Big Breaking : ਦਿੱਲੀ-ਐਨਸੀਆਰ ‘ਚ ਇਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਇਹ ਝਟਕੇ ਰਾਜਧਾਨੀ ਦਿੱਲੀ ਅਤੇ ਆਸਪਾਸ ਦੇ ਸ਼ਹਿਰਾਂ ਫਰੀਦਾਬਾਦ, ਗੁਰੂਗ੍ਰਾਮ, ਗਾਜ਼ੀਆਬਾਦ, ਨੋਇਡਾ ‘ਚ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.1 ਸੀ।

ਜਾਣਕਾਰੀ ਮੁਤਾਬਕ ਸ਼ਾਮ 4.08 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਹਰਿਆਣਾ ਦਾ ਫਰੀਦਾਬਾਦ ਜ਼ਿਲ੍ਹਾ ਸੀ। ਇਸ ਤੋਂ ਪਹਿਲਾਂ ਇਸ ਮਹੀਨੇ 3 ਅਕਤੂਬਰ ਨੂੰ ਵੀ ਦਿੱਲੀ-ਐਨਸੀਆਰ ਵਿੱਚ ਭੂਚਾਲ ਆਇਆ ਸੀ। ਜ਼ਿਕਰਯੋਗ ਹੈ ਕਿ ਅਫ਼ਗਾਨਿਸਤਾਨ ‘ਚ ਵੀ 6.3 ਤੀਬਰਤਾ ਨਾਲ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

3 ਅਕਤੂਬਰ ਨੂੰ ਲੱਗੇ ਸੀ ਜ਼ਬਰਦਸਤ ਝਟਕੇ

3 ਅਕਤੂਬਰ ਨੂੰ ਦਿੱਲੀ-ਐੱਨਸੀਆਰ ਸਮੇਤ ਆਲੇ-ਦੁਆਲੇ ਦੇ ਸ਼ਹਿਰਾਂ ‘ਚ ਭੂਚਾਲ ਆਇਆ ਸੀ। ਇਸ ਦੌਰਾਨ ਲੋਕਾਂ ਨੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ। ਲੋਕ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਆ ਗਏ ਸਨ। ਦੁਪਹਿਰ 02:51 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਉਸ ਦੌਰਾਨ ਭੂਚਾਲ ਦੀ ਤੀਬਰਤਾ 6.2 ਸੀ। ਦੁਪਹਿਰ ਬਾਅਦ ਆਏ ਭੂਚਾਲ ਦਾ ਕੇਂਦਰ ਨੇਪਾਲ ਵਿੱਚ ਸੀ।

ਕਿਉਂ ਆਉਂਦੈ ਭੂਚਾਲ ?

ਧਰਤੀ ਦੇ ਅੰਦਰ 7 ਪਲੇਟਾਂ ਹਨ, ਜੋ ਲਗਾਤਾਰ ਘੁੰਮਦੀਆਂ ਰਹਿੰਦੀਆਂ ਹਨ। ਉਹ ਖੇਤਰ ਜਿੱਥੇ ਇਹ ਪਲੇਟਾਂ ਟਕਰਾਦੀਆਂ ਹਨ, ਨੂੰ ਫਾਲਟ ਲਾਈਨ ਕਿਹਾ ਜਾਂਦਾ ਹੈ। ਵਾਰ-ਵਾਰ ਟਕਰਾਉਣ ਕਾਰਨ ਪਲੇਟਾਂ ਦੇ ਕੋਨੇ ਮੁੜ ਜਾਂਦੇ ਹਨ। ਜਦੋਂ ਬਹੁਤ ਜ਼ਿਆਦਾ ਦਬਾਅ ਬਣ ਜਾਂਦਾ ਹੈ ਤਾਂ ਪਲੇਟਾਂ ਟੁੱਟਣੀਆਂ ਸ਼ੁਰੂ ਹੋ ਜਾਂਦੀਆਂ ਹਨ। ਹੇਠਲੀ ਊਰਜਾ ਬਾਹਰ ਆਉਣ ਦਾ ਰਾਹ ਲੱਭ ਲੈਂਦੀ ਹੈ ਤੇ ਗੜਬੜ ਤੋਂ ਬਾਅਦ ਭੂਚਾਲ ਆਉਂਦਾ ਹੈ।