Skip to content
Tuesday, September 15, 2026 Weather · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
ਪੰਜਾਬ Punjab

ਮਲੂਕਾ ਕਾਂਡ: ਐਸ.ਜੀ.ਪੀ.ਸੀ. ਵੱਲੋਂ ਬਣਾਈ ਕਮੇਟੀ ਰੱਦ

By uscreative Published 2 min read

ਚੰਡੀਗੜ੍ਹ: ਸਿੱਖ ਅਰਦਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੇ ਮਾਮਲੇ ਦੀ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਸੁਤੰਤਰ ਜਾਂਚ ਕਰਵਾਏਗੀ। ਸਿੰਘ ਸਭਾ ਨੇ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਕਮੇਟੀ ਰੱਦ ਕਰ ਦਿੱਤੀ ਹੈ। ਕੈਬਨਿਟ ਮੰਤਰੀ ਤੇ ਹਲਕਾ ਰਾਮਪੁਰਾ ਫੂਲ ਤੋਂ ਅਕਾਲੀ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਦੇ ਦਫਤਰ ਦੇ ਉਦਘਾਟਨੀ ਸਮਾਗਮ ਮੌਕੇ ਰਾਮਾਇਣ ਦੇ ਭੋਗ ਤੋਂ ਬਾਅਦ ਸਿੱਖ ਅਰਦਾਸ ਨੂੰ ਵਿਗਾੜ ਕੇ ਪੇਸ਼ ਕੀਤਾ ਗਿਆ ਸੀ। ਇਸ ਨਾਲ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ, ਸੈਕਟਰ 28 ਏ, ਚੰਡੀਗੜ੍ਹ ਵਿਖੇ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਤੇ ਸਹਿਯੋਗੀ ਸੰਸਥਾਵਾਂ ਦੀ ਇਕੱਤਰਤਾ ਹੋਈ। ਇਸ ਵਿੱਚ ਸਿੱਖਾਂ ਦੀ ਨਿੱਤ ਦੀ ਅਰਦਾਸ ਨੂੰ ਵਿਗਾੜ ਕੇ ਸਿੱਖ ਧਰਮ ਵਿੱਚ ਸਿੱਧੀ ਦਖਲਅੰਦਾਜ਼ੀ ਦੀ ਕੋਸ਼ਿਸ਼ ਕਰਨ ਦੀ ਕੀਤੀ ਗਈ ਕਾਰਵਾਈ ਦੀ ਨਿੰਦਿਆ ਕੀਤੀ ਗਈ।ਸਮੂਹ ਸਿੱਖ ਜਥੇਬੰਦੀਆਂ ਨੇ ਸਿੱਖ ਅਰਦਾਸ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲੇ ਅਜਿਹੇ ਸ਼ਰਾਰਤੀ ਅਨਸਰਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵੱਲੋਂ ਦੂਜੀਆਂ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਜਾਂਚ ਕਮੇਟੀ ਸਥਾਪਤ ਕੀਤੀ ਜਾਵੇਗੀ। ਇਹ ਕਮੇਟੀ ਸਮਾਂਬੱਧ ਘਟਨਾਵਾਂ ਦੀ ਜਾਂਚ-ਪੜਤਾਲ ਕਰਕੇ ਕੌਮ ਸਾਹਮਣੇ ਰਿਪੋਰਟ ਰੱਖੇਗੀ।

ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਨਿਯੁਕਤ ਕੀਤੀ ਕਮੇਟੀ ਦੇ ਮੈਂਬਰਾਂ ਦੀ ਭਰੋਸੇਯੋਗਤਾ ਨੂੰ ਰੱਦ ਕਰਦੇ ਹੋਏ ਕਿਹਾ ਕਿ ਇਸ ਕਮੇਟੀ ਦੇ ਦੋ ਮੈਂਬਰ ਮਲੂਕੇ ਦੇ ਨਜ਼ਦੀਕੀ ਸਾਥੀ ਹਨ। ਇਸ ਕਮੇਟੀ ਤੋਂ ਸਿੱਖ ਪੰਥ ਨੂੰ ਕੋਈ ਉਮੀਦ ਨਹੀਂ ਰੱਖਣੀ ਚਾਹੀਦੀ। ਇਸ ਲਈ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਤੇ ਸਿੱਖ ਜਥੇਬੰਦੀਆਂ ਸੁਤੰਤਰ ਤੌਰ ‘ਤੇ ਇਸ ਦੁਖਦਾਈ ਮਾਮਲੇ ਨਾਲ ਜੁੜੀ ਹੋਈ ਸਾਜਿਸ਼ ਦੀਆਂ ਸਾਰੀਆਂ ਪਰਤਾਂ ਨੂੰ ਸਾਹਮਣੇ ਲਿਆਉਣ ਦਾ ਉਪਰਾਲਾ ਕਰਨਗੀਆਂ।ਚੀਨ ਵੱਲੋਂ ਹਿਮਾਲਿਆ ਦਾ ਪਾਣੀ ਬੋਤਲਾਂ ‘ਚ ਬੰਦ, ਭਾਰਤ ਰਹੇਗਾ ਪਿਆਸਾ !

uscreative Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp