ਨਿਊਯਾਰਕ — ਜਲਵਾਯੂ ਤਬਦੀਲੀ ਅਤੇ ਜਨਸੰਖਿਆ ‘ਚ ਲਗਾਤਾਰ ਹੋ ਰਹੇ ਵਾਧੇ ਕਾਰਨ ਭਵਿੱਖ ‘ਚ ਖੁਰਾਕ ਪਦਾਰਥਾਂ ਦੀਆਂ ਕੀਮਤਾਂ ਵਧਣ ਨਾਲ ਚੀਨ ਤੋਂ ਬਾਅਦ ਭਾਰਤ ਦੇ ਕੁੱਲ ਘਰੇਲੂ ਉਤਪਾਦ (ਜੀ. ਡੀ. ਪੀ) ‘ਚ ਸਭ ਤੋਂ ਜ਼ਿਆਦਾ 49.47 ਅਰਬ ਡਾਲਰ ਦੀ ਕਮੀ ਆ ਸਕਦੀ ਹੈ। ਸੰਯੁਕਤ ਰਾਸ਼ਟਰ ਦੀ ਜਾਰੀ ਰਿਪੋਰਟ ‘ਚ ਕਿਹਾ ਗਿਆ ਹੈ ਕਿ ਜਨਸੰਖਿਆ ਵਾਧਾ ਤੇ ਜਲਵਾਯੂ ਤਬਦੀਲੀ ਦੇ ਕਾਰਨ ਫਸਲਾਂ ਦੀ ਪੈਦਾਵਾਰ ‘ਚ ਗਿਰਾਵਟ ਹੋਣ ਨਾਲ ਭਵਿੱਖ ‘ਚ ਜੇਕਰ ਖੁਰਾਕ ਪਦਾਰਥਾਂ ਦੀਆਂ ਕੀਮਤਾਂ ‘ਚ ਵਾਧਾ ਹੁੰਦਾ ਹੈ ਤਾਂ ਭਾਰਤ ਦੇ ਜੀ. ਡੀ. ਪੀ. ਨੂੰ 49.47 ਅਰਬ ਡਾਲਰ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ। ਰਿਪੋਰਟ ‘ਚ ਕਿਹਾ ਗਿਆ ਹੈ, ਭਵਿੱਖ ‘ਚ ਖੁਰਾਕ ਪਦਾਰਥਾਂ ਦੀ ਮੰਗ ਅਸੰਤੁਲਿਤ ਹੋਣ ਨਾਲ ਪੂਰੀ ਦੁਨੀਆ ‘ਚ ਖੁਰਾਕ ਪਦਾਰਥਾਂ ਦੀਆਂ ਕੀਮਤਾਂ ‘ਚ ਵਾਧਾ ਹੋਣ ਦਾ ਖਦਸ਼ਾ ਹੈ। ਜਨਸੰਖਿਆ ਅਤੇ ਆਮਦਨ ‘ਚ ਵਾਧਾ ਹੋਣ ਨਾਲ ਖੁਰਾਕ ਪਦਾਰਥਾਂ ਦੀ ਮੰਗ ਵਧੇਗੀ । ਉਥੇ ਹੀ, ਜਲਵਾਯੂ ਤਬਦੀਲੀ ਅਤੇ ਕੁਦਰਤੀ ਸੋਮਿਆਂ ਜਿਵੇਂ ਪਾਣੀ ਅਤੇ ਜ਼ਮੀਨ ਦੀ ਉਪਲਬਧਤਾ ਘੱਟ ਹੋਣ ਨਾਲ ਇਸ ਦੀ ਸਪਲਾਈ ਪ੍ਰਭਾਵਿਤ ਹੋ ਸਕਦੀ ਹੈ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


