‘ਭੀਮਾ-ਕੋਰੇਗਾਓਂ ‘ਚ ਹਿੰਸਾ ਹਿੰਦੂਤਵੀ ਤਾਕਤਾਂ ਨੇ ਭੜਕਾਈ’

ਪੁਣੇ:-ਮਹਾਰਾਸ਼ਟਰ ‘ਚ ਜਾਤ ਆਧਾਰਿਤ ਹਿੰਸਾ ਦਾ ਮੁੱਖ ਕੇਂਦਰ ਰਹੇ ਭੀਮਾ-ਕੋਰੇਗਾਓਂ ਪਿੰਡ ਦੇ ਵਸਨੀਕਾਂ ਨੇ ਦੋਸ਼ ਲਾਇਆ ਹੈ ਕਿ ਬਾਹਰੀ ਹਿੰਦੂਤਵੀ ਤਾਕਤਾਂ ਨੇ ਹਿੰਸਾ ਭੜਕਾਈ। ਉਨ੍ਹਾਂ ਦਾਅਵਾ ਕੀਤਾ ਕਿ ਵਿਸ਼ਾਲ ਸਮਾਗਮ ਦੌਰਾਨ ਸੁਰੱਖਿਆ ਦੇ ਢੁਕਵੇਂ ਪ੍ਰਬੰਧ ਨਾ ਹੋਣ ਕਰਕੇ ਵੀ ਗੜਬੜ ਫੈਲੀ।
ਭੀਮਾ-ਕੋਰੇਗਾਓਂ ਪਿੰਡ ਦੀ ਸਰਪੰਚ ਸੁਨੀਤਾ ਕਾਂਬਲੇ ਨੇ ਕਿਹਾ ਕਿ ਕੁਝ ਬਾਹਰੀ ਅਨਸਰਾਂ ਨੇ ਪਿੰਡ ‘ਚ ਅਸ਼ਾਂਤੀ ਫੈਲਾਈ। ਉਨ੍ਹਾਂ ਕਿਹਾ ਕਿ ਹਿੰਸਾ ਦੌਰਾਨ ਜਿਨ੍ਹਾਂ ਲੋਕਾਂ ਦੀ ਜਾਇਦਾਦ ਅਤੇ ਵਾਹਨ ਨੁਕਸਾਨੇ ਗਏ ਹਨ, ਉਸ ਦਾ ਮੁਆਵਜ਼ਾ ਸਰਕਾਰ ਅਦਾ ਕਰੇ। ਉਨ੍ਹਾਂ ਮੰਗ ਕੀਤੀ ਕਿ ਝੜਪਾਂ ਦੌਰਾਨ ਮਾਰੇ ਗਏ ਰਾਹੁਲ ਫਟਾਂਗਲੇ ਦੇ ਨਜ਼ਦੀਕੀਆਂ ਨੂੰ ਇਕ ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ। ਇਕ ਹੋਰ ਪਿੰਡ ਵਾਸੀ ਵਰੁਸ਼ਲੀ ਗਾਵਾਨੇ ਦਾਅਵਾ ਕੀਤਾ ਕਿ ਭੀੜ ਨੇ ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ‘ਤੇ ਹਮਲੇ ਕੀਤੇ।
ਉਸ ਨੇ ਦੋਸ਼ ਲਾਇਆ ਕਿ ਕੁਝ ਬਾਹਰੀ ਅਨਸਰਾਂ ਨੇ ਨੇਤਰਹੀਣ ਲੜਕੀ ਨਾਲ ਵੀ ਕੁੱਟਮਾਰ ਕਰਨ ਦੀ ਕੋਸ਼ਿਸ਼ ਕੀਤੀ। ਉਸ ਨੇ ਕਿਹਾ ਕਿ ਪਿਛਲੇ ਤਿੰਨ ਦਿਨਾਂ ਤੋਂ ਪਿੰਡ ਵਾਸੀਆਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ‘ਪਿੰਡ ‘ਚ ਪਾਣੀ ਅਤੇ ਬਿਜਲੀ ਤਕ ਨਹੀਂ ਹੈ ਪਰ ਬਦਕਿਸਮਤੀ ਨਾਲ ਸਰਕਾਰ ਨੇ ਹਾਲਾਤ ‘ਤੇ ਕੋਈ ਗੌਰ ਨਹੀਂ ਕੀਤਾ ਹੈ।’ ਉਧਰ ਪਿੰਡ ਵਾਸੀ ਗੋਵਿੰਦ ਗਾਇਕਵਾੜ ਦੀ ‘ਸਮਾਧੀ’ ਭੀਮਾ-ਕੋਰਗਾਓਂ ਨੇੜੇ ਵਧੂ ਬਡਰੁਕ ‘ਚ ਬਣਾਉਣ ਲਈ ਬਜ਼ਿੱਦ ਹਨ ਜਿਸ ਨੂੰ ਭੀੜ ਨੇ ਤੋੜ ਦਿੱਤਾ ਸੀ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਬਣੇਗਾ 10,000 ਸੀਟਾਂ ਵਾਲਾ ਸਿਟੀ ਸੈਂਟਰ ਐਰੀਨਾ ਅਤੇ ਵੈਨਕੂਵਰ ਜਾਇੰਟਸ ਇਸਦੇ ਮੁੱਖ ਕਿਰਾਏਦਾਰ ਹੋਣਗੇ

