ਸਟਾਫ ਰਿਪੋਰਟਰ, ਖੰਨਾ : ਖੰਨਾ ਪੁਲਿਸ ਵੱਲੋਂ ਇਕ ਕੁਇੰਟਲ 8 ਕਿੱਲੋ 500 ਗ੍ਰਾਮ ਭੁੱਕੀ ਸਮੇਤ ਟਰੱਕ ਡਰਾਈਵਰ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਮੁਲਜ਼ਮ ਟਰੱਕ ਚਾਲਕ ਦੀ ਪਛਾਣ ਬਲਦੇਵ ਸਿੰਘ ਵਾਸੀ ਪਿੰਡ ਮਾਣੇਵਾਲ ਥਾਣਾ ਮਾਛੀਵਾੜਾ ਸਾਹਿਬ ਵਜੋਂ ਹੋਈ ਹੈ। ਸੀਆਈਏ ਸਟਾਫ ਖੰਨਾ ਦੇ ਇੰਚਾਰਜ ਥਾਣੇਦਾਰ ਜੋਗਿੰਦਰ ਸਿੰਘ ਨੇ ਦੱਸਿਆ ਉਹ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਦੌਰਾਨ ਜੀਟੀ ਰੋਡ ਪਿੰਡ ਅਲੋੜ ਵਿਖੇ ਮੌਜੂਦ ਸਨ। ਇਸ ਦੌਰਾਨ ਮੰਡੀ ਗੋਬਿੰਦਗੜ੍ਹ ਸਾਈਡ ਵੱਲੋਂ ਆ ਰਹੇ ਟਰੱਕ ਨੂੰ ਸ਼ੱਕ ਦੇ ਅਧਾਰ ‘ਤੇ ਰੋਕਿਆ ਗਿਆ। ਟਰੱਕ ਦੀ ਜਾਂਚ ਕਰਨ ਦੌਰਾਨ ਉਸ ‘ਚੋਂ ਇੱਕ ਕੁਇੰਟਲ ਅੱਠ ਕਿੱਲੋ, 500 ਗ੍ਰਾਮ ਭੁੱਕੀ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਟਰੱਕ ਚਾਲਕ ਦੇ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ
ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ


