ਏਜੰਸੀ, ਨਵੀਂ ਦਿੱਲੀ ; ਦਿੱਲੀ ਦੀ ਅਦਾਲਤ ਨੇ ਤਿਹਾੜ ਜੇਲ੍ਹ ‘ਚ ਬੰਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਪਣੀ ਬਿਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ। ਰਾਊਜ਼ ਐਵੇਨਿਊ ਕੋਰਟ ਨੇ 11 ਨਵੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤਕ ਮਿਲਣ ਦੀ ਇਜਾਜ਼ਤ ਦਿੱਤੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਸਿਸੋਦੀਆ ਨੂੰ ਆਪਣੀ ਪਤਨੀ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਗਈ ਸੀ।

ਹਾਲ ਹੀ ‘ਚ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ। ਹਾਈ ਕੋਰਟ ਤੇ ਹੇਠਲੀ ਅਦਾਲਤ ਨੇ ਵੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਈਡੀ ਨੇ ਸਿਸੋਦੀਆ ਨੂੰ ਸ਼ਰਾਬ ਘੁਟਾਲੇ ਦੇ ਮਾਮਲੇ ‘ਚ 9 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਉਸ ਨੂੰ ਸੀਬੀਆਈ ਨੇ 26 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ।