Skip to content
Sunday, October 25, 2026 10°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
ਭਾਰਤ India

ਭੂੰਦੜ ਦਾ ਮੋਦੀ ਸਰਕਾਰ ‘ਤੇ ਨਿਸ਼ਾਨਾ

By Admin Published 1 min read

ਚੰਡੀਗੜ੍ਹ: ਸੀਨੀਅਰ ਅਕਾਲੀ ਲੀਡਰ ਬਲਵਿੰਦਰ ਸਿੰਘ ਭੂੰਦੜ ਨੇ ਕੇਂਦਰ ਨਿਸ਼ਾਨਾ ਬਣਿਆ ਹੈ। ਉਨ੍ਹਾਂ ਕਿਹਾ ਹੈ ਕਿ ਜਦੋਂ ਦੇਸ਼ ਨੂੰ ਅਨਾਜ ਦੀ ਲੋੜ ਸੀ, ਓਦੋਂ ਫਸਲਾ ਦੇ ਵਧੇਰੇ ਮੁੱਲ, ਸਬਸਿਡੀਆਂ ਦਿੱਤੀਆਂ ਗਈਆਂ। ਪਰ ਹੁਣ ਅਨਾਜ ਦੀ ਮੰਗ ਘੱਟ ਗਈ, ਤਾਂ ਕੇਂਦਰ ਵੱਲ੍ਹੋ ਕਿਸਾਨਾਂ ਦੀ ਮੱਦਦ ਨਹੀਂ ਕੀਤੀ ਜਾ ਰਹੀ। ਇੱਥੋਂ ਤੱਕ ਕਿ ਫਸਲੀ ਵਿਭਿੰਨਤਾ ਲਈ ਵੀ ਕੋਈ ਖਾਸ ਮਦਦ ਨਹੀਂ ਕੀਤੀ ਜਾ ਰਹੀ।

ਕੇਂਦਰ ਸਰਕਾਰ ਤੋਂ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਨ ਦੀ ਵਕਾਲਤ ਕੀਤੀ ਹੈ। ਉਨ੍ਹਾਂ ਆਖਿਆ ਕਿ ਜਦੋ ਤੱਕ ਸਵਾਮੀਨਾਥਨ ਰਿਪੋਰਟ ਲਾਗੂ ਨਹੀਂ ਕੀਤੀ ਜਾਂਦੀ ਕਿਸਾਨਾਂ ਦਾ ਭਲਾ ਨਹੀਂ ਹੋ ਸਕਦਾ।

ਭੂੰਦੜ ਨੇ ਕਿਹਾ ਕਿ ਉੁਨ੍ਹਾਂ ਨੂੰ ਦੁੱਖ ਇਸ ਗੱਲ ਦਾ ਹੈ ਕਿ ਭਾਵੇਂ ਅਕਾਲੀ ਦਲ-ਭਾਜਪਾ ਦਾ ਭਾਈਵਾਲ ਹੈ, ਪਰ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਮੰਗ ਨੂੰ ਅੱਖੋਂ ਪਰੋਖੇ ਨਹੀ ਕਰ ਸਕਦਾ। ਉਨ੍ਹਾਂ ਕਿਹਾ ਕਿ ਕੇਂਦਰ ਵੱਲ੍ਹੋ ਝੋਨੇ ਦੇ ਸਮਰਥਨ ਮੁੱਲ ਵਿਚ 60 ਰੁਪਏ ਦੇ ਵਾਧੇ ਨੂੰ ਘੱਟ ਦੱਸਿਆ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਭਾਰਤ India →
Share on WhatsApp