Skip to content
Thursday, October 29, 2026 6°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਭਾਰਤ India

ਭਾਰਤ ਨੂੰ ਸੁਪਰ ਪਾਵਰ ਦੇਸ਼ ਨਹੀਂ ਬਣਨ ਦਿਆਂਗੇ’

By Admin Published 2 min read

ਇਸਲਾਮਾਬਾਦ,: ਮੁੰਬਈ ਅਤਿਵਾਦੀ ਹਮਲੇ ਦੇ ਮੁੱਖ ਸਾਜ਼ਸ਼ਘਾੜੇ ਹਾਫ਼ਿਜ਼ ਸਈਦ ਨੇ ਇਕ ਵਾਰ ਫਿਰ ਭਾਰਤ ਵਿਰੁਧ ਜ਼ਹਿਰ ਉਗਲਿਆ ਹੈ। ਪਾਕਿਸਤਾਨ ਦੇ ਪੇਸ਼ਾਵਰ ‘ਚ ਇਕ ਰੈਲੀ ਵਿਚ ਹਾਫ਼ਿਜ਼ ਸਈਦ ਨੇ ਕਿਹਾ ਕਿ ਅਸੀਂ ਕਿਸੇ ਵੀ ਤਰ੍ਹਾਂ ਭਾਰਤ ਨੂੰ ਕਿਸੇ ਖੇਤਰ ‘ਚ ਸੁਪਰ ਪਾਵਰ ਨਹੀਂ ਬਣਨ ਦਿਆਂਗੇ। ਅਸੀਂ ਪਾਕਿਸਤਾਨ ਦੇ ਸ਼ਹਿਰ-ਸ਼ਹਿਰ ਘੁੰਮਾਂਗੇ ਅਤੇ ਇਸ ਸੰਦੇਸ਼ ਨੂੰ ਹਰ ਥਾਂ ਫੈਲਾਵਾਂਗੇ।ਐਤਵਾਰ ਨੂੰ ਪੇਸ਼ਾਵਰ ‘ਚ ਹੋਈ ਰੈਲੀ ਵਿਚ ਹਾਫ਼ਿਜ਼ ਸਈਦ ਖੁਦ ਤਾਂ ਸ਼ਾਮਲ ਨਹੀਂ ਸੀ, ਪਰ ਉਸ ਨੇ ਫ਼ੋਨ ਰਾਹੀਂ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਸ ਦਾ ਨਿਸ਼ਾਨਾ ਸਿਰਫ਼ ਭਾਰਤ ਅਤੇ ਅਮਰੀਕਾ ‘ਤੇ ਰਿਹਾ। ਹਾਫ਼ਿਜ਼ ਨੇ ਕਿਹਾ ਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਯੇਰੂਸ਼ਲਮ ਨੂੰ ਇਜ਼ਰਾਈਲ ਦੀ ਰਾਜਧਾਨੀ ਦੱਸਣਾ ਬਿਲਕੁਲ ਗ਼ਲਤ ਹੈ।ਹਾਫ਼ਿਜ਼ ਸਈਦ ਨੇ ਅਮਰੀਕਾ ਵਲੋਂ ਲਗਾਤਾਰ ਪਾਕਿਸਤਾਨ ਵਿਰੁਧ ਸਖ਼ਤ ਕਦਮ ਚੁੱਕਣ ਦੀ ਨਿਖੇਧੀ ਕੀਤੀ। ਹਾਫ਼ਿਜ਼ ਨੇ ਕਿਹਾ ਕਿ ਪਾਕਿਸਤਾਨ ਇਕ ਸ਼ਕਤੀਸ਼ਾਲੀ ਦੇਸ਼ ਵਾਂਗ ਉਭਰ ਕੇ ਸਾਹਮਣੇ ਆਵੇਗਾ।
ਇਸ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ ਹੈ। ਅਮਰੀਕਾ, ਅਫ਼ਗ਼ਾਨਿਸਤਾਨ ਦੀਆਂ ਨਾਕਾਮੀਆਂ ਨੂੰ ਲੁਕਾਉਣਾ ਚਾਹੁੰਦਾ ਹੈ, ਇਸ ਲਈ ਪਾਕਿਸਤਾਨ ‘ਤੇ ਦੋਸ਼ ਲਗਾ ਰਿਹਾ ਹੈ। ਹਾਫ਼ਿਜ਼ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸਾਨੂੰ ਅਮਰੀਕੀ ਮਦਦ ਤੋਂ ਛੁਟਕਾਰਾ ਮਿਲੇ ਅਤੇ ਅਸੀਂ ਅਪਣੇ ਦੇਸ਼ ਨੂੰ ਮਜ਼ਬੂਤ ਬਣਾਈਏ।ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਅਮਰੀਕਾ ਦੇ ਦਬਾਅ ਤੋਂ ਬਾਅਦ ਪਾਕਿਸਤਾਨ ਦੇ ਗ੍ਰਹਿ ਮੰਤਰਾਲਾ ਵਲੋਂ ਜਾਰੀ ਕੀਤੇ ਗਏ ਟਵਿਟਰ ਦੇ ਸਸਪੈਂਡ ਅਕਾਊਂਟਾਂ ਦੀ ਨਵੀਂ ਸੂਚੀ ਜਾਰੀ ਕੀਤੀ ਗਈ ਸੀ, ਜਿਸ ‘ਚ ਜਮਾਤ ਉਦ ਦਾਵਾ ਦਾ ਨਾਂ ਵੀ ਸ਼ਾਮਲ ਸੀ। ਨਾਲ ਹੀ ਪਾਕਿ ਸਰਕਾਰ ਨੇ ਕਿਹਾ ਸੀ ਕਿ ਉਸ ਨੇ ਜੇ.ਡੀ.ਯੂ. ਦੇ ਸਹਿਯੋਗੀ ਸੰਗਠਨ ਫਲਾਹ-ਏ-ਇਨਸਾਨੀਅਤ ਫ਼ਾਊਂਡੇਸ਼ਨ (ਐਫ.ਆਈ.ਐਫ.) ਦਾ ਵੀ ਟਵਿਟਰ ਅਕਾਊਂਟ ਸਸਪੈਂਡ ਕਰ ਦਿਤਾ ਹੈ। ਪਾਕਿਸਤਾਨ ਨੇ ਇਹ ਕਦਮ ਇਸ ਲਈ ਚੁਕਿਆ ਸੀ, ਕਿਉਂਕਿ ਅਮਰੀਕਾ ਨੇ ਪਾਕਿਸਤਾਨ ਨੂੰ ਦਿਤੀ ਜਾਣ ਵਾਲੀ 255 ਮਿਲੀਅਨ ਡਾਲਰ ਦੀ ਸਹਾਇਤਾ ਰਾਸ਼ੀ ‘ਤੇ ਰੋਕ ਲਗਾ ਦਿਤੀ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਭਾਰਤ India →
Share on WhatsApp