ਤਰਲੋਚਨ ਸਿੰਘ ਜੋਧਾਨਗਰੀ, ਟਾਂਗਰਾ : ਮੀਰੀ ਪੀਰੀ ਦੇ ਮਾਲਕ ਛੇਵੇ ਪਾਤਸ਼ਾਹ ਧੰਨ-ਧੰਨ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਪਵਿੱਤਰ ਪਾਵਨ ਚਰਨ ਛੋਹ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਬੋਪਾਰਾਏ (ਮੱਤੇਵਾਲ) ਦੇ ਮੁੱਖੀ ਸੰਤ ਬਾਬਾ ਸੱਜਣ ਸਿੰਘ ਰਹਿਨੁਮਾਈ ਹੇਠ ਸ੍ਰੀ ਗੁਰੂ ਗੰ੍ਥ ਸਾਹਿਬ ਮਹਾਰਾਜ ਜੀ ਦੇ ਪਵਿੱਤਰ ਪਾਵਨ ਪ੍ਰਕਾਸ਼ ਦਿਵਸ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਅਤੇ ਅੰਮਿ੍ਤ ਸੰਚਾਰ ਗੁਰਦੁਆਰਾ ਸ਼ੋ੍ਮਣੀ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਸਹਿਯੋਗ ਨਾਲ ਕਰਵਾਇਆ ਗਿਆ। ਸੰਤ ਬਾਬਾ ਸੱਜਣ ਸਿੰਘ ਨੇ ਦੱਸਿਆ ਕਿ ਅੰਮਿ੍ਤ ਅਭਿਲਾਖੀਆਂ ਨੂੰ ਪੰਜ ਕਕਾਰ ਸੇਵਾ ਵਿਚ ਦਿੱਤੇ ਗਏ ਹਨ। ਇਸ ਦੌਰਾਨ ਪੰਥ ਦੇ ਮਹਾਨ ਵਿਦਵਾਨ ਰਾਗੀ, ਢਾਡੀ, ਪ੍ਰਚਾਰਕ ਕਵੀਸ਼ਰ ਤੇ ਕਥਾਵਾਚਕਾਂ ਨੇ ਸੰਗਤ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਅਤੇ ਇਲਾਕੇ ਦੀਆਂ ਸਮੂਹ ਸੰਗਤ ਨੇ ਸਮਾਗਮ ਵਿਚ ਵੱਧ ਤੋਂ ਵੱਧ ਹਾਜ਼ਰੀਆਂ ਭਰੀਆਂ ਅਤੇ 133 ਪ੍ਰਰਾਣੀਆਂ ਨੇ ਖੰਡੇ ਬਾਟੇ ਦਾ ਅੰਮਿ੍ਤ ਛਕ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਰਾਪਤ ਕੀਤੀਆਂ। ਇਸ ਮੌਕੇ ਸੰਤ ਬਾਬਾ ਸੱਜਣ ਸਿੰਘ ਤੋਂ ਇਲਾਵਾ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਗੁਰਮੁੱਖ ਸਿੰਘ ਸੈਦੋਲੇਹਲ ਪ੍ਰਚਾਰਕ, ਹੈੱਡ ਗੰ੍ਥੀ ਭਾਈ ਸੁਲੱਖਣ ਸਿੰਘ, ਭਾਈ ਪਰਮਜੀਤ ਸਿੰਘ, ਗੰ੍ਥੀ ਰਣਜੀਤ ਸਿੰਘ ਬਾਠ ਬਾਬੋਵਾਲ, ਭਾਈ ਬਲਰਾਜ ਸਿੰਘ, ਰਾਜਾ ਬੁਲਾਰੀਆ, ਭਾਈ ਜੱਸਾ ਸਿੰਘ, ਬਾਬਾ ਸੁੱਖਾ ਸਿੰਘ, ਬਾਬਾ ਸ਼ਵਿੰਦਰ ਸਿੰਘ ਟਾਹਲੀ ਸਾਹਿਬ ਵਾਲੇ, ਗੁਰਮੀਤ ਸਿੰਘ ਮੱਤੇਵਾਲ, ਨਿੰਦਰ ਸਿੰਘ ਭੋਏਂ, ਬਾਬਾ ਅਮਰਜੀਤ ਸਿੰਘ, ਗੁਰਪ੍ਰਰੀਤ ਸਿੰਘ, ਪਿਸ਼ਾਵਰ ਸਿੰਘ, ਕਰਨ ਸਿੰਘ, ਮੇਜਰ ਸਿੰਘ,ਬਾਜ ਸਿੰਘ, ਜੋਬਨਜੀਤ ਸੁਖਵਿੰਦਰ ਸਿੰਘ ਭੀਲੋਵਾਲ ਆਦਿ ਹਾਜ਼ਰ ਸਨ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



