂ ਕਿ ਇਸ ਭਾਰਤ ਮਹਾਨ ਦਾ ਕੀ ਬਣੇਗਾ । ਗਰੀਬਾਂ ਵਿੱਚ ਲੋਕ ਚੇਤਨਾ ਪੈਦਾ ਕਰਨ ਦੇ ਨਾਲ-ਨਾਲ ਕਾਨੂੰਨੀ ਸਖਤੀ ਦੀ ਲੋੜ ਹੈ। ਆਬਾਦੀ ਮਸਲੇ ਨੂੰ ਕੌਮੀ ਸੰਕਟ ਐਲਾਨ ਕੇ ਅਜਿਹਾ ਕਰੇ ਬਗੈਰ ਹੋਰ ਕੋਈ ਚਾਰਾ ਵੀ ਨਹੀਂ ਹੈ। ਬਹੁਤ ਦੇਰ ਹੋ ਚੁੱਕੀ ਹੈ। ਆਬਾਦੀ ਨੂੰ ਸਥਿਰ ਕਰਨ ਦੀ ਲੋੜ ਹੀ ਨਹੀਂ ਬਲਕਿ ਘਟਾਉਣ ਦੀ ਲੋੜ ਹੈ।

ਇੱਕ ਬੱਚੇ ਤੋਂ ਵੱਧ ਵਾਲੇ ਵਿਅਕਤੀਆਂ ‘ਤੇ ਪੰਚ ਤੋਂ ਲੈ ਕੇ ਸੰਸਦ ਤਕ ਦੀ ਚੋਣ ਲੜਨ ‘ਤੇ ਮਨਾਹੀ ਕੀਤੀ ਜਾਵੇ। ਉਨ੍ਹਾ ਦੀ ਵੋਟ ਖਤਮ ਕੀਤੀ ਜਾਵੇ। ਅੰਨੇ੍ਹ, ਮੰਗਤਿਆਂ ਨੂੰ ਕਾਨੂੰਨੀ ਤੌਰ ਤੇ ਬੱਚੇ ਪੈਦਾ ਕਰਨ ਤੋਂ ਮਨਾਹੀ ਕੀਤੀ ਜਾਵੇ।ਕੁਦਰਤ ਦਾ ਅਸੂਲ ਹੈ ਕਿ ਅਣਗੌਲੀ ਬਿਮਾਰੀ ਵਧਦੀ ਹੈ। ਜੇ ਸਰਕਾਰਾਂ ਨੇ ਕਾਰਵਾਈ ਨਾਂ ਕੀਤੀ ਤਾਂ ਅਠਾਰਵੀਂ ਸਦੀ ਦੇ ਅੰਗਰੇਜ ਅਰਥਸ਼ਾਸਤਰੀ ਤੇ ਸਮਾਜਸ਼ਾਸਤਰੀ ਮਾਲਥਸ ਰੌਬਰਟ ਦੇ ਜਨਸੰਖਿਆ ਦੇ ਸਿਧਾਂਤ ਅਨੁਸਾਰ ਵਧੀ ਹੋਈ ਅਬਾਦੀ ਨੂੰ ਕਾਲ,ਮਹਾਂਮਾਰੀ,ਲੜਾਈਆਂ ਰਾਹੀਂ ਕੁਦਰਤ ਹੀ ਠੱਲ੍ਹ ਪਾਵੇਗੀ। ਇੰਜ ਲੱਗਦਾ ਹੈ ਕਿ ਭਾਰਤ ਵਿੱਚ ਇਹ ਸਿਧਾਂਤ ਲਾਗੂ ਹੋ ਰਿਹਾ ਹੈ। ਪਿਛਲੇ ਦਹਾਕੇ ਵਿੱਚ ਸੂਰਤ ਵਿੱਚ ਪਲੇਗ,ਭੁੱਜ ਵਿੱਚ ਭੁਚਾਲ,ਦਰਿਆਵਾਂ ਵਿੱਚ ਹੜ੍ਹ,ਰਾਜਸਥਾਨ ਵਿੱਚ ਸੋਕਾ,ਕੇਰਲਾ ਮੁੰਬਈ ਵਿੱਚ ਤੁਫਾਂਨ ਅਤੇ ਮਹਾਂਨਗਰਾਂ ਵਿੱਚ ਏਡਸ,ਸਾਰਸ ਆਦਿ ਕਿਤੇ ਇਹੀ ਇਸ਼ਾਰਾ ਤਾਂ ਨਹੀਂ ਕਰ ਰਹੇ ?

ਫੋਨ:-9988091463

Share:

Facebook
Twitter
Pinterest
LinkedIn
matrimonail-ads
On Key

Related Posts

Elevate-Visual-Studios
Ektuhi Gurbani App
gurnaaz-new flyer feb 23
Select your stuff
Categories
Guardian Ads - Qualicare
Get The Latest Updates

Subscribe To Our Weekly Newsletter

No spam, notifications only about new products, updates.