ਜਸਵੀਰ ਸਿੰਘ ਬੰਗਾ, ਲੁਧਿਆਣਾ

ਗੁਰੂ ਸਾਹਿਬਾਨ ਵੱਲੋਂ ਬਖ਼ਸ਼ੇ ਸੇਵਾ ਦੇ ਸੰਕਲਪ ਦੇ ਨਾਲ ਸੰਗਤਾਂ ਨੂੰ ਵੱਧ ਤੋਂ ਵੱਧ ਜੋੜਨ ਅਤੇ ਆਪਣੀ ਉਸਾਰੂ ਸੋਚ ਨੂੰ ਮਨੁੱਖੀ ਸੇਵਾ ਕਾਰਜਾਂ ਵਿਚ ਲਗਾਉਣ ਵਾਲੇ ਵਿਅਕਤੀ ਕੌਮ ਤੇ ਸਮਾਜ ਦੇ ਲਈ ਇਕ ਚਾਨਣ ਮੁਨਾਰਾ ਹੁੰਦੇ ਹਨ। ਇਨ੍ਹਾਂ ਸ਼ਥਦਾਂ ਦਾ ਪ੍ਰਗਟਾਵਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗੰ੍ਥੀ ਗਿਆਨੀ ਜਗਤਾਰ ਸਿੰਘ ਨੇ ਮਾਡਲ ਟਾਊਨ ਐਕਸਟੈਨਸ਼ਨ ਏ ਬਲਾਕ ਦੀ ਵੈੱਲਫੇਅਰ ਸੁਸਾਇਟੀ ਦੇ ਵੱਲੋ ਸਥਾਨਕ ਅੰਗਦ ਪਾਰਕ ਵਿਖੇ ਕਰਵਾਏ ਸਨਮਾਨ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੇ ਫਾਂਊਡਰ ਪ੍ਰਧਾਨ ਸਵ. ਜਥੇਦਾਰ ਅਵਤਾਰ ਸਿੰਘ ਮੱਕੜ ਦੀ ਸੁਹਿਰਦਤਾ ਤੇ ਸੇਵਾ ਭਰੀ ਸੋਚ ਅਤੇ ਸਥਾਨਕ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਬਣਾਇਆ ਗਿਆ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਅੱਜ ਧਾਰਮਿਕ ਆਸਥਾ ਦੇ ਵੱਡੇ ਕੇਂਦਰ ਵੱਜੋ ਆਪਣੀ ਪਹਿਚਾਣ ਕਾਇਮ ਕਰ ਚੁੱਕਾ ਹੈ। ਖ਼ਾਸ ਕਰਕੇ ਮੌਜੂਦਾ ਸਮੇਂ ਅੰਦਰ ਜੱਥੇ. ਅਵਤਾਰ ਸਿੰਘ ਮੱਕੜ ਤੋ ਬਾਅਦ ਗੁਰਦੁਆਰਾ ਸਾਹਿਬ ਦੇ ਸਮੁੱਚੇ ਪ੍ਰਬੰਧਾਂ ਨੂੰ ਸਚਾਰੂ ਢੰਗ ਨਾਲ ਚਲਾਉਣ ਲਈ ਉਨ੍ਹਾਂ ਦੇ ਫਰਜੰਦ ਇੰਦਰਜੀਤ ਸਿੰਘ ਮੱਕੜ ਵੱਲੋ ਜੋ ਨਿਸ਼ਕਾਮ ਸੇਵਾਦਾਰ ਦੇ ਰੂਪ ਵੱਜੋ ਗੁਰਦੁਆਰਾ ਸਾਹਿਬ ਪ੍ਰਤੀ ਨਿਭਾਈਆਂ ਜਾ ਰਹੀਆਂ ਅਣਥੱਕ ਸੇਵਾਵਾਂ ਆਪਣੇ ਆਪ ਵਿਚ ਮਿਸਾਲੀ ਹਨ।

