Skip to content
Tuesday, October 27, 2026 8°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
International

ਭਾਰਤ ਲਈ ਅਮਰੀਕੀ ਵੀਜ਼ੇ ਬੰਦ ਕਰਨ ਦੀ ਵਕਾਲਤ

By Admin Published 2 min read

ਵਾਸ਼ਿੰਗਟਨ: ਭਾਰਤ ਤੇ ਅਮਰੀਕਾ ਦੀ ਦੋਸਤੀ ਦੇ ਸਿਲਸਿਲੇ ਨੂੰ ਅਮਰੀਕੀ ਸੰਸਦ ਮੈਂਬਰ ਨੇ ਝਟਕਾ ਦਿੱਤਾ ਹੈ। ਅਮਰੀਕੀ ਸੰਸਦ ਮੈਂਬਰ ਨੇ ਭਾਰਤ ਲਈ ਵੀਜ਼ਾ ਬੰਦ ਕਰਨ ਦੀ ਮੰਗ ਕੀਤੀ ਹੈ। ਰਿਪਬਲਿਕਨ ਪਾਰਟੀ ਦੇ ਸੈਨੇਟਰ ਚੈੱਕ ਗ੍ਰੈਸਲੇ ਨੇ ਅਮਰੀਕਾ ਦਾ ਇਮੀਗ੍ਰੇਸ਼ਨ ਤੇ ਗੈਰ ਇਮੀਗ੍ਰੇਸ਼ਨ ਵੀਜ਼ਾ ਭਾਰਤ ਸਮੇਤ 23 ਦੇਸ਼ਾਂ ਨੂੰ ਦੇਣਾ ਬੰਦ ਕਰਨ ਦੀ ਮੰਗ ਕੀਤੀ ਹੈ। ਇਨ੍ਹਾਂ ਦੇ ਦੇਸ਼ਾਂ ਦੀ ਸੂਚੀ ਵਿੱਚ ਚੀਨ ਵੀ ਸ਼ਾਮਲ ਹੈ।

ਸੈਨੇਟਰ ਨੇ ਆਖਿਆ ਹੈ ਕਿ ਇਹ ਦੇਸ਼ ਅਮਰੀਕਾ ਵਿੱਚ ਰਹਿਣ ਵਾਲੇ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਵਾਪਸ ਲੈਣ ਵਿੱਚ ਸਹਿਯੋਗ ਨਹੀਂ ਕਰਦੇ। ਰਿਪਬਲਿਕਨ ਪਾਰਟੀ ਦੇ ਸੈਨੇਟਰ ਚੈੱਕ ਗ੍ਰੈਸਲੇ ਨੇ ਦੇਸ਼ ਦੇ ਗ੍ਰਹਿ ਸੁਰੱਖਿਆ ਮੰਤਰੀ ਨੂੰ ਇਸ ਸਬੰਧੀ ਪੱਤਰ ਵੀ ਲਿਖਿਆ ਹੈ। ਇਸ ਵਿੱਚ ਉਨ੍ਹਾਂ ਆਖਿਆ ਕਿ ਹੱਤਿਆ ਸਮੇਤ ਖ਼ਤਰਨਾਕ ਅਪਰਾਧੀਆਂ ਨੂੰ ਉਨ੍ਹਾਂ ਦੇ ਮੂਲ ਦੇਸ਼ ਵਾਪਸ ਲੈਣ ਵਿੱਚ ਰੁਚੀ ਨਹੀਂ ਦਿਖਾਉਂਦੇ। ਅੰਕੜਿਆਂ ਦਾ ਵੇਰਵਾ ਦਿੰਦੇ ਹੋਏ ਗ੍ਰੈਸਲੇ ਨੇ ਆਖਿਆ ਕਿ ਸਾਲ 2015 ਵਿੱਚ 2,166 ਲੋਕਾਂ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਪਰ ਸਬੰਧਤ ਦੇਸ਼ਾਂ ਨੇ ਇਨ੍ਹਾਂ ਨੂੰ ਵਾਪਸ ਲੈਣ ਵਿੱਚ ਕੋਈ ਸਹਿਯੋਗ ਨਹੀਂ ਦਿੱਤਾ।

ਗ੍ਰੇਸਲੇ ਨੇ ਆਖਿਆ ਕਿ ਧਾਰਾ 243 (ਡੀ) ਤਹਿਤ ਵਿਦੇਸ਼ ਮੰਤਰੀ ਕੋਲ ਇਸ ਗੱਲ ਦਾ ਹੱਕ ਹੁੰਦਾ ਹੈ ਕਿ ਉਹ ਕਿਸੇ ਵੀ ਦੇਸ਼ ਦੇ ਨਾਗਰਿਕਾਂ ਨੂੰ ਵੀਜ਼ਾ ਦੇਣ ਤੋਂ ਰੋਕ ਸਕਦਾ ਹੈ। ਗ੍ਰੈਸਲੇ ਅਨੁਸਾਰ ਇਸ ਹੱਕ ਦਾ 2001 ਵਿੱਚ ਗੁਆਨਾ ਦੇਸ਼ ਲਈ ਇਸਤੇਮਾਲ ਵੀ ਹੋਇਆ ਸੀ। ਉਨ੍ਹਾਂ ਆਖਿਆ ਕਿ ਇਸ ਦੇ ਸਾਰਥਿਕ ਨਤੀਜੇ ਵੀ ਨਿਕਲੇ ਸਨ ਕਿਉਂਕਿ ਗੁਆਨਾ ਨੇ ਇਸ ਮਾਮਲੇ ਵਿੱਚ ਸਹਿਯੋਗ ਕਰਨਾ ਵੀ ਸ਼ੁਰੂ ਕਰ ਦਿੱਤਾ ਸੀ।

Admin Punjab Guardian · Surrey
ਸੰਬੰਧਿਤ ਖ਼ਬਰਾਂ Related International →
Share on WhatsApp