ਬਲਜਿੰਦਰ ਬਾਵਾ, ਜੋਗਾ

ਮਾਈ ਭਾਗੋ ਡਿਗਰੀ ਅਤੇ ਐਜੂਕੇਸ਼ਨ, ਰੱਲਾ ਵਿਖੇ ਨਹਿਰੂ ਯੁਵਾ ਕੇਂਦਰ, ਮਾਨਸਾ ਦੀ ਰਹਿਨੁਮਾਈ ਹੇਠ ਅਤੇ ਕੌਮੀ ਸੇਵਾ ਯੋਜਨਾ ਇਕਾਈਆਂ ਦੇ ਸਹਿਯੋਗ ਨਾਲ ਹਿੰਦੀ ਦਿਵਸ ਮੌਕੇ ਸੁੰਦਰ ਲਿਖਾਈ ਮੁਕਾਬਲਾ ਕਰਵਾਇਆ ਗਿਆ। ਇਸ ਮੌਕੇ ਪੋ੍ਗਰਾਮ ਅਫ਼ਸਰ ਗੁਰਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮੁਕਾਬਲੇ ਦੌਰਾਨ 57 ਵਲੰਟੀਅਰਾਂ ਨੇ ਭਾਗ ਲਿਆ। ਇਸ ਮੌਕੇ ਵਲੰਟੀਅਰ ਨੂੰ ਹਿੰਦੀ ਭਾਸ਼ਾ ਨਾਲ ਸਬੰਧਤ ਕੁਝ ਸਤਰਾਂ ਦਿੱਤੀਆਂ ਗਈਆਂ ਅਤੇ ਵਲੰਟੀਅਰਾਂ ਨੇ ਬਹੁਤ ਹੀ ਸੁੰਦਰ ਲਿਖਾਈ ਦੇ ਨਮੂਨੇ ਪੇਸ਼ ਕਰਦੇ ਹੋਏ ਇਸ ਮੁਕਾਬਲੇ ਲਈ ਆਪਣੀ ਯੋਗਤਾ ਦਾ ਪ੍ਰਗਟਾਵਾ ਕੀਤਾ। ਕੋਆਰਡੀਨੇਟਰ ਰਾਜਵਿੰਦਰ ਸਿੰਘ ਅਤੇ ਸਹਾਇਕ ਪੋ੍ਫ਼ੈਸਰ ਮਨਦੀਪ ਕੌਰ ਦੀ ਪਾਰਖੂ ਨਜ਼ਰ ਨੇ ਇਨ੍ਹਾਂ ਵਲੰਟੀਅਰਾਂ ਦੀ ਸੁੰਦਰ ਲਿਖਾਈ ਦੀ ਸ਼ਲਾਘਾ ਕਰਦੇ ਹੋਏ ਮਨਪ੍ਰਰੀਤ ਕੌਰ ਬੀਏ ਭਾਗ ਪਹਿਲਾ, ਆਸੀਯਾ ਬੀਸੀਏ ਭਾਗ ਦੂਜਾ ਅਤੇ ਪਰਾਕਸ਼ੀ ਰਾਣੀ ਬੀਐੱਸਸੀ ਭਾਗ ਦੂਜਾ ਨੂੰ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਸਰੇ ਸਥਾਨ ਲਈ ਚੁਣਿਆ ਗਿਆ। ਇਸ ਮੌਕੇ ਪਿੰ੍ਸੀਪਲ ਡਾ. ਪਰਮਿੰਦਰ ਕੁਮਾਰੀ ਨੇ ਭਾਗੀਦਾਰ ਵਲੰਟੀਅਰਾਂ ਨੂੰ ਹਿੰਦੀ ਦਿਵਸ ਦੀ ਵਧਾਈ ਦਿੱਤੀ ਅਤੇ ਬਿਹਤਰ ਨਤੀਜਾ ਗ੍ਹਿਣ ਕਰਨ ਵਾਲੇ ਵਲੰਟੀਅਰਾਂ ਨੂੰ ਸਰਟੀਿਫ਼ਕੇਟ ਅਤੇ ਸਨਮਾਨ ਚਿੰਨਾਂ੍ਹ ਰਾਹੀਂ ਸਨਮਾਨਿਤ ਕੀਤਾ। ਇਸ ਮੌਕੇ ਉਨਾਂ੍ਹ ਭਵਿੱਖ ਵਿਚ ਵੀ ਵੱਧ ਤੋਂ ਵੱਧ ਮੁਕਾਬਲਿਆਂ ਵਿਚ ਭਾਗ ਲੈਣ ਲਈ ਪੇ੍ਰਿਤ ਕੀਤਾ। ਸੰਸਥਾ ਦੇ ਚੇਅਰਪਰਸਨ ਡਾ. ਬਲਵਿੰਦਰ ਸਿੰਘ ਬਰਾੜ, ਮੈਨਜ਼ਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਅਤੇ ਉਪ-ਚੇਅਰਪਰਸਨ ਪਰਮਜੀਤ ਸਿੰਘ ਬੁਰਜ ਹਰੀ ਨੇ ਜੇਤੂ ਵਲੰਟੀਅਰਜ਼ ਨੂੰ ਵਧਾਈ ਦਿੱਤੀ। ਇਸ ਵਿਸ਼ੇਸ਼ ਮੌਕੇ ਪੋ੍ਗਰਾਮ ਅਫ਼ਸਰ ਕੁਲਜਿੰਦਰ ਕੌਰ ਅਤੇ ਵਲੰਟੀਅਰਜ਼ ਸ਼ਾਮਿਲ ਸਨ।