ਕਰਮਜੀਤ ਸਿੰਘ ਆਜ਼ਾਦ, ਸ੍ਰੀ ਮਾਛੀਵਾੜਾ ਸਾਹਿਬ : ਮਾਛੀਵਾੜਾ ਦੇ ਮਾਤਾ ਹਰਦੇਈ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਗਰਾਊਂਡ ਤੇ ਹੋਰ ਥਾਵਾਂ ‘ਤੇ 24 ਤੋਂ ਵੱਧ ਵੱਖ-ਵੱਖ ਤਰ੍ਹਾਂ ਦੇ ਸਜਾਵਟੀ, ਫਲਦਾਰ ਤੇ ਛਾਂਦਾਰ ਬੂਟੇ ਲਗਾਏ।
ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਿੰਦਰ ਕੁੰਦਰਾ, ਸਕੱਤਰ ਗੁਰਨਾਮ ਸਿੰਘ ਨਾਗਰਾ, ਖਜਾਨਚੀ ਜੇਪੀ ਸਿੰਘ ਮੱਕੜ ਤੇ ਮੈਂਬਰ ਟਹਿਲ ਸਿੰਘ ਅੌਜਲਾ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ ਜਿਨ੍ਹਾਂ ਵੱਲੋਂ ਬੂਟੇ ਲਗਾਉਣ ਦੀ ਸ਼ੁਰੂਆਤ ਕਰਵਾਈ ਗਈ। ਉਨ੍ਹਾਂ ਵੱਲੋਂ ਵਾਤਾਵਰਨ ਨੂੰ ਬਚਾਉਣ ਲਈ ਸਕੂਲ ਦੇ ਪਿੰ੍ਸੀਪਲ, ਸਟਾਫ਼ ਤੇ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਜਿੱਥੇ ਸਾਡੇ ਜਿਉਂਦੇ ਰਹਿਣ ਲਈ ਬੂਟੇ ਲਗਾਉਣ ਦੀ ਜ਼ਰੂਰਤ ਹੈ ਉੱਥੇ ਇਨ੍ਹਾਂ ਦੀ ਸਾਂਭ-ਸੰਭਾਲ ਕਰਨੀ ਹੋਰ ਵੀ ਜਿਆਦਾ ਜ਼ਰੂਰੀ ਹੈ।



