Skip to content
Sunday, November 1, 2026 3°C · Clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
Sports

ਮਹਿੰਦਰ ਸਿੰਘ ਧੋਨੀ ਨੇ ਛੱਡੀ ਵਨ-ਡੇ ਤੇ ਟੀ-20 ਟੀਮ ਦੀ ਕਪਤਾਨੀ

By Admin Published 1 min read

ਨਵੀਂ ਦਿੱਲੀ— ਭਾਰਤ ਦੇ ਸਭ ਤੋਂ ਸਫਲ ਅਤੇ ਵਿਸ਼ਵ ਕੱਪ ਜੇਤੂ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਵਨ-ਡੇ ਤੇ ਟੀ-20 ਟੀਮਾਂ ਦੀ ਕਪਤਾਨੀ ਛੱਡ ਦਿੱਤੀ ਹੈ ਪਰ ਉਹ ਇੰਗਲੈਂਡ ਖਿਲਾਫ਼ ਇਸੇ ਮਹੀਨੇ ਦੋਵਾਂ ਫਾਰਮੈਟਾਂ ‘ਚ ਹੋਣ ਵਾਲੀ ਸੀਰੀਜ਼ ‘ਚ ਖਿਡਾਰੀ ਦੇ ਰੂਪ ‘ਚ ਖੇਡਣਗੇ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਨੇ ਬੁੱਧਵਾਰ ਰਾਤ ਨੂੰ ਇਹ ਜਾਣਕਾਰੀ ਦਿੱਤੀ। ਬੀ. ਸੀ. ਸੀ. ਆਈ. ਨੇ ਇਕ ਬਿਆਨ ਜਾਰੀ ਕਰਕੇ ਦੱਸਿਆ ਕਿ ਧੋਨੀ ਨੇ ਬੋਰਡ ਨੂੰ ਸੂਚਿਤ ਕੀਤਾ ਹੈ ਕਿ ਉਹ ਵਨ-ਡੇ ਅਤੇ ਟੀ-20 ਫਾਰਮੈਟ ਲਈ ਭਾਰਤੀ ਟੀਮ ਦੇ ਕਪਤਾਨ ਅਹੁਦੇ ਤੋਂ ਹਟ ਰਹੇ ਹਨ। ਧੋਨੀ ਨੇ ਇਹ ਵੀ ਕਿਹਾ ਕਿ ਉਹ ਇੰਗਲੈਂਡ ਖਿਲਾਫ਼ ਵਨ-ਡੇ ਅਤੇ ਟੀ-20 ਸੀਰੀਜ਼ ਲਈ ਉਪਲੱਬਧ ਰਹਿਣਗੇ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Sports →
Share on WhatsApp