ਭੋਲਾ ਸ਼ਰਮਾ, ਜੈਤੋ : ‘ਆਪ’ ਪਾਰਟੀ ਦੇ ਸੁਪੀਰਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰਾਂ ਵੱਲੋਂ ਲੋਕ ਹਿੱਤ ਲਈ ਇਤਿਹਾਸਕ ਫ਼ੈਸਲੇ ਲਏ ਗਏ ਹਨ ਅਤੇ ਪਾਰਟੀ ਦਾ ਘੇਰਾ ਪੂਰਾ ਦੇਸ਼ ਅੰਦਰ ਵਿਸ਼ਾਲ ਹੋਇਆ ਹੈ। ਇਨਾਂ੍ਹ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਹਲਕਾ ਜੈਤੋ ਦੇ ਵਿਧਾਇਕ ਅਮਲੋਕ ਸਿੰਘ ਦੇ ਬੇਹੱਦ ਕਰੀਰੀ ਹਰਮੇਲ ਸਿੰਘ ਬਾਠ ਕਰੀਰਵਾਲੀ ਨੇ ਗੱਲਬਾਤ ਕਰਦਿਆਂ ਕੀਤਾ। ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਦੇ ਫ਼ੈਸਲਿਆਂ ਦਾ ਜ਼ਿਕਰ ਕਰਦਿਆਂ ਹਰਮੇਲ ਸਿੰਘ ਬਾਠ ਕਰੀਰਵਾਲੀ ਨੇ ਕਿਹਾ ਕਿ 600 ਯੂਨਿਟ ਬਿਜਲੀ ਦੇ ਮਾਫ਼ ਕਰਨ ਨਾਲ ਕਰੀਬ 90 ਫ਼ੀਸਦੀ ‘ਚੋਂ ਵੱਧ ਲੋਕਾਂ ਦੇ ਬਿੱਲ ਜ਼ੀਰੋ ਆਏ ਹਨ, ਜੋ ਲੋਕਾਂ ਲਈ ਬਹੁਤ ਵੱਡੀ ਆਰਥਿਕ ਰਾਹਤ ਵਾਲੀ ਗੱਲ ਹੈ। ਲੋਕਾਂ ਦੀ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ਲੋਕਾਂ ਦੇ ਘਰਾਂ ਤੱਕ ਮੈਡੀਕਲ ਸੇਵਾਵਾਂ ਪੁੱਜਦਾ ਕਰਨ ਦੇ ਮੰਤਵ ਨਾਲ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜੋ ਸਫ਼ਲਤਾਪੂਰਵਕ ਚੱਲ ਰਹੇ ਹਨ। ਕਰੀਬ 32,000 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ ਅਤੇ ਪਿਛਲੇ ਦਿਨਾਂ੍ਹ ‘ਚ 12,500 ਕੱਚੇ ਅਧਿਆਪਕਾਂ ਦੀ ਸੇਵਾਵਾਂ ਰੈਗੂਲਰ ਕਰਕੇ ਉਨਾਂ੍ਹ ਦੀਆਂ ਤਨਖ਼ਾਹਾਂ ਡਬਲ ਕੀਤੀਆਂ ਗਈਆਂ ਹਨ। ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕੀਤਾ ਗਿਆ ਅਤੇ ਲੋਕਾਂ ਤੱਕ ਪਹੁੰਚ ਕਰਕੇ ਉਨਾਂ੍ਹ ਦੀਆਂ ਮੁਸ਼ਕਿਲਾਂ ਦੂਰ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਹਰ ਵਰਗ ਦੇ ਹਿੱਤ ਵਿੱਚ ਵੱਡੇ ਫ਼ੈਸਲੇ ਲਏ ਗਏ ਹਨ ਅਤੇ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਹਰਮੇਲ ਸਿੰਘ ਬਾਠ ਕਰੀਰਵਾਲੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਟੋਲ ਪਲਾਜ਼ਾ ਬੰਦ ਕਰਨਾ, ਸਰਕਾਰੀ ਜ਼ਮੀਨਾਂ ਖਾਲੀ ਕਰਵਾਉਣਾ, ਭਿ੍ਸ਼ਟਾਚਾਰ ਅਤੇ ਨਸ਼ੇ ਨੂੰ ਨੱਥ ਪਾਉਣਾ, ਦੇਸ਼ ਲਈ ਕੁਰਬਾਨ ਹੋਣ ਵਾਲੇ ਪੰਜਾਬੀਆਂ ਨੂੰ ਇੱਕ ਕਰੋੜ ਦੀ ਸਨਮਾਨ ਰਾਸ਼ੀ ਦੇਣਾ, ਖੇਡਾਂ ਦੇ ਖੇਤਰ ਵਿਚ ਅੰਤਰਰਾਸ਼ਟਰੀ ਤੇ ਰਾਸ਼ਟਰੀ ਪੱਧਰ ‘ਤੇ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਨਮਾਨਜਨਕ ਇਨਾਮ ਆਦਿ ਦੇਣਾ ਲਈ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੂਹ ਸਰਕਾਰ ਦੀ ਸ਼ਲਾਘਾ ਕਰਦਿਆਂ ਧੰਨਵਾਦ ਕਰਦੇ ਹਨ।