Skip to content
Saturday, October 31, 2026 10°C · Clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਅਮਰੀਕਾ USA

ਮਨਜੀਤ ਜੀ ਕੇ ਦਾ ਅਮਰੀਕਾ ਦੀਆਂ ਸਿੱਖ ਸੰਗਤਾਂ ਨੇ ਕੀਤਾ ਤਿੱਖਾ ਵਿਰੋਧ, ਨਿਊਯਾਰਕ ਪੁਲਿਸ ਦੇ ਦਖ਼ਲ ਨਾਲ ਬੋਲ ਸਕੇ ਸਮਾਗਮ ਵਿਚ।

By Admin Published 3 min read

ਨਿਊਯਾਰਕ (ਹੁਸਨ ਲੜੋਆ ਬੰਗਾ) 96 ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਮਰਥਨ ਨਾਲ ਬਣੀ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਯੂਐਸਏ) ਅਤੇ ਵਿਦੇਸ਼ਾਂ ਵਿਚ ਬੈਠੇ ਸਿੱਖਾਂ ਨੇ ਅਕਾਲੀ ਦਲ ਬਾਦਲ ਦੇ ਲੀਡਰਾਂ ਦਾ ਅਮਰੀਕਾ ਵਿਚ ਆਉਣ ਦੇ ਤਿੱਖਾ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਹੈ। ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਰਗਾੜੀ ਕਾਂਡ ਵਿਚ ਸ਼ਹੀਦ ਕੀਤੇ ਗਏ ਸਿੰਘਾਂ ਦੇ ਪਿੱਛੇ ਅਕਾਲੀ ਦਲ ਬਾਦਲ ਖ਼ਾਸ ਕਰਕੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਪੁਲੀਸ ਦੇ ਅਧਿਕਾਰੀਆਂ ਦਾ ਨਾਂ ਆਉਣ ਕਰਕੇ ਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਆਈ ਰਿਪੋਰਟ ਨੇ ਬਲਦੀ ਤੇ ਹੋਰ ਤੇਲ ਪਾ ਦਿੱਤਾ ਹੈ। ਇਸੇ ਤਹਿਤ ਜਦੋਂ ਹੀ ਦਿਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ ਨਿਊਯਾਰਕ ਦੇ ਗੁਰਦੁਆਰਾ ਮੱਖਣ ਸ਼ਾਹ ਲੁਬਾਣਾ ਵਿਚ ਬੋਲਣ ਲਈ ਪੁੱਜੇ ਤਾਂ ਉਨ੍ਹਾਂ ਦਾ ਸਿੱਖ ਸੰਗਤਾਂ ਨੇ ਤਿੱਖਾ ਵਿਰੋਧ ਕੀਤਾ। ਉਨ੍ਹਾਂ ਦਾ ਵਿਰੋਧ ਏਨਾ ਵਿਆਪਕ ਹੋ ਗਿਆ ਕਿ ਇਸ ਸਮਾਗਮ ਦੇ ਪ੍ਰਬੰਧਕਾਂ ਨੂੰ ਨਿਊਯਾਰਕ ਦੀ ਪੁਲੀਸ ਬੁਲਾਉਣੀ ਪਈ। ਪੁਲੀਸ ਦੇ ਦਖ਼ਲ ਨਾਲ ਹੀ ਮਨਜੀਤ ਸਿੰਘ ਜੀ ਕੇ ਕੁੱਝ ਸਮੇਂ ਲਈ ਸਟੇਜ ਤੇ ਬੋਲ ਸਕੇ। ਇਸ ਸਬੰਧੀ ਸਿੱਖ ਕੋਆਰਡੀਨੇਸ਼ਨ ਕਮੇਟੀ ਦੇ ਕੋਆਰਡੀਨੇਟਰ ਹਿੰਮਤ ਸਿੰਘ ਨੇ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਜਦੋਂ ਹੀ ਮਨਜੀਤ ਸਿੰਘ ਜੀ ਕੇ ਦਾ ਇੱਥੇ ਆਉਣ ਬਾਰੇ ਪਤਾ ਲੱਗਾ ਤਾਂ ਸਿੱਖ ਸੰਗਤਾਂ ਨੇ ਉਸ ਦਾ ਵਿਰੋਧ ਕਰਨ ਕੀਤਾ, ਉਨ੍ਹਾਂ ਕਿਹਾ ਕਿ ਇੱਥੇ ਬਾਦਲ ਦਲ ਦਾ ਕੋਈ ਵੀ ਲੀਡਰ ਆਵੇਗਾ ਤਾਂ ਉਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ, ਜਿਸ ਦੀ ਹੁੰਦੀ ਬੇਇੱਜ਼ਤੀ ਦਾ ਬਾਦਲ ਦਲ ਖ਼ੁਦ ਜ਼ਿੰਮੇਵਾਰ ਹੋਵੇਗਾ। ਹਿੰਮਤ ਸਿੰਘ ਨੇ ਕਿਹਾ ਕਿ ਬਾਦਲਕਿਆਂ ਨੇ ਮੁੱਢ ਕਦੀਮੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਨਾਮ ਤੇ ਅਖੌਤੀ ਪੰਥਕ ਮਖੌਟਾ ਪਾਕੇ ਸਿੱਖ ਸੰਗਤਾਂ ਨੂੰ ਹਮੇਸ਼ਾ ਬੁੱਧੂ ਬਣਾਇਆ, ਪਰ ਹੈਰਾਨੀ ਉਦੋਂ ਹੋਈ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ, ਸਿਰਸੇ ਵਾਲੇ ਅਸਾਧ ਦੇ ਚੇਲਿਆਂ ਨੇ ਪੋਸਟਰ ਤੱਕ ਲਾ ਦਿੱਤੇ, ਵਿਰੋਧ ਕਰ ਰਹੀਆਂ ਸਿੱਖ ਸੰਗਤਾਂ ‘ਤੇ ਗੋਲ਼ੀਆਂ ਚਲਾ ਦਿੱਤੀਆਂ ਤੇ ਦੋ ਸਿੰਘ ਸ਼ਹੀਦ ਹੋ ਗਏ। ਪਰ ਉਸ ਵੇਲੇ ਅਣਪਛਾਤੀ ਪੁਲੀਸ ਤੇ ਪਰਚਾ ਦਰਜ ਕਰਕੇ ਆਮ ਲੋਕਾਂ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਕਿ ਕਦੇ ਪੁਲੀਸ ਵੀ ਅਣਪਛਾਤੀ ਹੋ ਸਕਦੀ ਹੈ? ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਬਾਦਲ ਦਲ ਨੇ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਵੀ ਦਬਾ ਲਈ ਸੀ ਪਰ ਹੁਣ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਆਈ ਰਿਪੋਰਟ ਨੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰਕੇ ਰੱਖ ਦਿੱਤਾ ਤੇ ਸਪਸ਼ਟ ਹੋ ਗਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਪਿੱਛੇ ਬਾਦਲ ਦਲ ਦਾ ਹੀ ਹੱਥ ਸੀ, ਉਨ੍ਹਾਂ ਕਿਹਾ ਕਿ ਦੋਸ਼ੀ ਬਾਦਲ ਦਲ਼ੀਆਂ ਨੂੰ ਹੁਣ ਵਿਦੇਸ਼ਾਂ ਦੀ ਸਿੱਖ ਸੰਗਤ ਮੂੰਹ ਨਹੀਂ ਲਾਵੇਗੀ। ਉਹ ਜਦੋਂ ਵੀ ਵਿਦੇਸ਼ਾਂ ਵਿਚ ਆਉਂਦੇ ਹਨ ਇੱਥੇ ਵੀ ਸਿੱਖਾਂ ਨੂੰ ਦੁਫਾੜ ਕਰ ਜਾਂਦੇ ਹਨ। ਅਤੇ ਅਨੇਕਾਂ ਰੁਪਏ ਇਕੱਠੇ ਕਰਕੇ ਲੈ ਜਾਂਦੇ ਹਨ ਤੇ ਫਿਰ ਸਿੱਖ ਸੰਗਤਾਂ ਨੂੰ ਗੁਮਰਾਹ ਕਰਦੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਸਿਆਸਤਦਾਨਾਂ ਨੇ ਜੀ ਕੇ ਨੂੰ ਆਪਣੇ ਏਜੰਡੇ ਦਾ ਪ੍ਰਚਾਰ ਕਰਨ ਲਈ ਗੁਰਦੁਆਰਾ ਸਾਹਿਬਾਨਾਂ ਦੀ ਵਰਤੋਂ ਕਰਨ ਲਈ ਭੇਜਿਆ ਹੈ ਜਿਸ ਦੀ ਇਜਾਜ਼ਤ ਬਿਲਕੁਲ ਨਹੀਂ ਦਿੱਤੀ ਜਾਵੇਗੀ, ਇਸ ਵੇਲੇ ਸੁਰਜੀਤ ਸਿੰਘ ਕਲਾਰ ਸ਼੍ਰੋਮਣੀ ਅਕਾਲੀ ਦਲ (ਅ) , ਬਲਾਕਾ ਸਿੰਘ ਸਿੱਖ ਯੂਥ ਆਫ਼ ਅਮਰੀਕਾ, ਰਾਣਾ ਸਿੰਘ ਸਿੱਖ ਫਾਰ ਜਸਟਿਸ, ਬਲਜਿੰਦਰ ਸਿੰਘ ਦੋਆਬਾ ਸਿੱਖ ਐਸੋਸੀਏਸ਼ਨ, ਦੇ ਆਗੂਆਂ ਨੇ ਵੀ ਵਿਰੋਧ ਵਿਚ ਅਹਿਮ ਰੋਲ ਨਿਭਾਇਆ ਅਤੇ ਐਲਾਨ ਕੀਤਾ ਇਹ ਬਾਦਲ ਦਲ ਤੇ ਆਰਐਸਐਸ ਦੇ ਕਾਰਕੁੰਨਾਂ ਦਾ ਜਿੱਥੇ ਵੀ ਉਹ ਜਾਣਗੇ ਅਸੀਂ ਇਹਨਾਂ ਦਾ ਇਸ ਤੋਂ ਵੀ ਵਧ ਵਿਰੋਧ ਕਰਾਂਗੇ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਅਮਰੀਕਾ USA →
Share on WhatsApp