ਸਰੀ, ਬੀ.ਸੀ. –  ਸਿਟੀ ਆਫ਼ ਸਰੀ ਅਤੇ ਸਰੀ ਸਿਟੀ ਡਿਵੈਲਪਮੈਂਟ ਕਾਰਪੋਰੇਸ਼ਨ ਨੇ 10,000 ਸੀਟਾਂ ਵਾਲੇ ਸਿਟੀ ਸੈਂਟਰ ਐਰੀਨਾ ਅਤੇ ਕਲਚਰਲ ਈਵੈਂਟ ਸੈਂਟਰ ਲਈ ਇੱਕ ਸਿਧਾਂਤਕ ਤੌਰ ‘ਤੇ ਸਮਝੌਤੇ ਦਾ ਐਲਾਨ

ਗੋਤਾਖੋਰ ਕਮਲਪ੍ਰੀਤ ਸੈਣੀ ‘ਤੇ ਹੋਏ ਕਥਿਤ ਹਮਲੇ ਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ”:ਗੁਰਪ੍ਰ੍ਰਤਾਪ (ਗੁਰੀ) ਗਿੱਲ

ਰੂਪ ਨਗਰ ( ਰੋਪੜ)ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲੜੀ ਵਿੱਚ ਕਥਿਤ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਲਗਾਤਾਰ ਆਵਾਜ਼ ਬੁਲੰਦ ਕਰ ਰਹੇ ਗੋਤਾਖੋਰ ਕਮਲਪ੍ਰੀਤ ਸੈਣੀ ‘ਤੇ ਹੋਏ ਕਥਿਤ

ਸਰੀ ਦੇ ਮੁਫ਼ਤ ਆਊਟਡੋਰ ‘ਸਾਊਂਡਜ਼ ਆਫ਼ ਸਮਰ’ ਸੰਗੀਤ ਸੀਰੀਜ਼ ‘ਚ ਪ੍ਰੋਗਰਾਮਾਂ ਦੀ ਹੋਵੇਗੀ ਭਰਮਾਰ

ਸਰੀ, ਬੀ.ਸੀ. – ਸਰੀ ਦੀ ਪ੍ਰਸਿੱਧ ਸਾਊਂਡਜ਼ ਆਫ਼ ਸਮਰ (Sounds of Summer) ਆਊਟਡੋਰ ਲਾਈਵ ਕਨਸਰਟ ਸੀਰੀਜ਼ ਇਸ ਜੁਲਾਈ ਮੁੜ ਵਾਪਸੀ ਕਰ ਰਹੀ ਹੈ। ਇਸ ਤਹਿਤ ਸ਼ਹਿਰ ਭਰ ਦੇ ਪਾਰਕਾਂ ਅਤੇ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.