ਇਸ ਮੌਕੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਇਲਾਕੇ ਦੀਆਂ ਸੰਗਤਾਂ ਦੇ ਉੱਦਮਾਂ ਸਦਕਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਸੱਚੀ ਆਸਥਾ ਤੇ ਭਗਤੀ ਦੇ ਕੇਂਦਰ ਬਣ ਚੁੱਕਾ ਹੈ। ਉਨਾਂ੍ਹ ਏ ਬਲਾਕ ਦੀਆਂ ਸਮੂਹ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਵਿਰਾਸਤੀ ਇਮਾਰਤ ਦਾ ਨਵੀਨੀਕਰਨ ਤੇ ਹੋਰ ਪ੍ਰਬੰਧਕੀ ਕਾਰਜਾਂ ਵਿੱਚ ਵਿਆਪਕ ਪੱਧਰ ਤੇ ਸੁਧਾਰ ਲਿਆਉਣ ਦੇ ਨਾਲ ਨਾਲ ਉਹ ਗੁਰਦੁਆਰਾ ਸਾਹਿਬ ਵਿਖੇ ਬੱਚਿਆਂ ਨੂੰ ਗੁਰਮਤਿ ਦੀ ਵਿੱਦਿਆ, ਗੁਰਬਾਣੀ ਕੀਰਤਨ ਦੀ ਸਿਖਲਾਈ, ਦਸਤਾਰ ਸਜਾਉਣ ਦੀ ਸਿਖਲਾਈ ਦੇਣ ਦੇ ਪੋ੍ਜੈਕਟਾਂ ਨੂੰ ਆਰੰਭ ਕਰਨ ਲਈ ਉਹ ਪੂਰੀ ਤਰਾਂ੍ਹ ਯਤਨਸ਼ੀਲ ਹਨ। ਪਰ ਇਹ ਸਾਰੇ ਵੱਡੇ ਪ੍ਰਰਾਜੈਕਟ ਕਾਰਜ ਤੁਹਾਡੇ ਵਰਗੀਆਂ ਉੱਦਮੀ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਹੀ ਸੰਮਪੂਰਨ ਹੋ ਸਕਦੇ ਹਨ। ਇਸ ਲਈ ਸੰਗਤਾਂ ਖੁੱਲ੍ਹ ਕੇ ਆਪਣਾ ਸਹਿਯੋਗ ਦੇਣ ਤਾਂ ਕਿ ਗੁਰਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਦੀ ਮੁਹਿੰਮ ਨੂੰ ਹੋਰ ਪ੍ਰਚੰਡ ਕੀਤਾ ਜਾ ਸਕੇ।

ਇਸ ਦੌਰਾਨ ਸੁਸਾਇਟੀ ਏ-ਬਲਾਕ ਦੇ ਪ੍ਰਧਾਨ ਗੁਰਦੀਪ ਸਿੰਘ ਡੀਮਾਰਟੇ, ਤੇਜਵਿੰਦਰ ਸਿੰਘ ਬਿਗ- ਬੈਨ, ਐਡਵੋਕੇਟ ਅਨੇਜਾ, ਚਰਨਜੀਤ ਸਿੰਘ ਛਾਬੜਾ, ਨਰਿੰਦਰਪਾਲ ਸਿੰਘ ਕਥੂਰੀਆ ਨੇ ਸਾਂਝੇ ਰੂਪ ਵਿੱਚ ਗਿਆਨੀ ਜਗਤਾਰ ਸਿੰਘ ਸਾਬਕਾ ਹੈਡ ਗੰ੍ਥੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਤੇ ਇੰਦਰਜੀਤ ਸਿੰਘ ਮੱਕੜ ਮੁੱਖ ਸੇਵਾਦਾਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਨੂੰ ਜੈਕਾਰਿਆਂ ਦੀ ਗੂੰਜ ਵਿਚ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਤਰਨਜੀਤ ਸਿੰਘ ਦਸ਼ਮੇਸ਼ ਪੰਪ ਵਾਲੇ, ਸੁਰਿੰਦਰਪਾਲ ਸਿੰਘ ਭੁਟਿਆਨੀ, ਮਨਮੋਹਨ ਸਿੰਘ ਪਾਹਵਾ, ਰਮੇਸ਼ ਸਾਹਨੀ ਸਮੇਤ ਕਈ ਪ੍ਰਮੁੱਖ ਸ਼ਖਸ਼ੀਅਤਾਂ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।