Skip to content
Tuesday, October 6, 2026 16°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
ਭਾਰਤ India

ਮਹਾਰਾਸ਼ਟਰ ‘ਚ ਸਰਕਾਰ ਤੋਂ ਨਾਰਾਜ਼ 91 ਕਿਸਾਨਾਂ ਨੇ ਮੰਗੀ ਇੱਛਾ ਮੌਤ

By Admin Published 1 min read

ਮੁੰਬਈ — ਨਾਸਿਕ ਤੋਂ ਮੁੰਬਈ ਤਕ ਲਗਭਗ 30 ਹਜ਼ਾਰ ਕਿਸਾਨਾਂ ਦੀ ਪਦ ਯਾਤਰਾ ਪਿੱਛੋਂ ਹੁਣ ਸੂਬੇ ‘ਚ ਇਕ ਵਾਰ ਮੁੜ ਕਿਸਾਨਾਂ ਨੇ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕੀਤੀ ਹੈ। ਮਹਾਰਾਸ਼ਟਰ ਵਿਚ ਫਸਲ ਦਾ ਸਹੀ ਮੁੱਲ ਨਾ ਮਿਲਣ ਅਤੇ ਹਾਈਵੇ ਨਿਰਮਾਣ ਲਈ ਹਾਸਲ ਕੀਤੀ ਜਾਣ ਵਾਲੀ ਜ਼ਮੀਨ ਦਾ ਘੱਟ ਮੁਆਵਜ਼ਾ ਮਿਲਣ ਕਾਰਨ ਨਾਰਾਜ਼ ਕਿਸਾਨਾਂ ਨੇ ਸੂਬੇ ਦੇ ਰਾਜਪਾਲ ਨੂੰ ਚਿੱਠੀ ਲਿਖ ਕੇ ਇੱਛਾ ਮੌਤ ਦੀ ਆਗਿਆ ਮੰਗੀ ਹੈ। ਰਾਜਪਾਲ ਨੂੰ ਲਿਖੀ ਚਿੱਠੀ ਬਾਰੇ ਸੂਬਾ ਸਰਕਾਰ ਨੇ ਸੋਮਵਾਰ ਰਾਤ ਤਕ ਵੀ ਕੋਈ ਪ੍ਰਤੀਕਿਰਿਆ ਪ੍ਰਗਟ ਨਹੀਂ ਕੀਤੀ ਸੀ।
ਮਹਾਰਾਸ਼ਟਰ ਦੇ ਬੁਲਧਾਨਾ ਵਿਖੇ ਸਰਕਾਰ ਵਿਰੁੱਧ ਧਰਨੇ ‘ਤੇ ਬੈਠੇ 91 ਕਿਸਾਨਾਂ ਨੇ ਰਾਜਪਾਲ ਵਿੱਦਿਆਸਾਗਰ ਰਾਓ ਨੂੰ ਲਿਖੀ ਚਿੱਠੀ ਵਿਚ ਇੱਛਾ ਮੌਤ ਦੀ ਆਗਿਆ ਦੇਣ ਦੀ ਬੇਨਤੀ ਕੀਤੀ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਢੁਕਵਾਂ ਮੁੱਲ ਨਹੀਂ ਮਿਲ ਰਿਹਾ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਭਾਰਤ India →
Share on WhatsApp