ਮਹਾਰਾਸ਼ਟਰ ‘ਚ ਕਰਜ਼ ਮੁਆਫੀ ਸ਼ੁਰੂ, ਪਹਿਲੇ ਦਿਨ 8 ਲੱਖ ਲੋਕਾਂ ਦਾ ਕਰਜ਼ ਹੋਇਆ ਮੁਆਫ

ਮੁੰਬਈ— ਮਹਾਰਾਸ਼ਟਰ ‘ਚ ਕਰਜ਼ ਮੁਆਫੀ ਦੀ ਸ਼ੁਰੂਆਤ ਹੋ ਚੁੱਕੀ ਹੈ। ਮੁੱਖ ਮੰਤਰੀ ਨੇ ਖੁਦ ਕਰੀਬ 30 ਕਿਸਾਨਾਂ ਨੂੰ ਕਰਜ਼ ਮੁਆਫੀ ਦਾ ਸਰਟੀਫਿਕੇਟ ਵੰਡ ਕੇ ਇਸ ਯੋਜਨਾ ਦੀ ਸ਼ੁਰੂਆਤ ਕੀਤੀ ਹੈ। ਸਰਕਾਰ ਨੂੰ ਉਮੀਦ ਹੈ ਕਿ ਸਹੀ ਲੋਕਾਂ ਨੂੰ ਕਰਜ਼ ਮੁਆਫੀ ਦਾ ਲਾਭ ਮਿਲੇਗਾ ਜਦਕਿ ਸ਼ਿਵਸੇਨਾ ਇਸ ਕਰਜ਼ ਮੁਆਫੀ ਤੋਂ ਖੁਸ਼ ਨਹੀਂ ਹੈ। ਗਜਾਨਨ ਦੇ ਪਰਿਵਾਰ ਦੀ ਖੁਸ਼ੀ ਤੋਂ ਸਾਫ ਪਤਾ ਲੱਗਦਾ ਹੈ ਕਿ ਕਰਜ਼ ਮੁਆਫੀ ਤੋਂ ਉਨ੍ਹਾਂ ਦੇ ਸਿਰ ਦਾ ਬੋਝ ਹਲਕਾ ਹੋ ਗਿਆ ਹੈ। ਖੁਦ ਗਜਨਾਨ ਮੰਨਦੇ ਹਨ ਕਿ ਉਨ੍ਹਾਂ ਨੂੰ ਕਰਜ਼ ਕਾਰਨ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਪਰ ਹੁਣ ਇਹ ਖਤਮ ਹੋ ਗਈ ਹੈ।

ਕਰੀਬ 77 ਲੱਖ ਕਿਸਾਨਾਂ ਨੇ ਕਰਜ਼ ਮੁਆਫੀ ਲਈ ਅਰਜ਼ੀ ਦੇ ਦਿੱਤੀ ਹੈ। ਮੰਗਲਵਾਰ ਨੂੰ ਕਰੀਬ 8 ਲੱਖ 40 ਹਜ਼ਾਰ ਕਿਸਾਨਾਂ ਨੂੰ ਕਰਜ਼ ਮੁਆਫੀ ਮਿਲੀ ਹੈ, ਜਿਸ ‘ਚ ਕਰੀਬ 4000 ਕਰੋੜ ਰੁਪਏ ਖਰਚ ਹੋਏ ਹਨ। ਮੁੱਖ ਮੰਤਰੀ ਨੇ ਸਾਫ ਕਰ ਦਿੱਤਾ ਹੈ ਕਿ ਜਦ ਤਕ ਆਖਿਰੀ ਕਿਸਾਨ ਦਾ ਕਰਜ਼ ਮੁਆਫ ਨਹੀਂ ਹੋ ਜਾਂਦਾ ਉਤੋਂ ਤਕ ਸਰਕਾਰ ਚੁੱਪ ਨਹੀਂ ਬੈਠੇਗੀ। ਉਥੇ ਹੀ ਦੂਜੇ ਪਾਸੇ ਸ਼ਿਵ ਸੇਨਾ ਨੇ ਸਰਕਾਰ ਨੂੰ ਧਨਵਾਦ ਤਾਂ ਕਿਤਾ ਸੀ ਪਰ ਨਾਲ ਹੀ ਉਹ ਕਰਜ਼ ਮੁਆਫੀ ਨੂੰ ਲੈ ਕੇ ਸੰਤੁਸ਼ਟ ਨਹੀਂ ਹੋਏ। ਉਨ੍ਹਾਂ ਦੀ ਮੰਗ ਹੈ ਕਿ ਪੂਰੀ ਤਰ੍ਹਾਂ ਕਰਜ਼ ਮੁਆਫੀ ਹੋਈ ਚਾਹੀਦੀ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ

ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.